ਚੰਡੀਗੜ੍ਹ (6 ਸਤੰਬਰ, 2013) :-ਚੰਡੀਗੜ ਪ੍ਰਸ਼ਾਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਬੋਲੀ ਨਾਲ ਕੀਤੇ ਜਾ ਰਹੇ ਮਾੜੇ ਵਰਤਾਓ ਪ੍ਰਤੀ ਇੱਕ ਜ਼ਰਦਸਤ ਧਰਨਾ ਚੰਡੀਗੜ੍ਹ ਦੇ 17 ਸੈਕਟਰ ਵਿੱਚ ਦਿੱਤਾ ਗਿਆ। ਕੇਦਰੀਂ ਲੇਖਕ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਅਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਪੰਜਾਬ ,ਹਰਿਆਣਾ ਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਬੁੱਧੀ ਜੀਵੀਆਂ, ਲੇਖਕਾਂ ਦੇ ਨਾਲ ਨਾਲ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਹਿਤਕ ਸਭਾਵਾਂ ਤੋਂ ਇਲਾਵਾ ਪੰਜਾਬ ਆਰਟਸ ਕੌਸਲ,ਪੰਜਾਬੀ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਲੁਧਿਆਣਾ ਆਦਿ ਸੰਸਥਾਵਾਂ ਦੇ ਨਾਲ ਨਾਲ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਵੱਲੋਂ ਵੀ ਇਸ ਰੋਸ ਧਰਨੇ ਵਿੱਚ ਭਰਵੀਂ ਸ਼ਿਰਕਤ ਕੀਤੀ ਗਈ।