Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 15, 2012

May 15, 2012

ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ ਵਿਚ ਕੋਈ ਅਤਿ ਕਥਨੀ ਨਹੀਂ ਹੋਵੇਗੀ। ਇਹ ਬਿੱਲ ਸਿੱਖ ਭਾਵਨਾਵਾਂ ਅਤੇ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰ-ਅੰਦਾਜ਼ ਕਰਕੇ ਬਣਾਇਆ ਜਾ ਰਿਹਾ ਹੈ।ਸਿੱਖਾਂ ਦੀ ਬੜੀ ਦੇਰ ਤੋਂ ਮੰਗ ਰਹੀ ਕਿ ਧਾਰਾ 25 ਵਿਚ ਸੋਧ ਕੀਤੀ ਜਾਵੇ ਤੇ ਵੈਂਕਟਚਾਲੀਆ ਕਮਿਸ਼ਨ ਨੇ ਵੀ 2003 ਵਿਚ ਇਸ ਸੋਧ ਦੀ ਸਿਫਾਰਸ਼ ਕੀਤੀ ਸੀ।
18 ਫਰਵਰੀ, 1972 ਨੂੰ ਇਕ ਮਸ਼ਹੂਰ ਕਾਨੂੰਨਦਾਨ ਐਨ. ਏ. ਪਾਲਖੀਵਾਲਾ ਨੇ ਮੁੰਬਈ ਦੇ ਇਕ ਸਮਾਗਮ ਵਿਚ ਇਕ ਅਹਿਮ ਪੇਸ਼ੀਨਗੋਈ ਕੀਤੀ ਸੀ ਕਿ 'ਇਕ ਦਿਨ ਆਵੇਗਾ ਜਦੋਂ ਰਾਜ ਕੇਂਦਰ ਦੀ ਨਾਜਾਇਜ਼ ਅਧੀਨਗੀ ਤੋਂ ਇਨਕਾਰੀ ਹੋ ਜਾਣਗੇ ਅਤੇ ਸੰਵਿਧਾਨ ਤਹਿਤ ਆਪਣੇ ਵਾਜਬ ਰੁਤਬੇ ਦਾ ਦਾਅਵਾ ਕਰਨ ਲਈ ਉਠ ਖੜ੍ਹੇ ਹੋਣਗੇ। ਇਹ ਦਿਨ ਸਾਡੇ ਸੋਚੇ ਸਮੇਂ ਤੋਂ ਬਹੁਤ ਛੇਤੀ ਆ ਸਕਦਾ ਹੈ।' ਵੈਸੇ ਪਿਛਲੇ ਦਹਾਕਿਆਂ 'ਚ ਕੇਂਦਰ ਦੀ ਅਜਿਹੀ ਅਧੀਨਗੀ ਤੋਂ ਨਿਜਾਤ ਪਾਉਣ ਲਈ ਵੱਖ-ਵੱਖ ਰਾਜਾਂ ਅੰਦਰ ਕਈ ਪੁਰਅਮਨ ਤੇ ਹਿੰਸਕ ਅੰਦੋਲਨ ਵੀ ਚੱਲ ਚੁਕੇ ਹਨ ਪਰ ਰਾਜਾਂ ਦੀ ਸਮੂਹਿਕ ਲਾਮਬੰਦੀ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਪਰ ਪਿਛਲੇ ਕੁਝ ਮਹੀਨਿਆਂ ਵਿਚ ਦੇਸ਼ ਅੰਦਰ ਜਿਸ ਤਰ੍ਹਾਂ ਦਾ ਸਿਆਸੀ ਘਟਨਾਕ੍ਰਮ ਵਾਪਰਿਆ ਹੈ, ਉਸ ਨੇ ਜੇ ਉਕਤ ਪੇਸ਼ੀਨਗੋਈ ਨੂੰ ਪੂਰੀ ਤਰ੍ਹਾਂ ਹਕੀਕਤ 'ਚ ਨਹੀਂ ਬਦਲਿਆ ਤਾਂ ਇਸ ਦਿਸ਼ਾ ਵਿਚ ਇਕ ਆਸ ਦੀ ਕਿਰਨ ਜ਼ਰੂਰ ਪੈਦਾ ਕੀਤੀ ਹੈ।
ਭਾਵੇਂ ਕਿ ਭਾਰਤ ਸਰਕਾਰ ਨੇ ਆਨੰਦ ਮੈਰਿਜ ਐਕਟ, 1909 ਵਿਚ ਰਜਿਸਟ੍ਰੇਸ਼ਨ ਦੀ ਮੱਦ ਹੀ ਸ਼ਾਮਲ ਕੀਤੀ ਹੈ ਤੇ ਬਾਕੀ ਮਾਮਲਿਆਂ ਵਿਚ ਸਿੱਖਾਂ ਉੱਤੇ ਹਿੰਦੂ ਕਾਨੂੰਨ ਹੀ ਲਾਗੂ ਰਹਿਣਗੇ ਪਰ ਭਾਰਤ ਸਰਕਾਰ ਦੇ ਉਕਤ ਕਦਮ ਨੇ ਆਨੰਦ ਵਿਆਹ ਕਾਨੂੰਨ ਨੂੰ ਮੁੜ ਚਰਚਾ ਵਿਚ ਲੈ ਆਂਦਾ ਹੈ। ਪਰ ਅਫਸੋਸ ਦੀ ਗੱਲ ਹੈ ਕਿ ਇਸ ਦੇ ਉਸਾਰੂ ਪੱਖਾਂ ਨੂੰ ਉਭਾਰਨ ਤੇ ਸੰਪੂਰਨ ਸਿੱਖ ਨਿੱਜੀ ਕਾਨੂੰਨ ਦੀ ਲੋੜ ਨੂੰ ਉਜਾਗਰ ਕਰਨ ਦੀ ਬਜ਼ਾਏ ਸਮੁੱਚੀ ਚਰਚਾ ਦਾ ਰੁਖ ਨਾਕਾਰਾਤਮਕ ਪੱਖਾਂ ਵੱਲ ਵਧੇਰੇ ਝੁਕ ਰਿਹਾ ਹੈ। ਬੀਤੇ ਦਿਨੀਂ ਸਿੱਖ ਸਖਸ਼ੀਅਤਾਂ ਜਿਨ੍ਹਾਂ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੌ: ਗੁ: ਪ੍ਰ: ਕਮੇਟੀ ਦੇ ਮੌਜੂਦਾ ਮੁਖੀ ਸ੍ਰ: ਅਵਤਾਰ ਸਿੰਘ ਮੱਕੜ ਸ਼ਾਮਲ ਹਨ ਨੇ ਆਨੰਦ ਵਿਆਹ ਕਾਨੂੰਨ ਵਿਚ ਤਲਾਕ ਦੀ ਮਦ ਸ਼ਾਮਲ ਕੀਤੇ ਜਾਣ ਦਾ ਸਖਤ ਵਿਰੋਧ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਦੀ ਮਦ ਸ਼ਾਮਲ ਕੀਤੇ ਜਾਣ ਤੋਂ ਵਧੀਕ ਹੋਰ ਕੋਈ ਮਸਲਾ ਨਹੀਂ ਛੋਹਿਆ ਗਿਆ ਪਰ ਫਿਰ ਵੀ ਸਿੱਖ ਸਖਸ਼ੀਅਤਾਂ ਨੇ ਤਲਾਕ ਦੇ ਮਸਲੇ ਨੂੰ ਉਭਾਰ ਕੇ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।