Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

2 ਦਸੰਬਰ ਤੋਂ ਪਹਿਲਾਂ ਪੰਜਾਬ ਵਿੱਚ ਹੋਣਗੀਆਂ ਨਗਰ ਪਾਲਿਕਾ ਚੋਣਾਂ

2 ਦਸੰਬਰ ਤੋਂ ਪਹਿਲਾਂ ਪੰਜਾਬ ਵਿੱਚ ਹੋਣਗੀਆਂ ਨਗਰ ਪਾਲਿਕਾ ਚੋਣਾਂ

electਚੰਡੀਗੜ੍ਹ (17 ਸਤੰਬਰ, 2014): ਪੰਜਾਬ ਵਿੱਚ ਨਗਰਪਾਲਿਕਾ ਚੋਣਾਂ ਸਬੰਧੀ ਗੱਲ ਕਰਦਿਆਂ ਪੰਜਾਬ ਰਾਜ ਦੇ ਚੋਣ ਕਮਿਸ਼ਨਰ ਐਸ.ਐਸ. ਬਰਾੜ ਨੇ ਕਿਹਾ ਹੈ ਕਿ ਰਾਜ ਵਿਚ ਨਗਰ ਨਿਗਮਾਂ, ਨਗਰ ਪ੍ਰੀਸ਼ਦਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਇਸ ਸਾਲ 2 ਦਸੰਬਰ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਕਰਵਾ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ 6 ਨਗਰ ਨਿਗਮਾਂ, 23 ਨਗਰ ਪ੍ਰੀਸ਼ਦਾਂ, 66 ਨਗਰ ਪਾਲਿਕਾਵਾਂ ਤੇ 33 ਨਗਰ ਪੰਚਾਇਤਾਂ ਹਨ, ਜਿਨ੍ਹਾਂ ਦੀ ਨਵੀਂ ਵਾਰਡਬੰਦੀ ਤੇ ਵੋਟਰ ਸੂਚੀਆਂ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।

‘ਅਜੀਤ’ ਵਿੱਚ ਛਪੀ ਖਬਰ ਮੁਤਾਬਿਕ ਸ. ਬਰਾੜ ਨੇ ਕਿਹਾ ਕਿ ਅਗਲੇ ਮਹੀਨੇ ਲੋਕਲ ਬਾਡੀਜ਼ ਦੇ ਚੋਣ ਪ੍ਰੋਗਰਾਮ ਦਾ ਵਿਸਥਾਰ ਪੂਰਵਕ ਐਲਾਨ ਕਰ ਦਿੱਤਾ ਜਾਏਗਾ। ਸ. ਬਰਾੜ ਨੇ ਕਿਹਾ ਕਿ ਵੋਟਾਂ ਸਾਰੇ ਪੰਜਾਬ ਵਿਚ ਇਕ ਦਿਨ ਹੀ ਪੈਣਗੀਆਂ।

ਇੱਥੇ ਇਹ ਗੱਲ ਵਿਸ਼ੇਸ਼ ਤੌਰ ‘ਤੇ ਵਰਨਣਯੋਗ ਹੈ ਕਿ ਲੋਕਲ ਬਾਡੀਜ਼ ਦੀਆਂ ਇਹ ਚੋਣਾਂ ਕਈ ਸਾਲ ਬਾਅਦ ਹੋ ਰਹੀਆਂ ਹਨ, ਜਿਨ੍ਹਾਂ ਵਿਚ ਅਕਾਲੀ ਭਾਜਪਾ ਗਠਜੋੜ ਦੀ ਟੱਕਰ ਰਾਜ ਦੀ ਪ੍ਰਮੁੱਖ ਵਿਰੋਧੀ ਪਾਰਟੀ ਕਾਂਗਰਸ ਨਾਲ ਹੋਏਗੀ। ਆਮ ਵਿਚਾਰ ਹੈ ਕਿ ਨਗਰ ਨਿਗਮਾਂ ਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਪ੍ਰਮੁੱਖ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨ ‘ਤੇ ਲੜਨਗੀਆਂ।

ਇਨ੍ਹਾਂ ਨਗਰ ਪੰਚਾਇਤਾਂ ਨੂੰ ਪਹਿਲਾਂ ਨੋਟੀਫਾਈਡ ਏਰੀਆ ਕਮੇਟੀ ਕਿਹਾ ਜਾਂਦਾ ਸੀ ਪਰ ਕਾਨੂੰਨੀ ਤੌਰ ‘ਤੇ ਹੁਣ ਇਨ੍ਹਾਂ ਨੂੰ ਨਗਰ ਪੰਚਾਇਤਾਂ ਦਾ ਨਾਂਅ ਦਿੱਤਾ ਜਾ ਚੁੱਕਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਦੇ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਸ੍ਰੀ ਅਸ਼ੋਕ ਗੁਪਤਾ ਆਈ.ਏ.ਐਸ. ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਜਾਰੀ ਹਨ ਤੇ ਛੇਤੀ ਹੀ ਰਾਜ ਦੇ ਚੋਣ ਕਮਿਸ਼ਨ ਨੂੰ ਲਿਖਤੀ ਰੂਪ ਵਿਚ ਬੇਨਤੀ ਕਰ ਦਿੱਤੀ ਜਾਏਗੀ ਕਿ ਉਹ ਚੋਣ ਪ੍ਰੋਗਰਾਮ ਦਾ ਵਿਸਥਾਰ ਪੂਰਵਕ ਐਲਾਨ ਕਰ ਦੇਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: