Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1998 ‘ਚ ਅਮਰੀਕਾ ਗਏ ਗੁਰਮੁਖ ਸਿੰਘ ਨੂੰ ਇਮੀਗਰੇਸ਼ਨ ਅਧਿਕਾਰੀਆਂ ਨੇ ਹਿਰਾਸਤ ’ਚ ਲਿਆ

1998 ‘ਚ ਅਮਰੀਕਾ ਗਏ ਗੁਰਮੁਖ ਸਿੰਘ ਨੂੰ ਇਮੀਗਰੇਸ਼ਨ ਅਧਿਕਾਰੀਆਂ ਨੇ ਹਿਰਾਸਤ ’ਚ ਲਿਆ

ਨਿਊਯਾਰਕ: ਕਰੀਬ ਦੋ ਦਹਾਕੇ ਪਹਿਲਾਂ ਅਮਰੀਕਾ ਗਏ ਗੁਰਮੁਖ ਸਿੰਘ (46) ਨੂੰ ਕੈਲੀਫੋਰਨੀਆ ਦੇ ਇਮੀਗਰੇਸ਼ਨ ਅਧਿਕਾਰੀਆਂ ਨੇ ਹਿਰਾਸਤ ’ਚ ਲੈ ਲਿਆ ਹੈ। ਭਾਰਤ ਹਵਾਲੇ ਕਰਨ ਦੇ ਹੁਕਮਾਂ ’ਚ ਤਾਜ਼ੀ ਅਪੀਲ ਖ਼ਾਰਜ ਹੋਣ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਟਰੰਪ ਪ੍ਰਸ਼ਾਸਨ ਵੱਲੋਂ ਬਿਨ੍ਹਾਂ ਦਸਤਾਵੇਜ਼ਾਂ ਦੇ ਮੁਲਕ ’ਚ ਰਹਿ ਰਹੇ ਪਰਵਾਸੀਆਂ ਖ਼ਿਲਾਫ਼ ਕਾਰਵਾਈ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ’ਚ ਟੈਕਸੀ ਡਰਾਈਵਰ ਗੁਰਮੁਖ ਸਿੰਘ ਬਿਨ੍ਹਾਂ ਵੀਜ਼ੇ ਦੇ 1998 ’ਚ ਮੈਕਸੀਕੋ ਰਾਹੀਂ ਅਮਰੀਕਾ ’ਚ ਦਾਖ਼ਲ ਹੋ ਗਿਆ ਸੀ।

ਗੁਰਮੁੱਖ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਨਾਲ
ਗੁਰਮੁੱਖ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਨਾਲ

ਦੋ ਬੇਟੀਆਂ ਦਾ ਪਿਤਾ ਗੁਰਮੁਖ ਸਿੰਘ ਅਮਰੀਕੀ ਨਾਗਰਿਕ ਔਰਤ ਨਾਲ ਵਿਆਹਿਆ ਹੋਇਆ ਹੈ ਅਤੇ ਉਸ ਨੇ 1999 ’ਚ ਅਮਰੀਕਾ ’ਚ ਪਨਾਹ ਮੰਗੀ ਸੀ। ਉਸ ਦੀ ਪਤਨੀ ਬਲਵਿੰਦਰ ਕੌਰ 2010 ’ਚ ਅਮਰੀਕੀ ਨਾਗਰਿਕ ਬਣੀ ਸੀ ਅਤੇ ਉਸ ਨੇ ਪਤੀ ਦੇ ਪੱਕੇ ਕਾਗਜ਼ਾਂ ਲਈ 2012 ’ਚ ਦਰਖ਼ਾਸਤ ਦਿੱਤੀ ਸੀ। ਇਥੋਂ ਜ਼ਾਹਰ ਹੋਇਆ ਕਿ ਉਸ ਨੂੰ ਭਾਰਤ ਭੇਜਣ ਦੇ ਹੁਕਮ ਜਾਰੀ ਹਨ। ਗਾਰਡਨ ਗਰੋਵ ਦੇ ਵਸਨੀਕ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਅਮਰੀਕੀ ਇਮੀਗਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਨੇ ਕਿਹਾ ਕਿ ਹਰੇਕ ਪੱਧਰ ’ਤੇ ਅਦਾਲਤਾਂ ਨੇ ਉਸ ਨੂੰ ਮੁਲਕ ਭੇਜਣ ਦੇ ਹੁਕਮ ਬਰਕਰਾਰ ਰੱਖੇ ਜਿਸ ਮਗਰੋਂ ਉਸ ਨੂੰ ਹਿਰਾਸਤ ’ਚ ਲਿਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: