Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

2002 ਮੁਸਲਿਮ ਕਤਲੇਆਮ ਦਾ ਸੱਚ ਜਾਹਰ ਕਰਨ ਵਾਲੀ ਪੱਤਰਕਾਰ ਰਾਣਾ ਅਯੂਬ ਨੂੰ ਨੀਦਰਲੈਂਡ ਵਿੱਚ ਕੀਤਾ ਗਿਆ ਸਨਮਾਨਤ

2002 ਮੁਸਲਿਮ ਕਤਲੇਆਮ ਦਾ ਸੱਚ ਜਾਹਰ ਕਰਨ ਵਾਲੀ ਪੱਤਰਕਾਰ ਰਾਣਾ ਅਯੂਬ ਨੂੰ ਨੀਦਰਲੈਂਡ ਵਿੱਚ ਕੀਤਾ ਗਿਆ ਸਨਮਾਨਤ

ਐਮਸਟਰਡਮ: ਖੋਜੀ ਪੱਤਰਕਾਰ ਅਤੇ ਗੁਜਰਾਤ ਫਾਈਲਾਂ ਕਿਤਾਬ ਦੀ ਲੇਖਕਾ ਰਾਣਾ ਅਯੂਬ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਆਪਣੇ ਵਲੋਂ ਕੀਤੇ ਗਏ ਕਾਰਜਾਂ ਸਦਕਾ “ਫ੍ਰੀ ਪ੍ਰੈਸ ਅਨਲੀਮਿਿਟਡ” ਵਲੋਂ ਹੈਗ,ਨੀਦਰਲੈਂਡ ਵਿੱਚ “ਪੀਸ ਪੈਲੇਸ” ਵਿੱਚ ਸਨਮਾਨਿਤ ਕੀਤਾ ਗਿਆ।

ਰਾਣਾ ਅਯੂਬ ਨੂੰ “ਦ ਮੋਸਟ ਰੇਸੀਲਂਟ ” ਪੱਤਰਕਾਰ ਦਾ ਸਨਮਾਨ ਦਿੱਤਾ ਗਿਆ।

ਰਾਣਾ ਅਯੂਬ ਦੇ ਸਨਮਾਨ ਸਮਾਗਮ ਦੀ ਇੱਕ ਤਸਵੀਰ।

ਜਿਕਰਯੋਗ ਹੈ ਕਿ ਰਾਣਾ ਅਯੂਬ ਨੇ 2002 ਵਿੱਚ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਹੁੰਦਿਆਂ ਹੋਏ ਮੁਸਲਮਾਨਾਂ ਦੇ ਕਤਲੇਆਮ ਦੀ ਪੜਤਾਲ ਕੀਤੀ ਸੀ। ਰਾਣਾ ਅਯੂਬ ਨੇ ਮੈਥਲੀ ਤਿਆਗੀ ਦਾ ਭੇਖ ਧਾਰ ਕੇ ਕਤਲੇਆਮ ਵਿੱਚ ਸ਼ਾਮਿਲ ਅਫਸਰਾਂ ਅਤੇ ਸਿਆਸਤਦਾਨਾਂ ਵਿਰੁੱਧ ਸਬੂਤ ਇਕੱਠੇ ਕੀਤੇ, ਜਿਸ ਕਰਕੇ ਅਮਿਤ ਸ਼ਾਹ ਨੂੰ ਜੇਲ੍ਹ ਜਾਣਾ ਪਿਆ ਸੀ।

ਇਸ ਸਭ ਦੇ ੳੱਤੇ ਰਾਣਾ ਅਯੂਬ ਨੇ ਇੱਕ ਕਿਤਾਬ ਲਿਖੀ ਜਿਸਦਾ ਨਾਂ ਗੁਜਰਾਤ ਫਾਈਲਾਂ ਹੈ।

ਭਾਰਤੀ ਜਨਤਾ ਪਾਰਟੀ ਦੀਆਂ ਫਾਸੀਵਾਦੀ ਨੀਤੀਆਂ ਦਾ ਪਰਦਾਫਾਸ਼ ਕਰਨ ਕਰਕੇ ਰਾਣਾ ਅਯੂਬ ਨੂੰ ਸੋਸ਼ਲ ਮੀਡੀਆ ਅਤੇ ਹੋਰ ਥਾਵਾਂ ਉੱਤੇ ਕਈਂ ਤਰ੍ਹਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫੇਰ ਵੀ ਰਾਣਾ ਅਯੂਬ ਨੇ ਹਮੇਸ਼ਾ ਦਲੇਰੀ ਅਤੇ ਹਿੰਮਤ ਨਾਲ ਇਸ ਸਭ ਦਾ ਸਾਹਮਣਾ ਕਰਦਿਆਂ ਆਪਣੇ ਕਿੱਤੇ ਪ੍ਰਤੀ ਕਾਇਮ ਹੈ।

ਤੁਸੀਂ ਸਿੱਖ ਸਿਆਸਤ ਉੱਤੇ ਰਾਣਾ ਅਯੂਬ ਦੇ ਭਾਸ਼ਣ ਸੁਣ ਸਕਦੇ ਹੋ:


Buy This Book Now

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ
ਆਈਪੀਐੱਸ ਅਧਿਕਾਰੀ ਵਾਈ ਸੀ ਮੋਦੀ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਸਾਲ 2002 ਵਿੱਚ ਗੁਜਰਾਤ ਵਿਚ ਮੁਸਲਮਾਨਾਂ ਦੇ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ
2002 'ਚ ਗੁਜਰਾਤ 'ਚ ਮੁਸਲਮਾਨਾਂ ਦੇ ਹੋਏ ਕਤਲੇਆਮ ਬਾਰੇ ਲਿਖੀ ਗਈ ਕਿਤਾਬ ‘ਗੁਜਰਾਤ ਫਾਈਲਜ਼’ ਦੀ ਲੇਖਿਕਾ ਅਤੇ ਪੱਤਰਕਾਰ ਰਾਣਾ ਆਯੂਬ ਨੇ ਕੈਲਗਰੀ (ਕੈਨੇਡਾ) 'ਚ ਕਰਵਾਏ ਇੱਕ ਸਮਾਗਮ ਦੌਰਾਨ ਕਿਹਾ ਕਿ
ਆਮ ਆਦਮੀ ਪਾਰਟੀ (ਆਪ) ਆਗੂ ਆਸ਼ੀਸ਼ ਖੇਤਾਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੂੰ ਇਕ ਹਿੰਦੂ ਜਥੇਬੰਦੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖੇਤਾਨ ਨੇ ਇਸਦੇ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: