ਸਿੱਖ ਖਬਰਾਂ

1984 ਸਿੱਖ ਕਤਲੇਆਮ: ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਲੋਂ ਝੂਠ ਫੜਨ ਵਾਲੇ ਟੈਸਟ ਤੋਂ ਇਨਕਾਰ

March 31, 2017 | By

ਨਵੀਂ ਦਿੱਲੀ: ਕਾਂਗਰਸ ਆਗੂ ਜਗਦੀਸ਼ ਟਾਈਟਰ ਨੇ ਵੀਰਵਾਰ (30 ਮਾਰਚ) ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲਾ ਟੈਸਟ) ਕਰਵਾਉਣ ਲਈ ਤਿਆਰ ਨਹੀਂ ਹੈ। ਟਾਈਟਲਰ ਨੇ ਕਿਹਾ ਕਿ ਇਹ ਟੈਸਟ ਕਰੂਰਤਾ ਦੇ ਬਰਾਬਰ ਹੈ।

ਟਾਈਟਲਰ ਦੇ ਵਕੀਲ ਨੇ ਟੈਸਟ ਕਰਾਉਣ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਸੀ. ਬੀ.ਆਈ. ਨੇ ਇਹ ਟੈਸਟ ਕਰਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਅਤੇ ਏਜੰਸੀ ਵਲੋਂ ਟੈਸਟ ਲਈ ਪਾਈ ਪਟੀਸ਼ਨ ਕਾਨੂੰਨ ਦੀ ਵੱਡੀ ਦੁਰਵਰਤੋਂ ਹੈ ਅਤੇ ਇਹ ਬਦਨੀਤੀ ਵਾਲੇ ਇਰਾਦੇ ਨਾਲ ਦਾਇਰ ਕੀਤੀ ਗਈ। ਇਸ ਦੇ ਨਾਲ ਹੀ ਉਸ ਨੇ ਕਤਲੇਆਮ ਤੋਂ ਲੈਕੇ ਹੁਣ ਤੱਕ ਦੇ ਘਟਨਾਕ੍ਰਮ ਦੀ ਸੂਚੀ ਵੀ ਦਾਇਰ ਕੀਤੀ ਜਿਸ ਬਾਰੇ ਪੀੜਤਾਂ ਦੇ ਵਕੀਲ ਨੇ ਕਿਹਾ ਕਿ ਉਹ ਇਸ ਬਾਰੇ ਜਵਾਬ ਦਾਇਰ ਕਰਨਗੇ।

ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। 32 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀ ਹਾਲੇ ਵੀ ਅਜ਼ਾਦ ਘੁੰਮ ਰਹੇ ਹਨ ਅਤੇ ਸੱਤਾ ਦਾ ਸੁਖ ਮਾਣ ਰਹੇ ਹਨ।

ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। 32 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀ ਹਾਲੇ ਵੀ ਅਜ਼ਾਦ ਘੁੰਮ ਰਹੇ ਹਨ ਅਤੇ ਸੱਤਾ ਦਾ ਸੁਖ ਮਾਣ ਰਹੇ ਹਨ।

ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ ਸ਼ਿਵਾਨੀ ਸ਼ਰਮਾ ਨੇ ਟਾਈਟਲਰ ਅਤੇ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਦਾ ਟੈਸਟ ਕਰਾਉੁਣ ਲਈ ਇਜਾਜ਼ਤ ਮੰਗਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ‘ਤੇ ਬਹਿਸ ਲਈ ਅਗਲੀ ਸੁਣਵਾਈ ਲਈ 18 ਅਪ੍ਰੈਲ ਤੈਅ ਕੀਤੀ ਹੈ।

ਜ਼ਿਕਰਯੋਗ ਹੈ ਕਿ 32 ਸਾਲ ਬੀਤ ਜਾਣ ਦੇ ਬਾਵਜੂਦ ਵੀ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਸਗੋਂ ਉਹ ਆਪਣੀ ਪਹੁੰਚ ਸਦਕਾ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ।

ਸਬੰਧਤ ਖ਼ਬਰ:

ਦਲ ਖ਼ਾਲਸਾ ਵਲੋਂ ਹਰੀਸ਼ ਖਰੇ ਨੂੰ ਪੱਤਰ; 1984 ਦੇ ਮੁੱਦੇ ਨੂੰ ਬੰਦ ਕਰਨ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾ ਦਿਓ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,