March 2011 Archive

ਧੱਲੇਕੇ (ਮੋਗਾ) ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ 8 ਨੂੰ

ਫ਼ਤਿਹਗੜ੍ਹ ਸਾਹਿਬ, 7 ਮਾਰਚ () : ਮੋਗਾ ਨੇੜਲੇ ਪਿੰਡ ਧੱਲੇਕੇ ਦੇ ਗੁਰਦੁਆਰਾ ਸਾਹਿਬ ’ਤੇ ਸੌਦਾ ਸਾਧ ਦੇ ਚੇਲਿਆਂ ਵਲੋਂ ਕੀਤੇ ਗਏ ਪਥਰਾਅ ਅਤੇ ਸਿੱਖਾਂ ’ਤੇ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਬਾਦਲ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਧਾਰਾ 295-ਏ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਭਲਕੇ 8 ਮਾਰਚ ਨੂੰ ਘਟਨਾ ਸਥਾਨ ’ਤੇ ਪਹੁੰਚੀਆਂ ਪੰਥਕ ਜਥੇਬੰਦੀਆਂ ਵਲੋਂ ਇੱਕਮੱਤ ਹੋ ...

ਹੋਂਦ ਵਿਖੇ ਗੁਰਬਾਣੀ ਪ੍ਰਵਾਹ ਜਾਰੀ; ਸੰਗਤਾਂ ਨੂੰ ਪਹੁੰਚਣ ਦੀ ਬੇਨਤੀ ਕੀਤੀ

ਹੋਂਦ, ਹਰਿਆਣਾ (5 ਮਾਰਚ, 2011): ਨਵੰਬਰ 1984 ਸਿੱਖ ਨਸਲਕੁਸੀ ਦੌਰਾਨ ਹਰਿਆਣਾ ਦੇ ਪਿੰਡ ਹੋਦ-ਚਿੱਲੜ ਦਾ ਸੱਚ ਸਾਹਮਣੇ ਆਉਣ ਤੋ ਬਾਅਦ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸਨ, ਸਿੱਖਸ ਫਾਰ ਜਸਟਿਸ ਅਤੇ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਗੁਰੂ ਨਾਨਕ ਸੇਵਕ ਸੁਸਾਇਟੀ ਗੁੜਗਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੱਖੇ ਸ੍ਰੀ ਅਖੰਡ ਪਾਠ ਦੀ ਗੁਰਬਾਣੀ ਦਾ ਪ੍ਰਵਾਹ ਨਿਰੰਤਰ ਜਾਰੀ ਹੈ ਤੇ ਅੱਜ 6 ਮਾਰਚ ਨੂੰ ਪਵਿਤਰ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣਗੇ ।...

ਗਿਆਸਪੁਰਾ ਦੇ ਘਰ ’ਤੇ ਹੋਏ ਹਮਲੇ ਲਈ ਹੋਂਦ ਚਿੱਲੜ ਦੇ ਦੋਸ਼ੀ ਜਿੰਮੇਵਾਰ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (5 ਮਾਰਚ, 2011): ਹੋਂਦ ਚਿੱਲੜ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਅਪਣੇ ਲੇਖ ਰਾਹੀਂ ਲੋਕਾਂ ਦੇ ਸਾਹਮਣੇ ਲਿਆਉਣ ਵਾਲੇ ਸ. ਮਨਵਿੰਦਰ ਸਿੰਘ ਗਿਆਸਪੁਰਾ ਦੇ ਘਰ ’ਤੇ ਹੋਏ ਹਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵਿਰੋਧੀਆਂ ਦੀ ਸੋਚੀ ਸਮਝੀ ਸ਼ਾਜ਼ਿਸ ਦੱਸਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸ: ਸੰਤੋਖ ਸਿੰਘ ਸਲਾਣਾ ਨੇ ...

ਸਰਕਾਰ ਆਪਣਾ ਵਾਅਦਾ ਨਿਭਾਏ; ਮੌਜੂਦਾ ਇਜਲਾਸ ਦੌਰਾਨ ਦਰਿਆਈ ਪਾਣੀਆਂ ਬਾਰੇ ਧਾਰਾ 5 ਰੱਦ ਕੀਤੀ ਜਾਵੇ: ਫੈਡਰੇਸ਼ਨ

ਪਟਿਆਲਾ (4 ਮਾਰਚ, 2011): ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਉੱਤੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਦਰਿਆਈ ਪਾਣੀਆਂ ਬਾਰੇ ਹੱਕਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬ ਵਿਧਾਨ ਸਭਾ ਦੇ ਅੱਜ ਤੋਂ ਸ਼ੁਰੂ ਹੋਏ ਇਜਲਾਸ ਦੌਰਾਨ ਪੰਜਾਬ ਸਮਝੌਤਿਆਂ ਦਾ ਖਾਤਮਾ ਕਾਨੂੰਨ 2004 ਦੀ ਧਾਰਾ 5 ਰੱਦ ਕਰਨ ਦੀ ਮੰਗ ਉਠਾਈ ਹੈ।

ਸਿੱਖ ਜਗਤ ਨੂੰ ਹੋਂਦ ਕਲਤੇਆਮ ਦੀ ਯਾਦ ਵਿਚ 6 ਮਾਰਚ ਨੂੰ ਪਿੰਡ ਹੋਂਦ ਵਿਖੇ ਪਹੁੰਚਣ ਦੀ ਬੇਨਤੀ

ਚੰਡੀਗੜ੍ਹ (2 ਮਾਰਚ, 2011): ਹਰਿਆਣਾ ਦੇ ਪਿੰਡ ਹੋਂਦ ਚਿੱਲੜ੍ਹ ਵਿਖੇ ਨਵੰਬਰ 1984 ਵਿੱਚ ਜ਼ਾਲਮ ਸਰਕਾਰ ਦੀ ਸ਼ਹਿ ਤੇ 32 ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਕੋਹ-ਕੋਹ ਕੇ ਮਾਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਰਾਖ ਨੂੰ ਜਲ ਪ੍ਰਵਾਹ ਕਰਨ, ਬੇਦੋਸ਼ੇ ਸਿੱਖਾਂ ਦੇ ਅੰਨ੍ਹੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ. ਸਿੱਖਸ ਫਾਰ ਜਸਟਿਸ ਅਤੇ ਇਸ ਦਰਦਨਾਕ ਹੱਤਿਆ ਕਾਂਡ ਦੇ ਖੋਜਕਰਤਾ ਇੰਜ. ਮਨਵਿੰਦਰ ਸਿੰਘ ਗਿਆਸ...

ਸਾਕਾ ਨੀਲਾ ਤਾਰਾ ਦੀਆਂ ਨਿਸ਼ਾਨੀਆਂ ਅਪਣੇ ਹੱਥੀ ਮਿਟਾਉਣ ਵਾਲੇ ਹੋਂਦ ਚਿੱਲੜ ਕਾਂਡ ਦੀ ਯਾਦਗਾਰ ਕਿਵੇਂ ਬਣਾਉਣਗੇ? : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਦੋਸ਼ ਲਗਾਇਆ ਹੈ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ-ਵੱਖ ਤਰ੍ਹਾਂ ਦੇ ਐਲਾਨ ਕਰਕੇ ਸਿੱਖ ਕੌਮ ਨੂੰ ਗੁੰਮਰਾਹ ਕਰ ਰਹੀ ਹੈ ਕਿਉਂਕਿ ਕੀਤੇ ਗਏ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਦੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।ਉਕਤ ਆਗੂਆਂ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਸ਼੍ਰੋਮਣੀ

ਅਰਦਾਸ ਦਿਵਸ ਵਿੱਚ ਪੰਚ ਪ੍ਰਧਾਨੀ ਵੀ ਸ਼ਾਮਿਲ ਹੋਵੇਗੀ

ਫ਼ਤਿਹਗੜ੍ਹ ਸਾਹਿਬ (28 ਫਰਵਰੀ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਉਹ ਵੀ ਹੋਂਦ ਚਿੱਲੜ ਦੇ ਸ਼ਹੀਦਾਂ ਦੀ ਯਾਦ ਵਿਚ 6 ਮਾਰਚ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਸਾਮਿਲ ਹੋਣਗੇ।

« Previous Page