Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 15, 2012

April 15, 2012

14 ਅਪ੍ਰੈਲ 1984 ਵਾਲੇ ਦਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵੀਹਵੀਂ ਸਦੀ ਦੇ ਸੂਰਬੀਰ ਯੋਧੇ ਜਰਨੈਲ, ਮਹਾਂਪੁਰਖ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਅੱਤ ਨਜ਼ਦੀਕੀ ਅਤੇ ਵਿਸ਼ਵਾਸ਼ਪਾਤਰ ਜੂਝਾਰੂ ਭਾਈ ਸੁਰਿੰਦਰ ਸਿੰਘ ਸੋਢੀ ਨੂੰ ਜਗਪਾਲ ਪੁਰੀਏ ਬਦਮਾਸ਼ ਸਿੰ਼ਦੇ ਵਲੋਂ ਸ਼ਹੀਦ ਕਰ ਦਿੱਤਾ ਜਾਂਦਾ ਹੈ। ਉਪਰੰਤ ਕੰਪਲੈਕਸ ਸਮੇਤ ਪੰਜਾਬ ਭਰ ਦੇ ਸਿੱਖ ਨੌਜਵਾਨਾਂ ਖਾਸ ਕਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਭਾਰੀ ਬੇਚੈਨੀ ਅਤੇ ਗੁੱਸੇ ਭਰੀ ਲਹਿਰ ਪੈਦਾ ਹੋ ਜਾਂਦੀ ਹੈ। ਛਿੰਦੇ ਬਦਮਾਸ਼ ਨੇ ਆਪਣੀ ਰਖੇਲ ਬਲਜੀਤ ਕੌਰ ਨੂੰ ਸੋਢੀ ਦੇ ਕਤਲ ਨੂੰ ਜ਼ਾਇਜ਼ ਠਹਿਰਾਉਣ ਅੱਗੇ ਕਰ ਦਿੱਤਾ। ਸਿੰਧੀ ਹੋਟਲ ਵਿੱਚ ਭਾਈ ਸੁਰਿੰਦਰ ਸਿੰਘ ਸੋਢੀ ਨੂੰ ਛਿੰਦੇ ਨੂੰ ਚਾਹ ਪੀਣ ਦੇ ਬਹਾਨੇ ਬੁਲਾਇਆ ਗਿਆ, ਜਦੋਂ ਉਹ ਆਪਣੀ ਭੈਣ ਨੂੰ ਅੰਮ੍ਰਿਤਸਰ ਬੱਸ ਅੱਡੇ ਤੇ ਛੱਡ ਵਾਪਸ ਆ ਰਿਹਾ ਸੀ।
ਲੁਧਿਆਣਾ, ਪੰਜਾਬ (15 ਅਪ੍ਰੈਲ, 2012): ਬੀਤੇ ਦਿਨੀਂ ਖਬਰ ਆਈ ਸੀ ਭਾਰਤ ਸਰਕਾਰ ਕਿ ਭਾਰਤੀ ਮੰਤਰੀ ਮੰਡਲ ਨੇ ਆਨੰਦ ਵਿਆਹ ਕਾਨੂੰਨ, 1909 ਵਿਚ ਵਿਆਹ ਰਜਿਸਟਰ ਕਰਨ ਦੀ ਧਾਰਾ ਸ਼ਾਮਲ ਕਰਨ ਲਈ ਲੋੜੀਂਦੀ ਸੋਧ ਦੀ ਤਜਵੀਜ਼ ਨੂੰ ਪ੍ਰਵਾਣਗੀ ਦੇ ਦਿੱਤੀ ਹੈ। ਹਾਲਾਕਿ ਇਹ ਸੋਧ ਬਿੱਲ ਅਜੇ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾਣਾ ਹੈ ਪਰ ਦੁਨੀਆ ਭਰ ਦੇ ਸਿੱਖ ਆਗੂ ਇਸ ਪ੍ਰਸਤਾਵਤ ਸੋਧ ਨੂੰ ਆਨੰਦ ਮੈਰਿਜ ਐਕਟ ਤੇ ਸਿੱਖ ਪਛਾਣ ਦੇ ਮਸਲੇ ਦਾ ਵੱਡਾ ਹੱਲ ਮੰਨ ਰਹੇ ਹਨ। ਕੁਝ ਅਖਬਾਰਾਂ ਵਿਚ ਛਪੇ ਲੇਖਾਂ ਵਿਚ ਤਾਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਸ ਨਾਲ ਸਿੱਖਾਂ ਦਾ ਚਿਰਾਂ ਤੋਂ ਲਮਕਦਾ ਆ ਰਿਹਾ ਮਸਲਾ ਹੱਲ ਹੋ ਗਿਆ ਹੈ। ਹਾਲਾਕਿ ਸਿੱਖ ਸਿਆਸਤ ਨੇ ਜਿੰਨੇ ਵੀ ਕਾਨੂੰਨੀ ਮਾਹਰਾਂ ਤੇ ਬੁੱਧੀਜੀਵੀਆਂ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ ਸਾਰਿਆਂ ਦਾ ਹੀ ਮੰਨਣਾ ਹੈ ਕਿ ਇਸ ਫੈਸਲੇ ਨਾਲ ਮਿਲਣ ਵਾਲੀ ਰਾਹਤ "ਬਹੁਤ ਦੇਰ ਬਾਅਦ ਮਿਲੀ ਬਹੁਤ ਥੋੜੀ ਰਾਹਤ" ਹੈ। ਇਸ ਨਾਲ ਭਾਰਤ ਵਿਚ ਸਿੱਖ ਪਛਾਣ ਦਾ ਮਸਲਾ ਹੱਲ ਨਹੀਂ ਹੋਵੇਗਾ ਤੇ ਕੁਝ ਸਾਲ ਪਹਿਲਾਂ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਆਹ ਦੀ ਰਜਿਸਟ੍ਰੇਸ਼ਨ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।