Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2014

May 13, 2014

ਫਤਹਿਗੜ੍ਹ ਸਾਹਿਬ,(12 ਮਈ 2014):- ਸਿੱਖ ਕੌਮ ਦੇ ਮਹਾਨ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਬਾਦਸ਼ਾਹ ਸਰਹਿੰਦ ਦਟ ਸੂਬੇਦਾਰ ਵਜ਼ੀਦ ਖਾਨ ਦੇ ਜ਼ੁਲਮਾਂ ਦਾ ਅੰਤ ਕਰਨ ਅਤੇ ਦਸ਼ਮੇਸ਼ ਪਿਤਾ ਦੇ ਫਰਜੰਦ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਦੇ ਜਿਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਸਰਹਿੰਦ 'ਤੇ ਹਮਲਾ ਕਰਕੇ ਇਸ ਨੂੰ ਫਤਹਿ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਰਹਿੰਦ ਫਤਹਿ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਅਰੰਭ ਕੀਤਾ ਗਿਆ।
ਸਮਾਣਾ,(12 ਮਈ 2014):- ਪੰਜਾਬ ਵਿੱਚ ਭਾਵੇ ਲੰਘੀ 30 ਅਪ੍ਰੈਲ ਨੂੰ ਲੋਕ ਸਭਾ ਦੀਆਂ ਚੋਣਾ ਹੋ ਗਈਆਂ ਸਨ, ਪਰ ਚੋਣ ਅਮਲ ਦੌਰਾਨ ਵੱਖ- ਵੱਖ ਪਾਰਟੀਆਂ ਦੇ ਵਰਕਰਾਂ ਵਿਚਕਾਰ ਪੈਦਾ ਹੋਈ ਕੁਂੱੜਤਣ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀ। ਪਿਛਲੇ ਦਿਨੀ ਮੋਹਾਲੀ ਵਿੱਚ ਸੱਤਾਧਾਰੀ ਅਕਾਲੀ ਦਲ ਦੇ ਹਮਾਇਤੀ ਵੱਲੋਂ ਆਮ ਆਦਮੀ ਪਾਰਟੀ ਦੇ ਸਮੱਰਥਕਾਂ ਪਿਉੁ - ਪੁੱਤ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ ੳਤੇ ਪਟਿਆਲਾ ਜ਼ਿਲੇ ਦੇ ਹਲਕਾ ਸਮਾਣਾ ਵਿੱਚ ਵੀ ਅਕਾਲੀ ਵਰਕਰਾਂ ਵੱਲੋਂ ਆਮ ੳਾਦਮੀ ਪਾਰਟੀ ਦੇ ਹਮਾਇਤੀਆਂ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀਕਰਨ ਦੀ ਜਾਣਕਾਰੀ ਮਿਲੀ ਹੈ ।
ਅੰਮ੍ਰਿਤਸਰ, 12 ਮਈ 2014):-ਸਿੱਖ ਹਿੱਤਾਂ ਲਈ ਲੰਮੇ ਸਮੇਂ ਤੋਂ ਜੂਝ ਰਹੀ ਸਿੱਖ ਜੱਥੇਬੰਦੀ ਦਲ ਖ਼ਾਲਸਾ ਵੱਲੋਂ ਸਾਕਾ ਨੀਲਾ ਤਾਰਾ ਦੀ 6 ਜੂਨ ਨੂੰ ਮਨਾਈ ਜਾ ਰਹੀ 30ਵੀਂ ਸ਼ਹੀਦੀ ਯਾਦ ਮੌਕੇ 5 ਜੂਨ ਨੂੰ ਅੰਮ੍ਰਿਤਸਰ ਸ਼ਹਿਰ 'ਚ ਵੱਡੇ ਪੱਧਰ 'ਤੇ ਘੱਲੂਘਾਰਾ ਯਾਦਗਾਰੀ ਮਾਰਚ ਕੱਢੇ ਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ਦੀ ਸਮਾਪਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ।
ਚੰਡੀਗੜ੍ਹ, (12 ਮਈ 2014):- ਸਮੁੱਚੇ ਦੇਸ਼ ’ਚ ਜਿਉਂ ਹੀ ਅੱਜ ਸ਼ਾਮ ਨੂੰ ਲੋਕ ਸਭਾ ਲਈ ਵੋਟਾਂ ਪਾਉਣ ਦੀ ਕਾਰਵਾਈ ਮੁਕੰਮਲ ਹੁੰਦਿਆਂ ਹੀ ਵੱਖ-ਵੱਖ ਟੀ.ਵੀ. ਚੈਨਲਾਂ ਨੇ ਐਗਜ਼ਿਟ ਪੋਲ ਦੇ ਅਨੁਮਾਨ ਜਾਰੀ ਕਰ ਦਿੱਤੇ, ਜਿਨ੍ਹਾਂ ’ਚ ਭਾਜਪਾ ਦੀ ਅਗਵਾਈ ਹੇਠ ਐਨਡੀਏ ਨੂੰ ਬਹੁਮਤ ਵੱਲ ਜਾਂਦੇ ਦਿਖਾਇਆ ਗਿਆ ਹੈ। ਹਾਲਾਂਕਿ ਚੋਣਾਂ ਦੇ ਨਤੀਜੇ 16 ਮਈ ਨੂੰ ਆਉਣੇ ਹਨ ਪਰ ਖਬਰ ਚੈਨਲਾਂ ਦੇ ਅੰਦਾਜ਼ਿਆਂ ਮੁਤਾਬਕ ਨਰਿੰਦਰ ਮੋਦੀ ਦੇਸ਼ ਨਵਾਂ ਪ੍ਰਧਾਨ ਮੰਤਰੀ ਹੋ ਸਕਦਾ ਹੈ।
ਲੰਡਨ, (12 ਮਈ 2014):- ਪਿਛਲੇ ਸਮੇਂ ਸਾਕਾ ਨੀਲਾ ਤਾਰਾ ਵਿੱਚ ਬਰਤਾਨਵੀ ਸਰਕਾਰ ਦੀ ਭੁਮਿਕਾ ਬਾਰੇ ਨਸ਼ਰ ਹੋਏ ਸਰਕਾਰੀ ਗੁਪਤ ਦਸਤਾਂਵੇਜ਼ਾਂ ਤੋਂ ਰੋਹ ਵਿੱਚ ਆਏ ਇਗਲੈਂਡ, ਅਮਰੀਕਾ , ਕਨੇਡਾ ਅਤੇ ਹੋਰ ਦੇਸ਼ਾਂ ਦੇ ਸਿੱਖ ਬਰਤਾਨੀਆ ਸਰਕਾਰ 'ਤੇ ਕੇਸ ਕਰਨ ਬਾਰੇ ਵਿਚਾਰ ਕਰ ਰਹੇ ਹਨ ਅਤੇ ਕਾਨੂੰਨੀ ਮਾਹਿਰਾਂ ਤੋਂ ਸਲਾਹਾਂ ਲਈਆਂ ਜਾ ਰਹੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।