Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 28, 2012

March 28, 2012

ਲੁਧਿਆਣਾ, ਪੰਜਾਬ (28 ਮਾਰਚ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਸਮੇਤ ਕਈ ਸਿੱਖ ਆਗੂਆਂ ਨੂੰ ਅੱਜ ਬਾਦਲ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਗ੍ਰਿਫਤਾਰ ਕਰ ਲਿਆ। ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੀ ਲੁਧਿਆਣਾ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਜਦਕਿ ਪੰਚ ਪ੍ਰਧਾਨੀ ਦੇ ਸਕੱਤਰ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਫਤਹਿਗੜ੍ਹ ਸਾਹਿਬ ਅਤੇ ਜਥੇਬੰਦਕ ਸਕੱਤਰ ਭਾਈ ਜਸਵੀਰ ਸਿੰਘ ਖੰਡੂਰ ਨੂੰ ਉਨ੍ਹਾਂ ਦੇ ਲੁਧਿਆਣਾ ਨੇੜੇ ਸਥਿਤ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਇਨ੍ਹਾਂ ਆਗੂਆਂ ਨੂੰ ਗ੍ਰਿਫਤਾਰ ਕਰਨ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ ਤੇ ਪੁਲਿਸ ਨੇ ਕਿਹਾ ਕਿ ਉਹ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਰਹੇ ਹਨ।
ਚੰਡੀਗੜ੍ਹ, ਪੰਜਾਬ (ਮਾਰਚ 28, 2012): ਅੱਜ ਇਕ ਟੀ. ਵੀ. ਚੈਨਲ ਤੇ ਵਿਚਾਰ-ਚਰਚਾ ਦੌਰਾਨ ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਹੈ ਕਿ ਰਾਸ਼ਟਰਪਤੀ ਕੋਲ ਪਾਈ ਗਈ ਵਿਚਾਰ ਪਟੀਸ਼ਨ ਨੂੰ ਭਾਰਤ ਦੀ ਰਾਸ਼ਟਰਪਤੀ ਵੱਲੋਂ ਘਰੇਲੂ ਵਜਾਰਤ ਕੋਲ ਭੇਜੇ ਜਾਣ ਨਾਲ ਲਾਗੂ ਹੋਈ ਵਕਤੀ ਰੋਕ ਕੋਈ ਜਿਤ ਨਹੀਂ ਹੈ ਕਿਉਂਕਿ ਇਹ ਕਿਸੇ ਸਮੇਂ ਵੀ ਹਟ ਸਕਦੀ ਹੈ ਅਤੇ ਕਿਸੇ ਵੀ ਸਮੇਂ ਫਾਂਸੀ ਬਹਾਲ ਹੋ ਸਕਦੀ ਹੈ।
ਫ਼ਤਹਿਗੜ੍ਹ ਸਾਹਿਬ (28 ਮਾਰਚ, 2012): ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਮਾਨ ਦਲ ਦੇ ਨੌਜਵਾਨ ਆਗੂ ਸ. ਰਣਦੇਵ ਸਿੰਘ ਦੇਬੀ ਅਤੇ 7-8 ਦੇ ਕਰੀਬ ਹੋਰ ਨੌਜਵਾਨਾਂ ਨੂੰ ਗੁਰੁਦਆਰਾ ਫ਼ਤਹਿਗੜ੍ਹ ਸਾਹਿਬ ਨੇੜਿਉਂ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾਉਣ ਦੇ ‘ਦੋਸ਼’ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕਾਤਲ ਦੁਸ਼ਮਣਾਂ ਅੱਗੇ ਰਹਿਮ ਦੀ ਭੀਖ ਮੰਗਣ ਨਾਲੋਂ, ਪੂਰੀ ਖੁਸ਼ੀ ਤੇ ਅਡੋਲਤਾ ਨਾਲ ਸ਼ਹੀਦ ਹੋ ਜਾਣ ਨੂੰ ਤਰਜੀਹ ਦੇਣ ਦਾ ਦ੍ਰਿੜ੍ਹ ਪੈਂਤੜਾ ਅਖਤਿਆਰ ਕੀਤੇ ਜਾਣ ਨਾਲ ਸਿੱਖ ਕੌਮ ਸਾਹਮਣੇ ਇਕ ਉਕਾ ਹੀ ਨਵੀਂ ਹਾਲਤ ਪੈਦਾ ਹੋ ਗਈ ਹੈ। ਸਮੁੱਚੀ ਕੌਮ ਅੰਦਰ ਭਾਈ ਬਲਵੰਤ ਸਿੰਘ ਪ੍ਰਤੀ ਜਾਗ ਉਠੇ ਸਨੇਹ, ਹਮਦਰਦੀ ਤੇ ਪ੍ਰਸੰਸਾ ਦੇ ਭਾਵਾਂ ਦੀ ਪਰਬਲ ਤਰੰਗ ਪੈਦਾ ਹੋ ਗਈ ਹੈ। ਅਜਿਹੇ ਮਾਹੌਲ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ 23 ਮਾਰਚ ਨੂੰ 'ਸਮੂਹ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ' ਭਾਈ ਸਾਹਿਬ ਨੂੰ 'ਜ਼ਿੰਦਾ ਸ਼ਹੀਦ' ਦੇ ਰੁਤਬੇ ਨਾਲ ਨਿਵਾਜਣਾ ਸਾਰੇ ਸਿੱਖ ਜਗਤ ਨੂੰ ਇਕ ਵਾਰ ਤਾਂ ਪੂਰਾ ਠੀਕ ਤੇ ਵਾਜਿਬ ਲੱਗਿਆ ਸੀ। ਪਰ ਭਾਈ ਬਲਵੰਤ ਸਿੰਘ ਵੱਲੋਂ ਅਗਲੇ ਹੀ ਦਿਨ ਪੰਜ ਸਿੰਘ ਸਾਹਿਬਾਨ ਦੇ ਇਸ ਫੈਸਲੇ ਨੂੰ ਬਹੁਤ ਹੀ ਅਦਬ ਤੇ ਨਿਮਰਤਾ ਨਾਲ ਨਾਮਨਜ਼ੂਰ ਕਰਦੇ ਹੋਏ, ਸਿੰਘ ਸਾਹਿਬਾਨ ਨੂੰ ਇਸ ਫੈਸਲੇ ਉਤੇ ਨਜ਼ਰਸਾਨੀ ਕਰਨ ਤੇ ਇਸ ਨੂੰ ਵਾਪਸ ਲੈਣ ਦੀ ਪੁਰਜ਼ੋਰ ਬੇਨਤੀ ਕੀਤੇ ਜਾਣ, ਖਾਸ ਕਰਕੇ ਇਸ ਫੈਸਲੇ ਨੂੰ ਸਿਧਾਂਤਕ ਤੇ ਨੈਤਿਕ ਪੱਖ ਤੋਂ ਗਲਤ ਕਰਾਰ ਦੇਣ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।