Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1986 ‘ਚ ਨਕੋਦਰ ਵਿਖੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸੈਮੀਨਾਰ ਅਤੇ 31ਵਾਂ ਸਾਲਾਨਾ ਸ਼ਹੀਦੀ ਸਮਾਗਮ

1986 ‘ਚ ਨਕੋਦਰ ਵਿਖੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸੈਮੀਨਾਰ ਅਤੇ 31ਵਾਂ ਸਾਲਾਨਾ ਸ਼ਹੀਦੀ ਸਮਾਗਮ

ਕੈਲੀਫੋਰਨੀਆ: ਸਾਕਾ ਨਕੋਦਰ ਦੇ ਸ਼ਹੀਦਾਂ ਦੀ 31ਵੀਂ ਬਰਸੀ ਮੌਕੇ ਅਮੈਰਕਿਨ ਗੁਰਦਵਾਰਾ ਪ੍ਰਬੰਧਿਕ ਕਮੇਟੀ ਵਲੋਂ “ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ 1986 -2017” ਵਿਸ਼ੇ ‘ਤੇ ਸੈਮੀਨਾਰ 4 ਫਰਵਰੀ 2017 ਦਿਨ ਸ਼ਨੀਵਾਰ ਨੂੰ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਗੁਰਦਵਾਰਾ ਸਿੰਘ ਸਭ ਬੇ-ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਮਾਤਾ ਬਲਦੀਪ ਕੌਰ ਅਤੇ ਬਾਪੂ ਬਲਦੇਵ ਸਿੰਘ ਜੀ ਖਾਸ ਤੌਰ ‘ਤੇ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਣਗੇ।

nakodar-shaheed-1986
ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ 1986 ‘ਚ ਨਕੋਦਰ ਵਿਖੇ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਫਾਈਲ ਫੋਟੋ

ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਤਿਕਾਰ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਇਨ੍ਹਾਂ ਚਾਰ ਸੂਰਬੀਰਾਂ ਨੂੰ ਸਮਰਪਿਤ 31ਵੀਂ ਸ਼ਹੀਦੀ ਕਾਨਫਰੰਸ, 5 ਫਰਵਰੀ 2017 ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦਵਾਰਾ ਸਾਹਿਬ ਫਰੀਮੌਂਟ, ਕੈਲੀਫੋਰਨੀਆ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰੀਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: