ਨਵੀਂ ਦਿੱਲੀ (27 ਜੁਲਾਈ, 2010): ਨਵੰਬਰ 1984 ਸਿਖ ਨਸਲਕੁਸ਼ੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਇਕ ਵਾਰ ਫਿਰ ਸੀ ਬੀ ਆਈ ਵਲੋਂ ਕਲੀਨ ਚਿੱਟ ਦੇਣ ਅਤੇ ਇਹ ਕਹਿਣ ਕਿ ਜਗਦੀਸ਼ ਟਾਈਟਲਰ ਖਿਲਾਫ ਕੇਸ ਬੰਦ ਕੀਤਾ ਜਾ ਸਕਦਾ ਹੈ ’ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਅਮਰੀਕਾ ਸਥਿਤ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸੀ ਬੀ ਆਈ ਨੇ ਹਮੇਸ਼ਾ ਜਗਦੀਸ਼ ਟਾਈਟਲਰ ਲਈ ਬਚਾਅ ਟੀਮ ਵਜੋਂ ਕੰ