Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 18, 2012

April 18, 2012

ਆਨੰਦ ਕਾਰਜ ਕਾਨੂੰਨ ਬਾਰੇ "ਸਿੱਖ ਆਗੂਆਂ" ਤੇ ਖਾਸ ਕਰ "ਵਿਦੇਸ਼ੀ ਸਿੱਖ ਨੁਮਾਇੰਦਿਆਂ" ਵੱਲੋਂ ਅਖਬਾਰਾਂ ਵਿਚ ਇਸ ਗੱਲ ਉੱਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਇਸ ਮਸਲੇ ਬਾਰੇ ਸਿੱਖਾਂ ਦੀ ਚਿਰਾਂ ਤੋਂ ਲਮਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ। ਹਾਲ ਵਿਚ ਹੀ ਕੁਝ ਅਖਬਾਰਾਂ ਵਿਚ ਵੀ ਅਜਿਹੀ ਹੀ ਜਾਣਕਾਰੀ ਦਿੰਦੇ ਲੇਖ ਪ੍ਰਕਾਸ਼ਤ ਹੋਏ ਹਨ। ਇਸ ਤੋਂ ਪਹਿਲਾਂ ਵੀ ਸਿੱਖ ਮਸਲਿਆਂ ਦੇ ਬਾਰੇ ਵਿਚ ਅਜਿਹੀ ਜਾਣਕਾਰੀ ਆਉਂਦੀ ਰਹੀ ਹੈ ਜੋ ਬਾਅਦ ਵਿਚ ਸਹੀ ਸਬਤ ਨਹੀਂ ਹੋ ਸਕੀ। ਇਸ ਦੀ ਸਭ ਤੋਂ ਢੁਕਵੀਂ ਮਿਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਾਦਲ-ਭਾਜਪਾ ਗਠਜੋੜ ਦੀ ਮਦਦ ਨਾਲ ਪਾਸ ਕੀਤਾ ਗਿਆ "ਪੰਜਾਬ ਸਮਝੌਤਿਆਂ ਦਾ ਖਾਤਮਾ ਕਾਨੂੰਨ, 2004" ਹੈ। ਸਰਕਾਰੀ ਤੇ ਗੈਰ-ਸਰਕਾਰੀ ਹਲਕਿਆਂ ਸਮੇਤ ਵੱਖ-ਵੱਖ ਮੀਡੀਆ ਹਲਕਿਆਂ ਨੇ ਵੀ ਇਸ ਕਾਨੂੰਨ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੁੱਟਿਆ ਗਿਆ ਵੱਡਾ ਇਤਿਹਾਸਕ ਕਦਮ ਪ੍ਰਚਾਰਿਆ। ਅੱਜ ਵੀ ਇਸ ਬਾਰੇ ਆਮ ਪ੍ਰਭਾਵ ਇਹੀ ਹੈ ਕਿ ਇਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲਿਆ ਗਿਆ ਬਹੁਤ ਵੱਡਾ ਇਤਿਹਾਸਕ ਕਦਮ ਸੀ ਜਦਕਿ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।