ਅੰਮ੍ਰਿਤਸਰ (6 ਜਨਵਰੀ 2011 - ਪੰਜਾਬ ਨਿਊਜ਼ ਨੈਟ.): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪੰਜਾਬ ਨਿਊਜ਼ ਨੈਟਵਰਕ ਨੂੰ ਭੇਜੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਅਤੇ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਵਲੋਂ ਸਿਖ ਨਸਲਕੁਸ਼ੀ ਨਾਲ ਸਬੰਧਤ ਤੱਥ, ਅੰਕੜੇ, ਦਸਤਾਵੇਜ਼ ਤੇ ਸਬੂਤ ਇਕੱਠੇ ਕਰਨ ਲਈ ‘ਸਿਖ ਇਨਸਾਫ ਲਹਿਰ’ ਦਾ ਆਗਾਜ਼ ਕੀਤਾ ਗਿਆ ਹੈ। ਇਹ ਤੱਥ, ਅੰਕੜੇ ਤੇ ਸਬੂਤ ਨਵੰਬਰ 2011 ਵਿਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਅੱਗੇ ਦਾਇਰ ਕੀਤੀ ਜਾਣ ਵਾਲੀ ‘1503 ਪਟੀਸ਼ਨ’ ਦੇ ਨਾਲ ਦਾਇ੍ਰਰ ਕੀਤੇ ਜਾਣਗੇ।