Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1995 ਦੇ ਘੰਟਾ ਘਰ ਲੁਧਿਆਣਾ ਬੰਬ ਧਮਾਕਾ ਮਾਮਲੇ ਵਿਚ ਭਾਈ ਹਵਾਰਾ ਦੀ ਅਗਲੀ ਪੇਸ਼ੀ 10 ਜੁਲਾਈ ਨੂੰ

1995 ਦੇ ਘੰਟਾ ਘਰ ਲੁਧਿਆਣਾ ਬੰਬ ਧਮਾਕਾ ਮਾਮਲੇ ਵਿਚ ਭਾਈ ਹਵਾਰਾ ਦੀ ਅਗਲੀ ਪੇਸ਼ੀ 10 ਜੁਲਾਈ ਨੂੰ

ਲੁਧਿਆਣਾ: 6 ਦਸੰਬਰ 1995 ਨੂੰ ਲੁਧਿਆਣਾ ਦੇ ਘੰਟਾ ਘਰ ਚੌਂਕ ਵਿਚ ਲਾਟਰੀ ਸਟਾਲ ਦੇ ਨਜ਼ਦੀਕ ਹੋਏ ਬੰਬ ਧਮਾਕੇ ਕੇਸ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਅਤੁਲ ਕਸਾਨਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਵਿਚ ਅੱਜ ਕੋਈ ਗਵਾਹ ਹਾਜ਼ਰ ਨਾ ਹੋਣ ਕਾਰਨ ਅਗਲੀ ਤਰੀਕ 10 ਜੁਲਾਈ ਪਾਈ ਗਈ।

(ਫਾਈਲ ਫੋਟੋ)
ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਪੇਸ਼ ਦੌਰਾਨ (ਫਾਈਲ ਫੋਟੋ)

ਇਸ ਮੌਕੇ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਭਾਈ ਹਵਾਰਾ ਦੇ ਨਾਲ ਇਸ ਕੇਸ ਵਿਚ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਤੇ ਇਲਾਕਾ ਮੈਜਿਸਟ੍ਰੇਟ ਸ੍ਰੀ ਟੀ.ਪੀ. ਬਾਂਸਲ ਵਲੋਂ 26/7/1996 ਨੂੰ ਭਾਈ ਭਿਉਰਾ ਨੂੰ ਇਸ ਕੇਸ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ 1997 ਵਿਚ ਭਾਈ ਭਿਉਰਾ ਦੀ ਮੁੱਖ ਮੰਤਰੀ ਬੇਅੰਤ ਕੇਸ ਵਿਚ ਗ੍ਰਿਫਤਾਰੀ ਹੋਣ ਤੋਂ ਬਾਅਦ ਉਹਨਾਂ ਦੀ ਗ੍ਰਿਫਤਾਰੀ ਇਸ ਕੇਸ ਵਿਚ ਨਹੀਂ ਪਾਈ ਗਈ ਸੀ ਅਤੇ ਅੱਜ ਸ੍ਰੀ ਅਤੁਲ ਕਸਾਨਾ ਦੀ ਅਦਾਲਤ ਵਿਚ ਭਾਈ ਭਿਉਰਾ ਵਲੋਂ ਅਰਜ਼ੀ ਲਾਈ ਗਈ ਹੈ ਕਿ ਉਹਨਾਂ ਨੂੰ ਵੀ ਇਸ ਕੇਸ ਵਿਚ ਸ਼ਾਮਲ ਕਰਕੇ ਕੇਸ ਚਲਾਇਆ ਜਾਵੇ ਜਿਸ ਉੱਤੇ ਅਦਾਲਤ ਵਲੋਂ ਭਾਈ ਭਿਉਰਾ ਦੇ ਇਸ ਵਿਚ ਸ਼ਾਮਲ ਕਰਨ ਸਬੰਧੀ ਸਰਕਾਰ ਨੂੰ 10 ਜੁਲਾਈ ਤਕ ਜਵਾਬ ਤਲਬ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਈ ਭਿਉਰਾ ਇਸ ਸਮੇਂ ਮਾਡਲ ਜੇਲ੍ਹ ਬੁੜੈਲ (ਚੰਡੀਗੜ੍ਹ) ਵਿਚ ਬਤੌਰ ਉਮਰ ਕੈਦੀ ਨਜ਼ਰਬੰਦ ਹਨ।

ਸਬੰਧਤ ਖ਼ਬਰ:

ਭਾਈ ਜਗਤਾਰ ਸਿੰਘ ਹਵਾਰਾ ‘ਤੇ 1995 ਦੇ ਲੁਧਿਆਣਾ ਬੰਬ ਧਮਾਕਾ ਕੇਸ ਦਾ ਚਾਰਜ ਲੱਗਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: