Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 16, 2011

May 16, 2011

ਫ਼ਤਿਹਗੜ੍ਹ ਸਾਹਿਬ, 16 ਮਈ : ਭਾਰਤ ਸਰਕਾਰ ਵਲੋਂ ਪ੍ਰਵਾਸੀ ਸਿੱਖਾ ਦੀ ਬਣਾਈ ਗਈ ਕਾਲੀ ਸੂਚੀ ਵਿੱਚੋਂ 142 ਸਿੱਖਾਂ ਦੇ ਨਾਂ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਦਲਜੀਤ ਸਿਘ ਬਿੱਟੂ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਸੂਚੀ ਦੇ ਖ਼ਾਤਮੇ ਲਈ ਯਤਨ ਕਰਨ ਲਈ ਸਮੁੱਚੀਆਂ ਜਥੇਬੰਦੀਆਂ ਵਧਾਈ ਦੀਆ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਤਾਂ ਬਣਨੀ ਹੀ ਨਹੀਂ ਸੀ ਚਾਹੀਦੀ।ਉਨ੍ਹਾਂ ਕਿਹਾ ਕਿ ਹੁਣ ਬਾਕੀ ਰਹਿੰਦੇ ਸਿੱਖਾਂ ਦੇ ਨਾਂ ਵੀ ਇਸ ਸੂਚੀ ਵਿੱਚੋਂ ਛੇਤੀ ਹੀ ਹਟਾ ਲੈਣੇ ਚਾਹੀਦੇ ਹਨ।
ਫ਼ਤਹਿਗੜ੍ਹ ਸਾਹਿਬ (15 ਮਈ, 2011): ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦੱਲ ਪੰਚ ਪ੍ਰਧਾਨੀ ਵੱਲੋ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਪੱਤਰ ਜੋਰਦਾਰ ਹਮਾਇਤ ਕੀਤੀ ਹੈ, ਜਿਸ ਰਾਹੀਂ ਜਥੇਦਾਰ ਸਾਹਿਬ ਨੂੰ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਬਾਰੇ ਲਿਖਿਆ ਗਿਆ ਸੀ। ...
ਲੰਡਨ (15 ਮਈ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਹੈ ਕਿ “ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਅਰੰਭ ਹੋਇਆ ਸਿੱਖ ਸੰਘਰਸ਼ ਨੂੰ ਅਜਿਹੀਆਂ ਸੂਚੀਆਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ, ਬਲਕਿ ਹੱਕ ਸੱਚ ਇਨਸਾਫ ਅਤੇ ਧਰਮ ਤੇ ਅਧਾਰਤ ਇਹ ਸੰਘਰਸ਼ ਖਾਲਿਸਤਾਨ ਦੀ ਕਾਇਮੀ ਤੱਕ ਜਾਰੀ ਰਹੇਗਾ।”
ਫ਼ਤਿਹਗੜ੍ਹ ਸਾਹਿਬ (15 ਮਈ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਨੂੰ ਆਮ ਲੋਕਾਂ ’ਤੇ ਬੋਝ ਦੱਸਦੇ ਹੋਏ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਦਾ ਇਹ ਲੋਕ ਮਾਰੂ ਕਦਮ ਹੈ ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ’ਤੇ ਹੋਰ ਬੋਝ ਪਵੇਗਾ।
ਅੰਮ੍ਰਿਤਸਰ (16 ਮਈ, 2011): ਪੰਜਾਬੀ ਦੇ ਰੋਜਾਨਾ ਅਖਬਾਰ ਅਜੀਤ ਵਿਚ 16 ਮਈ, 2011 ਨੂੰ ਛਪੀ ਇਕ ਅਹਿਮ ਖਬਰ ਅਨੁਸਾਰ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਖਾੜਕੂ ਦੌਰ 'ਚ 231 ਵਿਅਕਤੀਆਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਸੂਚੀ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਭੇਜਦਿਆਂ ਇਸ ਦੇ ਉਤਾਰੇ ਜਸਟਿਸ ਮਾਰਕੰਡੇ ਕਾਟਜੂ, ਜਸਟਿਸ ਸੁਧਾ ਸ਼ਰਮਾ ਅਤੇ ਐਮਨੈਸਟੀ ਇੰਟਰਨੈਸ਼ਨਲ ਲੰਡਨ ਨੂੰ ਨਿਆਂ ਦੀ ਆਸ ਨਾਲ ਭੇਜੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।