Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 12, 2012

January 12, 2012

ਪੈਰਿਸ, ਫਰਾਂਸ (12 ਜਨਵਰੀ, 2012): ਫਰਾਂਸ ਵਿਚ ਦਸਤਾਰ ਉੱਤੇ ਲੱਗੀ ਪਾਬੰਦੀ ਦੇ ਮਾਮਲੇ ਵਿਚ ਸਿੱਖਾਂ ਲਈ ਰਾਹਤ ਦੀ ਖਬਰ ਹੈ ਕਿ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮੇਟੀ ਨੇ ਫਰਾਂਸ ਵਿਚ ਦਸਤਾਰ 'ਤੇ ਪਾਬੰਦੀ ਖਿਲਾਫ ਫੈਸਲਾ ਦਿੱਤਾ ਹੈ। 70 ਸਾਲਾਂ ਦੇ ਬਜੁਰਗ ਰਣਜੀਤ ਸਿੰਘ ਵੱਲੋਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਇਹ ਮਾਮਲਾ ਲਿਜਾਇਆ ਗਿਆ ਸੀ ਕਿ ਫਰਾਂਸ ਸਰਕਾਰ ਵੱਲੋਂ ਉਸ ਨੂੰ ਆਪਣਾ ਸ਼ਨਾਖਤੀ ਕਾਰਡ ਬਣਵਾਉਣ ਲਈ ਦਸਤਾਰ ਲਾਹੁਣ ਲਈ ਕਹਿਣਾਂ ਉਸ ਦੇ "ਧਾਰਮਿਕ ਹੱਕਾਂ" ਦੀ ਉਲੰਘਣਾ ਹੈ।
ਲੁਧਿਆਣਾ, ਪੰਜਾਬ (12 ਜਨਵਰੀ, 2012): "ਇਕ ਅਨਾਰ ਸੌ ਬਿਮਾਰ" ਵਾਲੀ ਕਹਾਵਤ ਵਰਗੀ ਹਾਲਤ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਣ ਰਹੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਚੋਣਾਂ 17 ਜਨਵਰੀ ਨੂੰ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਾਸਤੇ ਅੱਜ 12 ਜਨਵਰੀ ਤੱਕ 1880 ਉਮੀਦਵਾਰਾਂ ਨੇ ਕਾਗਜ਼ ਭਰੇ ਹਨ। ਇਹ ਜਾਣਕਾਰੀ ਅੱਜ ਸ਼ਾਮ ਪੰਜਾਬ ਦੇ ਮੁੱਖ ਚੋਣ ਦਫਤਰ ਦੇ ਨੁਮਾਇੰਦੇ ਵੱਲੋਂ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਅੱਜ ਕਾਗਜ਼ ਭਰਨ ਦੀ ਮਿਆਦ ਮੁੱਕ ਗਈ ਹੈ।
ਲੁਧਿਆਣਾ (11 ਜਨਵਰੀ, 2012): ਬਰਨਾਲਾ ਦੇ ਥਾਣਾ ਕੋਤਵਾਲੀ ਵਿਚ ਨਿਹੰਗ ਕੁਲਵੰਤ ਸਿੰਘ ਦੇ ਨਾਬਾਲਗ ਪੁੱਤਰ ਵੀਰ ਸਿੰਘ ਨੂੰ ਪੁਛਗਿਛ ਦੇ ਬਹਾਨੇ ਸੱਦਕੇ ਪਹਿਲਾਂ ਜਿੱਥੇ ਉਸ ਦਾ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਗਿਆ, ਉਥੇ ਥਾਣਾ ਮੁਖੀ ਵਲੋਂ ਪਰਿਵਾਰ ਨੂੰ ਧੋਖਾ ਦੇ ਕੇ ਕੀਤੇ ਕਤਲ ਨੂੰ ਛੁਪਾਉਣ ਦੀ ਖਾਤਰ ਝੂਠੀਆਂ ਦਲੀਲਾਂ ਵੀ ਘੜੀਆਂ ਜਾ ਰਹੀਆਂ ਹਨ। ਅਜਿਹਾ ਕਤਲ ਮਨੁੱਖਤਾ ਦੇ ਮੱਥੇ ਉਤੇ ਵੱਡਾ ਧੱਬਾ ਹੈ ਤੇ ਹਰ ਇਨਸਾਫ ਪਸੰਦ ਨੂੰ ਇਸਦੀ ਜਿੰਨੀ ਹੋ ਸਕੇ ਨਿੰਦਾ ਕਰਨੀ ਚਾਹੀਦੀ ਹੈ।
ਲੁਧਿਆਣਾ (12 ਜਨਵਰੀ, 2012): ਧਰਤੀ ਉਤੇ ਵਸਦੇ ਵੱਖ ਵੱਖ ਸੱਭਿਆਚਾਰ ਤੇ ਕੌਮਾਂ ਦਾ ਜਨਮ ਸਿੱਧ ਅਧਿਕਾਰ ਹੈ ਕਿ ਉਹ ਇਕ ਖੁਦਮੁਖਤਿਆਰ ਖਿੱਤੇ ਵਿਚ ਵਸਣ ਤੇ ਆਪਣੇ ਸੱਭਿਆਚਾਰ ਦਾ ਵਿਕਾਸ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਇਜ਼ਹਾਰ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਕੌਟਿਸ਼ ਨੈਸ਼ਨਲ ਪਾਰਟੀ ਦੇ ਆਗੂ ਅਲੈਕਸ ਸੈਲਮੰਡ ਵਲੋਂ ਸਕਾਟਿਸ਼ ਲੋਕਾਂ ਲਈ ਖੁਦਮੁਖਤਿਆਰ ਖਿੱਤੇ ਲਈ ਆਵਾਜ਼ ਬੁਲੰਦ ਕਰਨ ਦੀ ਹਮਾਇਤ ਕਰਦਿਆਂ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।