ਲੁਧਿਆਣਾ (23 ਮਾਰਚ, 2011): ਐਮਨੈਸਟੀ ਇੰਟਰਨੈਸ਼ਨਲ ਦੁਨੀਆ ਦੀ ਅਤਿ-ਸਤਿਕਾਰਤ ਮਨੁੱਖੀ ਹੱਕਾਂ ਦੀ ਅਲੰਬਰਦਾਰ ਜਥੇਬੰਦੀ ਹੈ। ਇਸ ਜਥੇਬੰਦੀ ਵਲੋਂ ਸਮੇਂ ਸਮੇਂ, ਲਗਾਤਾਰਤਾ ਨਾਲ, ਦੁਨੀਆ ਦੇ ਅੱਡ-ਅੱਡ ਦੇਸ਼ਾਂ ਵਿੱਚ ਹੁੰਦੇ ਮਨੁੱਖੀ ਹੱਕਾਂ ਦੇ ਘਾਣ ਸਬੰਧੀ ਰਿਪੋਰਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਅੱਜ ਦੁਨੀਆ ਭਰ ਵਿੱਚ (ਭਾਰਤ ਤੋਂ ਬਾਹਰ) ਲੱਖਾਂ ਸਿੱਖ ‘ਰਾਜਸੀ ਸ਼ਰਣ’ ਦੇ ਸਹਾਰੇ ਅਰਾਮਦਾਇਕ ਜ਼ਿੰਦਗੀ ਬਤੀਤ ਕਰ ਰਹੇ ਹਨ ਤਾਂ ਇਸ ਦਾ ਸਿਹਰਾ ਐਮਨੈਸਟੀ ਇੰਟਰਨੈਸ਼ਨਲ ਸਮੇਤ ਉਨ੍ਹਾਂ ਮਨੁੱਖੀ ਹੱਕਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਨੂੰ ਜਾਂਦਾ ਹੈ,