Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 15, 2014

May 15, 2014

ਫ਼ਤਹਿਗੜ੍ਹ ਸਾਹਿਬ, (15 ਮਈ 2014): - ਬੁੱਧਵਾਰ ਨੂੰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਨਾਲ ਬਹਾਦਰਪੁਰਾ ਨਜ਼ਦੀਕ ਸਿੱਖ ਛਾਉਣੀ 'ਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇੱਕ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 16 ਮਈ ਨੂੰ 3 ਮੈਂਬਰੀ ਟੀਮ, ਜਿਸ 'ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰੂਪ ਸਿੰਘ ਸ਼ਾਮਿਲ ਹਨ, ਹੈਦਰਾਬਾਦ ਸਾਰੇ ਹਲਾਤਾਂ ਦਾ ਜਾਇਜ਼ਾ ਲੈਣਗੇ ਲਈ ਭੇਜੀ ਜਾਏਗੀ, ਜੋ ਉੱਥੇ ਵਾਪਰੀ ਘਟਨਾ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਸਾਰੇ ਤੱਥਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਵੇਗੀ
ਨਵੀਂ ਦਿੱਲੀ, (14 ਮਈ 2014):- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੂਰਬ ਸੋਧੇ ਹੋਏ ਨਾਨਕਸ਼ਾਹੀ ਕੰਲੈਡਰ ਮੁਤਾਬਕ ਮਨਾਉਣ ਲਈ ਦਬਾਅ ਪਾਉਣ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਦਾ ਮੁੱਖ ਪ੍ਰੋਗਰਾਮ ਲਾਹੌਰ ’ਚ ਪਾਕਿਸਤਾਨ ਗੁਰਦੁਆਰਾ ਕਮੇਟੀ ਦੀਆਂ ਭਾਵਨਾਵਾਂ ਤੇ ਪੰਥਕ ਨੀਤੀਆਂ ਦੇ ਮੁਤਾਬਕ ਹੀ ਕਰਵਾਇਆ ਜਾਣਾ ਚਾਹੀਦਾ ਹੈ।
ਜਲੰਧਰ ,(14 ਮਈ 2014):- ਭਾਰਤੀ ਲੋਕ ਸਭਾ ਦੀਆਂ ਪਿਛਲੀ 30 ਅਪ੍ਰੈਲ ਨੂੰ ਹੋਈਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਦੀ ਕੀਤੀ ਭਰਪੂਰ ਹਮਾਇਤ ਨੇ ਪੰਜਾਬ ਦੇ ਰਾਜਸੀ ਵਾਤਾਵਰਨ 'ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਪੰਜਾਬ ਦੇ ਸਿਆਸੀ ਵਾਤਾਵਰਣ ਵਿੱਚ ਵਿਚਰ ਰਹੀਆਂ ਰਵਾਇਤੀ ਮੁੱਖ ਪਾਰਟੀਆਂ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਜਿੱਥੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਆਮਦ ਨਾਲ ਹੱਥਾਂ ਪੈਰਾਂ ਦੀ ਪੈ ਗਈ ਹੈ ਉਸ ਦੇ ਨਾਲ ਨਾਲ ਪੰਜਾਬ ਦੀ ਰਾਜਨੀਤੀ 'ਚ ਵਿਚਰ ਰਹੀਆਂ ਅਤੇ ਲੋਕਾਂ ਵਿੱਚ ਆਪਣੀ ਪਕੜ ਮਜਬੂਤ ਕਰ ਰਹੀਆਂ ਬਸਪਾ ਸਮੇਤ ਸਾਰੀਆਂ ਛੋਟੀਆਂ ਪਾਰਟੀਆਂ ਦਾ ਵਜ਼ੂਦ ਖ਼ਤਰੇ ਮੁੰਹ ਆਇਆ ਹੋਇਆ ਹੈ।
ਪੀਲੀਭੀਤ (14 ਮਈ 2014):- ਭਾਜਪਾ ਦੀ ਸੰਸਦ ਮੈਬਰ ਮੇਨਕਾ ਗਾਂਧੀ ਨੇ ਕਿਹਾ ਕਿ ਦਰਿਆਵਾਂ ਨੂੰ ਆਪਸ ਵਿੱਚ ਜੋੜਨਾ ਗੈਰ ਕੁਦਰਤੀ ਅਤੇ ਅਤਿ ਖਤਰਨਾਕ ਹੈ ਅਤੇ ਇਸ ਤਰਾਂ ਕਰਨ ਨਾਲ ਬਹੁਤ ਕੁਝ ਖਤਮ ਹੋ ਜਾਵੇਗਾ।
ਨਵੀਂ ਦਿੱਲੀ, (14 ਮਈ 2014):- ਐਗਜ਼ਿੱਟ ਪੋਲਜ਼ ਦੇ ਨਤੀਜ਼ਿਆਂ ਤੋਂ ਬਹੁਤ ਉਤਸ਼ਾਹ ਵਿੱਚ ਆਈ ਭਾਜਪਾ ਦੇ ਕੌਮੀ ਤਰਜਮਾਨ ਪ੍ਰਕਾਸ਼ ਜਾਵਦੇਕਰ ਨੇ ਕਿਹਾ ਕਿ ਐਗਜ਼ਿੱਟ ਪੋਲਜ਼ ਦੇ ਨਤੀਜਿਆਂ ਵਿੱਚ ਉਨ੍ਹਾਂ ਨੂੰ ਜਿੰਨੀਆਂ ਸੀਟਾਂ ਮਿਲ ਰਹੀਆਂ ਹਨ, ਅਸਲ ਨਤੀਜੇ ਆਉਣ ’ਤੇ ਉਸ ਤੋਂ ਵੀ ਵੱਧ ਮਿਲਣਗੀਆਂ, ਇਸ ਕਰਕੇ ਪਾਰਟੀ ਤੇ ਗਠਜੋੜ ਨੂੰ ਮੁਕੰਮਲ ਬਹੁਗਿਣਤੀ ਮਿਲੇਗੀ ਪਰ ਫਿਰ ਵੀ ਕੌਮੀ ਵਿਕਾਸ ਲਈ ਜਾਂ ਦੇਸ਼ ਦੇ ਹਿੱਤਾਂ ਵਿੱਚ ਜਿਹੜੀਆਂ ਵੀ ਪਾਰਟੀਆਂ ਐਨਡੀਏ ਨੂੰ ਮੱਦਦ ਦੇਣੀ ਚਾਹੁਣਗੀਆਂ ਉਨ੍ਹਾਂ ਦਾ ਸਵਾਗਤ ਹੈ।
ਪਿਛਲੇ ਦਹਾਕਿਆਂ ਦੌਰਾਨ ਸਿੱਖਾਂ ਨੂੰ ਝੂਠੇ ਮੁਕਾਬਲਿਆਂ ’ਚ ਮਾਰਨ ਵਾਲੇ ਤੇ ਹੋਰ ਅਨੇਕਾਂ ਜ਼ੁਲਮ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਦਾ ਰਵੱਈਆ ਹਮੇਸ਼ਾਂ ਨਰਮ ਰਿਹਾ ਹੈ। ਸ਼ੰਗੀਨ ਤੋਂ ਸ਼ੰਗੀਨ ਜ਼ੁਰਮਾਂ ਵਿੱਚ ਵੀ ਅਦਾਲਤਾਂ ਵਲੋਂ ਇਨ੍ਹਾਂ ਨੂੰ ਬਹੁਤ ਮਾਮੂਲੀ ਸਜ਼ਾਵਾਂ ਦਿੱਤੀਆ ਜਾਂਦੀਆਂ ਹਨ ਅਤੇ ਇਹ ਕੈਦ ਵੀ ਇਨ੍ਹਾਂ ਲਈ ਛੁੱਟੀਆਂ ਕੱਟਣ ਤੋਂ ਵੱਧ ਕੁਝ ਨਹੀਂ ਹੁੰਦੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।