ਸਿਆਸੀ ਖਬਰਾਂ

1984 ਸਿੱਖ ਕਤਲੇਆਮ: ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ‘ਝੂਠ ਫੜਨ ਵਾਲੇ ਟੈਸਟ’ ਤੋਂ ਫਿਰ ਇਨਕਾਰ

May 23, 2017 | By

ਨਵੀਂ ਦਿੱਲੀ: ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਮੰਗਲਵਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਲਈ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਇਸ ਕੇਸ ’ਚ ਉਨ੍ਹਾਂ ਨੂੰ ਸੀਬੀਆਈ ਵੱਲੋਂ ਤਿੰਨ ਵਾਰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸ਼ਿਵਾਲੀ ਸ਼ਰਮਾ ਅੱਗੇ ਹਲਫ਼ਨਾਮਾ ਦਾਇਰ ਕਰ ਕੇ ਟਾਈਟਲਰ ਨੇ ਕਿਹਾ ਕਿ ਉਹ ਇਹ ਟੈਸਟ ਨਹੀਂ ਕਰਵਾਉਣਾ ਚਾਹੁੰਦਾ। ਇਸ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਪੋਲੀਗ੍ਰਾਫ਼ ਟੈਸਟ ਕਰਵਾਉਣ ਲਈ ਸ਼ਰਤਾਂ ਦੱਸਣ ਲਈ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਲਈ ਸਮਾਂ ਚਾਹੀਦਾ ਹੈ। ਅਦਾਲਤ ਨੇ ਵਰਮਾ ਦੇ ਵਕੀਲ ਨੂੰ ਸਮਾਂ ਦਿੰਦਿਆਂ ਅਗਲੀ ਸੁਣਵਾਈ 2 ਜੂਨ ਨੂੰ ਤੈਅ ਕੀਤੀ ਹੈ। ਅਦਾਲਤ ਨੇ 9 ਮਈ ਨੂੰ ਟਾਈਟਲਰ ਅਤੇ ਵਰਮਾ ਨੂੰ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਲਈ ਸਪੱਸ਼ਟ ਤੌਰ ’ਤੇ ਜਵਾਬ ਦੇਣ ਲਈ ਆਖਿਆ ਸੀ। ਅਦਾਲਤ ਨੇ ਕਿਹਾ ਸੀ ਕਿ ਟੈਸਟ ਲਈ ਉਨ੍ਹਾਂ ਦੀ ਮਨਜ਼ੂਰੀ ਪ੍ਰਾਪਤ ਕਰਨ ਲਈ ਸੀਬੀਆਈ ਦੀ ਅਪੀਲ ਕਾਇਮ ਹੈ। ਅਦਾਲਤ ਨੇ ਕਿਹਾ ਸੀ ਕਿ ਜੇਕਰ ਮਨਜ਼ੂਰੀ ਨਾਲ ਕਿਸੇ ਕਿਸਮ ਦੀਆਂ ਸ਼ਰਤਾਂ ਰੱਖੀਆਂ ਜਾਣੀਆਂ ਹਨ ਤਾਂ ਦੋਵਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪਵੇਗਾ।

ਜਗਦੀਸ਼ ਟਾਈਟਲਰ (ਫਾਈਲ ਫੋਟੋ)

ਜਗਦੀਸ਼ ਟਾਈਟਲਰ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸ਼ਹਿਰਾਂ ‘ਚ ਸਿੱਖਾਂ ਦਾ ਯੋਜਨਾਬੱਧ ਤਰੀਕੇ ਨਾਲ ਕਤਲੇਆਮ ਕੀਤਾ ਗਿਆ। 32 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਹਾਲੇ ਤਕ ਸਜ਼ਾ ਨਹੀਂ ਦਿੱਤੀ ਗਈ ਸਗੋਂ ਉਹ ਆਪਣੀ ਪਹੁੰਚ ਸਦਕਾ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ। ਇਸ ਦੌਰਾਨ ਸਰਕਾਰ ਚਾਹੇ ਕਿਸੇ ਵੀ ਸਿਆਸੀ ਦਲ ਦੀ ਰਹੀ ਹੋਵੇ।

ਸਬੰਧਤ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Genocide 1984: Delhi Court’s Verdict on Jagdish Tytler’s Lie Detector Test Expected Today …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,