Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 28, 2011

August 28, 2011

ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ "ਬਣਾਉਣ" ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।
ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ।
ਲੁਧਿਆਣਾ (27 ਅਗਸਤ, 2011): ਬਾਦਲ ਤੇ ਮਾਨ ਦੀ ਨੀਤੀ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਇੰਚਾਰਜ਼ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਜਦੋਂ ਤੱਕ ਕੋਈ ਬੰਦਾ ਆਪਣੇ ਨਾਲ ਹੈ ਤਾਂ ਉਹ ਪੰਥਕ ਹੈ ਪਰ ਜਦੋਂ ਹੀ ਆਪਣੇ ਕੰਟਰੋਲ ਤੋਂ ਬਾਹਰ ਹੋਇਆ ਤਾਂ ਉਹ ਕਾਂਗਰਸੀ ਏਜੰਟ ਬਣ ਜਾਂਦਾ ਹੈ। ਉਨ੍ਹਾਂ ਇਹ ਸ਼ਬਦ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਅਤੇ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਥਕ ਮੋਰਚੇ ਵਿਚਲੀਆਂ ਸਾਰੀਆਂ ਹੀ ਧਿਰਾਂ ਨੂੰ ਕਾਂਗਰਸੀ ਦੱਸਣ ਵਾਲੇ ਬਿਆਨਾਂ 'ਤੇ ਪ੍ਰਤੀਕਰਮ ਕਰਦੇ ਹੋਏ ਕਹੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।