Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 7, 2012

April 7, 2012

ਹੁਣ ਅਸੀਂ ਸੁਪਰੀਮ ਕੋਰਟ ਵਿਚ ਜਾ ਰਹੇ ਹਾਂ ਤੇ ਸਾਨੂੰ ਆਸ ਹੈ ਕਿ ਜੇਕਰ ਸਾਡੀ ਪਟੀਸ਼ਨ ਨੂੰ ਅਦਾਲਤ ਨੇ ਫਿਰਕਾਪ੍ਰਸਤੀ ਤੋਂ ਉੱਪਰ ਉੱਠ ਕੇ ਦੇਖਿਆ ਤਾਂ 25 ਹਜ਼ਾਰ ਕਤਲਾਂ ਦੇ ਕੇਸ ਖੁੱਲ੍ਹ ਜਾਣਗੇ। ਲਾਪਤਾ ਬੱਚਿਆਂ ਦੇ ਮਾਪਿਆਂ ਜਿਊਂਦੇ ਜਾਗਦੇ ਮਾਪੇ ਬੱਚੇ ਚੁੱਕੇ ਜਾਣ ਦੇ ਸਬੂਤ ਹਨ ਅਤੇ ਸਾਡੇ ਕੋਲ ਉਨ੍ਹਾਂ ਦੇ ਪੋਸਟਮਾਰਟਮ ਅਤੇ ਲਾਸ਼ਾਂ ਦੇ ਸਸਕਾਰ ਦੇ ਸਬੂਤ ਹਨ ਤੇ ਇਹ ਵੀ ਸਬੂਤ ਹਨ ਕਿ ਕਿਸ ਲਾਸ਼ ਨੂੰ ਕਿਸ ਪੁਲਿਸ ਅਫ਼ਸਰ ਨੇ ਲਿਆਂਦਾ ਸੀ। ਇਸ ਮਹਾਂ ਨਰਸੰਘਾਰ ਦੀ ਅਸਲੀਅਤ ਸਾਹਮਣੇ ਆਉਣ 'ਤੇ ਭਾਰਤੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਹੋਵੇਗਾ। ਸਰਕਾਰੀ ਅੱਤਵਾਦ ਦੀ ਭਿਆਨਕ ਤਸਵੀਰ ਸਾਹਮਣੇ ਆਵੇਗੀ ਤੇ ਕਤਲੇਆਮ ਦੇ ਜ਼ਿੰਮੇਵਾਰ ਪੁਲਸ ਅਫ਼ਸਰ ਕਟਹਿਰੇ ਵਿਚ ਖੜ੍ਹੇ ਹੋਣਗੇ।''
ਹੁਸ਼ਿਆਰਪੁਰ, (6 ਅਪ੍ਰੈਲ, 2012): ਦਲ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਪੰਥਕ ਆਗੂਆਂ ਭਾਈ ਮੋਹਕਮ ਸਿੰਘ, ਭਾਈ ਦਲਜੀਤ ਸਿੰਘ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰਨਾਂ ਦੀ ਨਜ਼ਰਬੰਦੀ ਨੂੰ ਜਾਣ ਬੁਝ ਕੇ ਲਮਕਾਉਣ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਪ੍ਰਸ਼ਾਸਨ ਇਨ੍ਹਾਂ ਆਗੂਆਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਇੱਕ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੇ 7 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 'ਚ ਸ਼ਾਮਿਲ ਹੋਣ ਤੋਂ ਰੋਕਣ ਲਈ ਜੇਲ੍ਹ 'ਚ ਡੱਕਿਆ ਹੋਇਆ ਹੈ, ਜੋ ਕਿ ਇਨ੍ਹਾਂ ਆਗੂਆਂ ਦੇ ਬੁਨਿਆਦੀ ਹੱਕਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ਼ਹੀਦ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿਖੇ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ।
ਭਾਈ ਜਸਪਾਲ ਸਿੰਘ ਦਾ ਜਨਮ 5 ਮਈ, 1993 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੌੜ ਸਿੱਧਵਾਂ ਵਿਖੇ ਪਿਤਾ ਸ: ਗੁਚਰਨਜੀਤ ਸਿੰਘ ਬਿੱਟੂ ਅਤੇ ਮਾਤਾ ਸਰਬਜੀਤ ਕੌਰ ਦੇ ਘਰ ਹੋਇਆ ਸੀ। ਉਨ੍ਹਾਂ ਮੁਢਲੀ ਪੜ੍ਹਾਈ ਆਰਮੀ ਸਕੂਲ ਨਾਭਾ ਤੋਂ ਪ੍ਰਾਪਤ ਕੀਤੀ। ਇਥੋਂ ਪੰਜਵੀਂ ਪਾਸ ਕਰਨ ਉਪਰੰਤ ਸੁਖਜਿੰਦਰ ਸਿੰਘ ਸੀਨੀ. ਸੈਕੰਡਰੀ ਸਕੂਲ ਹਯਾਤ ਨਗਰ ਤੋਂ ਦਸਵੀਂ ਅਤੇ ਫਿਰ ਸ਼ਹੀਦ ਮੇਜਰ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਤੋਂ ਬਾਰਵੀਂ ਪਾਸ ਕੀਤੀ। ਉਪਰੰਤ ਉਨ੍ਹਾਂ ਬੇਅੰਤ ਇੰਜੀਨੀਅਰਿੰਗ ਕਾਲਜ ਗੁਰਦਾਸਪੁਰ ਵਿਖੇ ਇਲੈਕਟ੍ਰੋਨਿਕ ਇੰਜੀਨੀਅਰਿੰਗ ਦੇ ਪਹਿਲੇ ਸਾਲ ਵਿਚ ਦਾਖਲਾ ਲਿਆ। ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦਾ ਧਾਰਨੀ ਅਤੇ ਪੜ੍ਹਾਈ ਵਿਚ ਹੁਸ਼ਿਆਰ ਜਸਪਾਲ ਸਿੰਘ ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ। ਪਰ 29 ਮਾਰਚ ਨੂੰ ਉਹ ਗੁਰਦਾਸਪੁਰ ਸ਼ਹਿਰ ਅੰਦਰ ਸੰਘਰਸ਼ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਭਾਈ ਜਸਪਾਲ ਸਿੰਘ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਚੌੜ ਸਿੱਧਵਾਂ ਵਿਖੇ ਪਵੇਗਾ। ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸੰਤ ਰਣਜੀਤ ਸਿੰਘ ਢਡਰੀਆਂ ਵਾਲੇ
ਅਮ੍ਰਿਤਸਰ, ਪੰਜਾਬ (6 ਅਪ੍ਰੈਲ, 2012): ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੁਰਦਾਸਪੁਰ ਗੋਲੀ ਕਾਂਡ ਸਬੰਧੀ ਪੜਤਾਲੀਆ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਤੇ ਹੋਰਨਾਂ ਦੇ ਜ਼ਖ਼ਮੀ ਹੋਣ ਲਈ ਹਿੰਦੂਤਵੀ ਜੱਥੇਬੰਦੀਆਂ, ਪੁਲਿਸ ਦਾ ਇਕ ਤਰਫਾ ਰੋਲ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਨਿਯੁਕਤੀਆਂ ਜਿੰਮੇਵਾਰ ਹਨ। ਅੱਜ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ ਸਰਪ੍ਰਸਤ ਖਾਲੜਾ ਮਿਸ਼ਨ, ਵਿਰਸਾ ਸਿੰਘ ਬਹਿਲਾ 'ਤੇ ਆਧਾਰਿਤ ਬਣੀ ਕਮੇਟੀ ਦੀ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਮੈਜਿਸਟ੍ਰੇਟੀ ਪੜਤਾਲ ਅਤੇ ਪੁਲਿਸ ਦੀ ਐਸ.ਆਈ.ਟੀ. ਪੜਤਾਲ ਸਭ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਹਿੰਦੂਤਵੀ ਆਗੂਆਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਵੱਲੋਂ ਪਹਿਲਾਂ ਵਾਂਗ ਝੂਠ ਬੋਲ ਕੇ ਆਪਣੀ ਸਾਖ ਮਿੱਟੀ 'ਚ ਮਿਲਾ ਲਈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਪੁਲਿਸ ਗੋਲੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।