Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 28, 2012

February 28, 2012

ਅੱਜ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਚੋਂ ਸਿੱਖ ਆਗੂ ਭਾਈ ਦਲਜੀਤ ਸਿੰਘ ਜੀ ਦੀ ਰਿਹਾਈ ਮੌਕੇ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਭਾਈ ਦਲਜੀਤ ਸਿੰਘ ਦਾ ਇਕ ਸੰਦੇਸ਼ ਜਾਰੀ ਕੀਤਾ ਗਿਆ। ਸਿੱਖ ਸਿਆਸਤ ਨੂੰ ਇਸ ਸੰਦੇਸ਼ ਦੀ ਨਕਲ ਪੰਚ ਪ੍ਰਧਾਨੀ ਦੇ ਲੋਕ ਸੰਪਰਕ ਨੁਮਾਇੰਦੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਰਾਹੀਂ ਹਾਸਲ ਹੋਈ ਹੈ। ਅਸੀਂ ਇਸ ਸੰਦੇਸ਼ ਨੂੰ ਇੰਨ-ਬਿੰਨ ਹੇਠਾਂ ਛਾਪਣ ਦੀ ਖੁਸ਼ੀ ਲੈ ਰਹੇ ਹਾਂ: ਸੰਪਾਦਕ। ਗੁਰੂ ਸਾਹਿਬਾਨ ਨੇ ਆਦਰਸ਼ ਮਨੁੱਖ, ਸਮਾਜ ਅਤੇ ਰਾਜ ਦੀ ਸਿਰਜਣਾ ਦਾ ਜੋ ਨਿਆਰਾ ਪੈਗਾਮ ਦਿੱਤਾ ਉਸ ਦੀ ਪੂਰਣਤਾ ਲਈ ਸਮੁੱਚੇ ਰੂਪ ਵਿਚ ਵੱਖਰੇ ਪ੍ਰਬੰਧ ਦੀ ਲੋੜ ਹੈ।ਇਸ ਇਤਿਹਾਸਕ ਧਰਤੀ ਤੇ ਪਹਿਲਾਂ ਵੀ ਅਤੇ ਵਰਤਮਾਨ ਸਮੇਂ ਵਿਚ ਵੀ ਕਾਬਜ਼ ਪਦਾਰਥਵਾਦੀ ਰਾਜਸੀ ਪ੍ਰਬੰਧਾਂ ਦਾ ਗੁਰਮਤਿ ਵਿਚਾਰਧਾਰਾ ਨਾਲ ਬੁਨਿਆਦੀ ਰੂਪ ਵਿਚ ਟਕਰਾਅ ਰਿਹਾ ਹੈ।ਮੁਗਲਾਂ ਨੇ ਗੁਰਮਤਿ ਵਿਚਾਰਧਾਰਾ ਨੂੰ ਨਸ਼ਲਕੁਸ਼ੀ ਕਰਕੇ ਅਤੇ ਅੰਗਰੇਜ਼ਾਂ ਨੇ ਨਿਆਰੀ ਪਹਿਚਾਣ ਨੂੰ ਪੇਤਲਾ ਪਾ ਕੇ ਖਤਮ ਕਰਨ ਦਾ ਤਰੀਕਾ ਅਪਣਾਇਆ।ਹੁਣ ਬ੍ਰਾਹਮਣਵਾਦੀ (ਭਾਰਤੀ) ਯੂਨੀਅਨ ਦੋਵੇਂ ਤਰੀਕੇ ਅਪਣਾ ਰਹੀ ਹੈ। ਭਾਰਤੀ ਹਕੂਮਤ ਇਕ ਪਾਸੇ ਵੇਲਾ ਵਿਹਾ ਚੁੱਕੇ ਜਾਤੀ ਪ੍ਰਬੰਧ ਨੂੰ ਵੀ ਲਾਗੂ ਕਰਨਾ ਚਾਹੂੰਦੀ ਹੈ ਤੇ ਦੂਜੇ ਪਾਸੇ ਅਧੁਨਿਕ
ਸ਼੍ਰੀ ਅੰਮ੍ਰਿਤਸਰ, ਪੰਜਾਬ (28 ਫਰਵਰੀ, 2012 - ਸਿੱਖ ਸਿਆਸਤ): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਅੱਜ ਸ਼੍ਰੀ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋ ਗਏ। ਪਿਛਲੇ ਲੰਮੇ ਸਮੇਂ ਤੋਂ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਨੂੰ ਇਸ ਜੇਲ੍ਹ ਵਿਚ ਨਜ਼ਰਬੰਦ ਰੱਖਿਆ ਜਾ ਰਿਹਾ ਸੀ। ਸਰਕਾਰ ਵੱਲੋਂ ਉਨ੍ਹਾਂ ਖਿਲਾਫ ਪਾਏ ਝੂਠੇ ਕੇਸ ਅਦਾਲਤਾਂ ਵਿਚ ਦਮ ਤੋੜ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਰਿਹਾਈ ਲਈ ਰਾਹ ਪੱਧਰਾ ਹੋਇਆ ਹੈ। ਅੱਜ ਰਿਹਾਈ ਉਪਰੰਤ ਭਾਈ ਦਲਜੀਤ ਸਿੰਘ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਵਿਚ ਸਿੱਖਾਂ ਦੇ ਰਾਜਸੀ ਹਾਲਾਤ ਇਸ ਸਮੇਂ ਬਹੁਤ ਨਾਜੁਕ ਮੋੜ ਉੱਤੇ ਪਹੁੰਚ ਚੁੱਕੇ ਹਨ ਅਜਿਹੇ ਸਮੇਂ ਸੁਹਿਰਦ ਸਿੱਖ ਹਲਕਿਆਂ ਵਿਚ ਭਾਈ ਸਾਹਿਬ ਦੀ ਰਿਹਾਈ ਦੀ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ। ਭਾਈ ਦਲਜੀਤ ਸਿੰਘ ਨੇ ਸਿੱਖ ਸੰਘਰਸ਼ ਦੌਰਾਨ ਸਿਧਾਤਕ ਤੇ ਵਿਹਾਰਕ ਦੋਹਾਂ ਪੱਖੋਂ ਤੋਂ ਜੋ ਯੋਗਦਾਨ ਪਾਇਆ ਉਹ ਉਨ੍ਹਾਂ ਦੀ ਡੂੰਘੀ ਸੋਚ ਅਤੇ ਸਮਰੱਥਾ ਦਾ ਜਾਮਨ ਹੈ। ਉਨ੍ਹਾਂ ਵੱਲੋਂ ਸਾਲ 2000-02 ਦੌਰਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਇਕ ਵਿਦਿਆਰਥੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।