ਚੰਡੀਗੜ੍ਹ (18 ਅਪ੍ਰੈਲ, 2012): ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਦੇ ਗਵਾਹ ਹਰਿਆਣਾ ਦੇ ਪਿੰਡ ‘ਹੋਂਦ-ਚਿੱਲੜ’ ਦੇ ਖੰਡਰਾਂ ਨੂੰ ਕਾਇਮ ਰੱਖਣ ਅਤੇ ਪਿੰਡ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣਾਉਣ ਲਈ ਸਿੱਖਸ ਫ਼ਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਲਗਾਤਾਰ ਯਤਨਸ਼ੀਲ ਹਨ। ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ ਹੈ।
ਸ਼੍ਰੀ ਅੰਮ੍ਰਿਤਸਰ, ਪੰਜਾਬ (20 ਮਈ, 2012): ਸ਼੍ਰੀ ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਵੱਲੋਂ ਜੂਨ 1984 ਵਿਚ ਕੀਤੇ ਗਏ ਹਮਲੇ ਮੌਕੇ ਵਾਪਰੇ ਘੱਲੂਘਾਰੇ ਦੀ ਯਾਦਗਾਰ ਉਸਾਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਮੀਰੀ-ਪੀਰੀ ਦੇ ਨਿਸ਼ਾਨ ਸਾਹਿਬਾਨ ਦੇ ਕੋਲ ਅੱਜ ਟੱਕ ਲਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਤੋਂ 1982 ਵਿੱਚ ਅਨੰਦਪੁਰ ਦੇ ਮਤੇ ਦੀ ਪ੍ਰਾਪਤੀ ਲਈ ਧਰਮ ਯੁੱਧ ਮੋਰਚਾ ਆਰੰਭਿਆ, ਜਿਸ ਦੇ ਜੋਬਨ ’ਤੇ ਪਹੁੰਚਦਿਆਂ (ਜਦੋਂ ਤੱਕ 2 ਲੱਖ ਤੋਂ ਜ਼ਿਆਦਾ ਸਿੱਖਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ ਸੀ) ਭਾਰਤ ਸਰਕਾਰ ਨੇ ਜੂਨ 3, 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 37 ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ‘ਜੂਨ ’84 ਦਾ ਘੱਲੂਘਾਰਾ’ ਵਰਤਾ ਦਿੱਤਾ। ਅਕਾਲ ਤਖਤ ਦੀ ਰਾਖੀ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਦਰਜਨਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ, ਗੁਰੂ ਰਾਮਦਾਸ ਸਰਾਂ, ਤੇਜਾ ਸਿੰਘ ਸਮੁੰਦਰੀ ਹਾਲ, ਅਕਾਲ ਰੈਸਟ ਹਾਊਸ ਅਤੇ ਨਾਲ ਲੱਗਦਿਆਂ ਬੁੰਗਿਆਂ, ਡੇਰਿਆਂ, ਘਰਾਂ, ਦੁਕਾਨਾਂ ਆਦਿ ਵਿੱਚ ਫੌਜ ਵਲੋਂ ਕੋਹ-ਕੋਹ ਕੇ ਮਾਰ ਮੁਕਾਏ ਗਏ। ਬੇਸ਼ੱਕ ਮੁਗਲੀਆ ਹਕੂਮਤ, ਮੱਸਾ ਰੰਘੜ, ਅਹਿਮਦਸ਼ਾਹ ਅਬਦਾਲੀ, ਤੈਮੂਰ, ਜਹਾਨ ਖਾਨ ਆਦਿ ਹਮਲਾਵਰਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਕੰਪਲੈਕਸ ਨੂੰ ਆਪਣੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਸੀ ਪਰ ਇੰਨਾ ਜਾਨੀ ਤੇ ਮਾਲੀ ਨੁਕਸਾਨ ਪਹਿਲਾਂ ਕਦੀ ਨਹੀਂ ਹੋਇਆ।
ਸ਼੍ਰੀ ਅੰਮ੍ਰਿਤਸਰ, ਪੰਜਾਬ (16 ਮਈ, 2012): ਅਕਾਲੀ ਦਲ ਪੰਚ ਪ੍ਰਧਾਨੀ, ਖਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਪੰਥਕ ਸੇਵਾ ਲਹਿਰ ਵੱਲੋਂ ਸਾਂਝੇ ਉੱਦਮਾਂ ਤਹਿਤ ਜੂਨ 1984 ਦੇ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਦੀ ਯਾਦਗਾਰ ਸੰਬੰਧੀ ਵੱਖ-ਵੱਖ ਪੱਖਾਂ ਉੱਤੇ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ, ਚਿੰਤਕਾਂ ਤੇ ਪੰਥਕ ਸਖਸ਼ੀਅਤਾਂ ਉੱਤੇ ਅਧਾਰਤ "ਘੱਲੂਘਾਰਾ ਯਾਦਗਾਰ ਕਮੇਟੀ" ਕਾਇਮ ਕੀਤੀ ਸੀ। ਇਸ ਕਮੇਟੀ ਨੇ ਲੰਮੀ ਘੋੜ ਪੜਤਾਲ ਉਪਰੰਤ ਜੋ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਉਸ ਦੀ ਨਕਲ ਸਿੱਖ ਸਿਆਸਤ ਨੂੰ ਵੀ ਭੇਜੀ ਗਈ ਸੀ, ਜੋ ਪਾਠਕਾਂ ਦੀ ਜਾਣਕਾਰੀ ਹਿਤ ਇਥੇ ਸਾਂਝੀ ਕੀਤੀ ਜਾ ਰਹੀ ਹੈ।
ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਬੀਤੇ ਦਿਨ (16 ਮਈ, 2012 ਨੂੰ) ਇਹ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀ ਥਾਂ ਪੁਲਿਸ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।
ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ ਵਿਚ ਕੋਈ ਅਤਿ ਕਥਨੀ ਨਹੀਂ ਹੋਵੇਗੀ। ਇਹ ਬਿੱਲ ਸਿੱਖ ਭਾਵਨਾਵਾਂ ਅਤੇ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰ-ਅੰਦਾਜ਼ ਕਰਕੇ ਬਣਾਇਆ ਜਾ ਰਿਹਾ ਹੈ।ਸਿੱਖਾਂ ਦੀ ਬੜੀ ਦੇਰ ਤੋਂ ਮੰਗ ਰਹੀ ਕਿ ਧਾਰਾ 25 ਵਿਚ ਸੋਧ ਕੀਤੀ ਜਾਵੇ ਤੇ ਵੈਂਕਟਚਾਲੀਆ ਕਮਿਸ਼ਨ ਨੇ ਵੀ 2003 ਵਿਚ ਇਸ ਸੋਧ ਦੀ ਸਿਫਾਰਸ਼ ਕੀਤੀ ਸੀ।
18 ਫਰਵਰੀ, 1972 ਨੂੰ ਇਕ ਮਸ਼ਹੂਰ ਕਾਨੂੰਨਦਾਨ ਐਨ. ਏ. ਪਾਲਖੀਵਾਲਾ ਨੇ ਮੁੰਬਈ ਦੇ ਇਕ ਸਮਾਗਮ ਵਿਚ ਇਕ ਅਹਿਮ ਪੇਸ਼ੀਨਗੋਈ ਕੀਤੀ ਸੀ ਕਿ 'ਇਕ ਦਿਨ ਆਵੇਗਾ ਜਦੋਂ ਰਾਜ ਕੇਂਦਰ ਦੀ ਨਾਜਾਇਜ਼ ਅਧੀਨਗੀ ਤੋਂ ਇਨਕਾਰੀ ਹੋ ਜਾਣਗੇ ਅਤੇ ਸੰਵਿਧਾਨ ਤਹਿਤ ਆਪਣੇ ਵਾਜਬ ਰੁਤਬੇ ਦਾ ਦਾਅਵਾ ਕਰਨ ਲਈ ਉਠ ਖੜ੍ਹੇ ਹੋਣਗੇ। ਇਹ ਦਿਨ ਸਾਡੇ ਸੋਚੇ ਸਮੇਂ ਤੋਂ ਬਹੁਤ ਛੇਤੀ ਆ ਸਕਦਾ ਹੈ।' ਵੈਸੇ ਪਿਛਲੇ ਦਹਾਕਿਆਂ 'ਚ ਕੇਂਦਰ ਦੀ ਅਜਿਹੀ ਅਧੀਨਗੀ ਤੋਂ ਨਿਜਾਤ ਪਾਉਣ ਲਈ ਵੱਖ-ਵੱਖ ਰਾਜਾਂ ਅੰਦਰ ਕਈ ਪੁਰਅਮਨ ਤੇ ਹਿੰਸਕ ਅੰਦੋਲਨ ਵੀ ਚੱਲ ਚੁਕੇ ਹਨ ਪਰ ਰਾਜਾਂ ਦੀ ਸਮੂਹਿਕ ਲਾਮਬੰਦੀ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਪਰ ਪਿਛਲੇ ਕੁਝ ਮਹੀਨਿਆਂ ਵਿਚ ਦੇਸ਼ ਅੰਦਰ ਜਿਸ ਤਰ੍ਹਾਂ ਦਾ ਸਿਆਸੀ ਘਟਨਾਕ੍ਰਮ ਵਾਪਰਿਆ ਹੈ, ਉਸ ਨੇ ਜੇ ਉਕਤ ਪੇਸ਼ੀਨਗੋਈ ਨੂੰ ਪੂਰੀ ਤਰ੍ਹਾਂ ਹਕੀਕਤ 'ਚ ਨਹੀਂ ਬਦਲਿਆ ਤਾਂ ਇਸ ਦਿਸ਼ਾ ਵਿਚ ਇਕ ਆਸ ਦੀ ਕਿਰਨ ਜ਼ਰੂਰ ਪੈਦਾ ਕੀਤੀ ਹੈ।
ਭਾਵੇਂ ਕਿ ਭਾਰਤ ਸਰਕਾਰ ਨੇ ਆਨੰਦ ਮੈਰਿਜ ਐਕਟ, 1909 ਵਿਚ ਰਜਿਸਟ੍ਰੇਸ਼ਨ ਦੀ ਮੱਦ ਹੀ ਸ਼ਾਮਲ ਕੀਤੀ ਹੈ ਤੇ ਬਾਕੀ ਮਾਮਲਿਆਂ ਵਿਚ ਸਿੱਖਾਂ ਉੱਤੇ ਹਿੰਦੂ ਕਾਨੂੰਨ ਹੀ ਲਾਗੂ ਰਹਿਣਗੇ ਪਰ ਭਾਰਤ ਸਰਕਾਰ ਦੇ ਉਕਤ ਕਦਮ ਨੇ ਆਨੰਦ ਵਿਆਹ ਕਾਨੂੰਨ ਨੂੰ ਮੁੜ ਚਰਚਾ ਵਿਚ ਲੈ ਆਂਦਾ ਹੈ। ਪਰ ਅਫਸੋਸ ਦੀ ਗੱਲ ਹੈ ਕਿ ਇਸ ਦੇ ਉਸਾਰੂ ਪੱਖਾਂ ਨੂੰ ਉਭਾਰਨ ਤੇ ਸੰਪੂਰਨ ਸਿੱਖ ਨਿੱਜੀ ਕਾਨੂੰਨ ਦੀ ਲੋੜ ਨੂੰ ਉਜਾਗਰ ਕਰਨ ਦੀ ਬਜ਼ਾਏ ਸਮੁੱਚੀ ਚਰਚਾ ਦਾ ਰੁਖ ਨਾਕਾਰਾਤਮਕ ਪੱਖਾਂ ਵੱਲ ਵਧੇਰੇ ਝੁਕ ਰਿਹਾ ਹੈ। ਬੀਤੇ ਦਿਨੀਂ ਸਿੱਖ ਸਖਸ਼ੀਅਤਾਂ ਜਿਨ੍ਹਾਂ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੌ: ਗੁ: ਪ੍ਰ: ਕਮੇਟੀ ਦੇ ਮੌਜੂਦਾ ਮੁਖੀ ਸ੍ਰ: ਅਵਤਾਰ ਸਿੰਘ ਮੱਕੜ ਸ਼ਾਮਲ ਹਨ ਨੇ ਆਨੰਦ ਵਿਆਹ ਕਾਨੂੰਨ ਵਿਚ ਤਲਾਕ ਦੀ ਮਦ ਸ਼ਾਮਲ ਕੀਤੇ ਜਾਣ ਦਾ ਸਖਤ ਵਿਰੋਧ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਦੀ ਮਦ ਸ਼ਾਮਲ ਕੀਤੇ ਜਾਣ ਤੋਂ ਵਧੀਕ ਹੋਰ ਕੋਈ ਮਸਲਾ ਨਹੀਂ ਛੋਹਿਆ ਗਿਆ ਪਰ ਫਿਰ ਵੀ ਸਿੱਖ ਸਖਸ਼ੀਅਤਾਂ ਨੇ ਤਲਾਕ ਦੇ ਮਸਲੇ ਨੂੰ ਉਭਾਰ ਕੇ ਸਾਰੀ ਸਥਿਤੀ ਹੀ ਦੁਬਿਦਾ ਪੂਰਨ ਕਰ ਦਿੱਤੀ ਹੈ। ਆਨੰਦ ਵਿਆਹ ਕਾਨੂੰਨ ਤੇ ਤਲਾਕ ਦੇ ਮਾਮਲੇ ਉੱਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਧਰਮ ਅਧਿਅਨ ਦੇ ਖੋਜਾਰਥੀ ਗੁਰਤੇਜ ਸਿੰਘ ਠੀਕਰੀਵਾਲਾ ਦੀ ਹੇਠਲੀ ਲਿਖਤ ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਹੈ ਜੋ ਪਾਠਕਾਂ ਦੇ ਧਿਆਨ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।
ਬੀਤੇ ਵਰ੍ਹੇ ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ "ਪੰਜਾਬ ਟਾਈਮਜ਼ ਯੂ. ਐਸ. ਏ." ਵੱਲੋਂ ਸਿੱਖ ਚਿੰਤਕ ਸ੍ਰ: ਅਜਮੇਰ ਸਿੰਘ ਦੀ ਪੁਸਤਕ ਲੜੀ "ਵੀਹਵੀਂ ਸਦੀ ਦੀ ਸਿੱਖ ਰਾਜਨੀਤੀ" ਦੀਆਂ ਛਪ ਚੁੱਕੀਆਂ ਤਿੰਨ ਕਿਤਾਬਾਂ ਬਾਰੇ ਬਹਿਸ ਚਲਾਈ ਗਈ ਜਿਸ ਤਹਿਤ ਕਈ ਲੇਖ ਇਸ ਪਰਚੇ ਵੱਲੋਂ ਛਾਪੇ ਗਏ। ਇਸ ਬਹਿਸ ਵਿਚ ਹਿੱਸਾ ਲੈਣ ਵਾਲੇ ਵਿਅਤੀਆਂ ਦੇ ਜੋ ਲੇਖ "ਪੰਜਾਬ ਟਾਈਮਜ਼ ਯੂ. ਐਸ. ਏ." ਵਿਚ ਛਪੇ ਉਨ੍ਹਾਂ ਨੂੰ ਇਕੱਠੇ ਕਰਕੇ ਇਕ ਪੁਸਤਕ "ਸਿੱਖ ਕੌਮ: ਹਸਤੀ ਅਤੇ ਹੋਣੀ" ਬੀਤੇ ਦਿਨੀਂ ਛਪ ਕੇ ਪਾਠਕਾਂ ਤੱਕ ਪਹੁੰਚੀ ਹੈ। ਇਹ ਪੁਸਤਕ ਅਮੋਲਕ ਸਿੰਘ ਅਤੇ ਗੁਰਦਿਆਲ ਬੱਲ ਵੱਲੋਂ ਸੰਪਾਦਤ ਕੀਤੀ ਗਈ ਹੈ। ਇਸ ਪੁਸਤਕ ਨੂੰ ਜਾਰੀ ਕਰਨ ਮੌਕੇ 6 ਮਈ, 2012 ਨੂੰ ਲੁਧਿਆਣਾ ਵਿਖੇ ਇਕ ਵਿਚਾਰ-ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਬਾਰੇ ਪੜਚੋਲਵੀਂ ਜਾਣਕਾਰੀ ਸਾਂਝੀ ਕਰਦੀ ਹੇਠਲੀ ਲਿਖਤ ਸ੍ਰ: ਚਰਨਜੀਤ ਸਿੰਘ ਤੇਜਾ ਵੱਲੋਂ ਸਮਾਜਕ ਸੰਪਰਕ ਮੰਚ "ਫੇਸਬੁੱਕ" ਉੱਤੇ ਸਾਂਝੀ ਕੀਤੀ ਗਈ ਹੈ। ਇਹ ਲਿਖਤ "ਗੁਲਾਮ ਕਲਮ" ਵੱਲੋਂ ਛਾਪੀ ਜਾ ਚੁੱਕੀ ਹੈ ਅਤੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।
ਸ਼੍ਰੀ ਅਨੰਦਪੁਰ ਸਾਹਿਬ/ਸ਼੍ਰੀ ਅੰਮ੍ਰਿਤਸਰ, ਪੰਜਾਬ (ਸਿੱਖ ਸਿਆਸਤ - 4 ਅਪ੍ਰੈਲ, 2012): ਬੀਤੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਇਕ ਅਹਿਮ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੇਂਦਰੀ ਕਮੇਟੀ ਨੇ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਯਾਦਗਾਰ ਉਸਾਰਣ ਦਾ ਫੈਸਲਾ ਲਿਆ ਹੈ। ਉਂਝ ਅਜਿਹਾ ਫੈਸਲਾ ਬੀਬੀ ਜਗੀਰ ਕੌਰ ਦੇ ਪ੍ਰਧਾਨਗੀ ਕਾਲ ਸਮੇਂ ਵੀ ਲਿਆ ਗਿਆ ਸੀ ਪਰ ਬਾਅਦ ਵਿਚ ਉਸ ਉੱਤੇ ਅਮਲੀ ਕਾਰਵਾਈ ਨਹੀਂ ਸੀ ਹੋ ਸਕੀ।
« Previous Page