ਜਲੰਧਰ (21 ਮਈ, 2010): ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਦੀ 26ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ‘ਘੱਲੂਘਾਰਾ ਹਫਤਾ’ ਮਨਾਉਣ ਅਤੇ 1 ਜੂਨ ਤੋਂ 6 ਜੂਨ ਤੱਕ ‘ਘੱਲੂਘਾਰਾ ਯਾਦਗਾਰੀ ਮਾਰਚ’ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਉਚੇਚੇ ਤੌਰ ਉੱਤੇ ਸੱਦੀ ਗਈ ਇੱਕ ਪ੍ਰੈਸ ਮਿਲਣੀ ਦੌਰਾਨ ਪੰਚ ਪ੍ਰਧਾਨੀ ਦੇ ਆਗੂਆਂ ਭਾਈ ਹਰਪਾਲ ਸਿੰਘ ਚੀਮਾ, ਭਾਈ ਕੁਲਬੀਰ ਸਿੰਘ ਬੜਾਪਿੰਡ, ਭਾਈ ਦਇਆ ਸਿੰਘ ਕੱਕੜ, ਭਾਈ ਕੁਮਿੱਕਰ ਸਿੰਘ ਮੁਕੰਦਪੁਰ ਅਤੇ ਭਾਈ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਸ਼ਹੀਦ ਕੌਮਾਂ ਦੀ ਜਿੰਦ-ਜਾਨ ਅਤੇ ਭਵਿੱਖ ਦੀ ਉਸਾਰੀ ਲਈ ਮਾਰਗ-ਦਰਸ਼ਕ ਹੁੰਦੇ ਹਨ। ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਦੀ ਸ਼ੁਰੂਆਤ ਜੂਨ 1984 ਵਿੱਚ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਨਾਲ ਹੋਈ ਸੀ,