Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 16, 2014

May 16, 2014

ਮਾਨਸਾ, ( 16 ਮਈ 2014):- ਭਾਰਤੀ ਲੋਕ ਸਭਾ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ, ਜਿਸ ਅਨੁਸਾਰ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਨੂੰ ਚਾਰ, ਆਮ ਆਦਮੀ ਪਾਰਟੀ ਨੂੰ ਚਾਰ, ਕਾਂਗਰਸ ਨੂੰ ਤਿੰਨ ਅਤੇ ਭਾਜਪਾ ਨੂੰ ਮਿਲੀਆਂ ਦੋ ਸੀਟਾਂ ਮਿਲੀਆਂ।
ਮਾਨਸਾ, ( 16 ਮਈ 2014):- ਪੰਜਾਬ ਵਿੱਚ ਲੋਕ ਸਭਾ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਪ੍ਰਾਪਤ ਰੁਝਾਨਾਂ ਨੇ ਵੱਡੀਆਂ ਅਤੇ ਰਵਾਇਤੀ ਰਾਜਸੀ ਪਾਟੀਆਂ ਦੇ ਆਗੂਆਂ ਨੂੰ ਦੰਦਾਂ ਥੱਲੇ ਜੀਭ ਲੈਣ ਲਈ ਮਜਬੂਰ ਕਰ ਦਿੱਤਾ।ਸਭ ਤੋਂ ਦਿਲਚਸਪ ਮੁਕਾਬਲਾ ਸੰਗਰੂਰ ਤੋਂ ਵੇਖਣ ਨੂੰ ਮਿਲਿਆ ਜਿਥੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਿਆਸਤ ਵਿੱਚ ਪੂਰੇ ਪਰੋੜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੂੰ ਅਤੇ ਕਾਂਗਰਸ ਪਾਰਟੀ ਦੇ ਮੌਜੂਦਾ ਐਮ. ਪੀ ਵਿਜੈ ਇੰਦਰ ਸਿੰਗਲਾ ਨੂੰ ਨਵੀਂ ਹੋਦ ਵਿੱਚ ਆਈ ਆਮ ਆਦਮੀ ਪਾਰਟੀ ਦੇ ਉਮੀਦ ਵਾਰ ਅਤੇ ਪੰਜਾਬੀ ਕਮੇਡੀ ਕਿੰਗ ਭਗਵੰਤ ਮਾਨ ਨੇ ਬੂਰੀ ਤਰਾਂ ਪਛਾੜਦਿਆਂ ਹੋਇਆਂ ਵੱਡੀ ਜਿੱਤ ਪ੍ਰਾਪਤ ਕੀਤੀ।
ਹਾਲ ਹੀ ਵਿੱਚ ਭਾਰਤੀ ਸੁਪਰੀਮ ਕੋਰਟ ਵਲੋਂ ਕੇਰਲਾ ਤੇ ਤਾਮਿਲਨਾਡੂ ਵਿਚਕਾਰ ‘ਮੂਲਾਪਰੀਆਰ ਡੈਮ’ ਦੇ ਝਗੜੇ ਵਿੱਚ ਦਿੱਤਾ ਗਿਆ ਫੈਸਲਾ ਸਪੱਸ਼ਟ ਕਰਦਾ ਹੈ ਕਿ ਪੰਜਾਬ-ਹਰਿਆਣੇ ਵਿਚਾਲੇ ਸਤਿਲੁਜ-ਯਮਨਾ ਲਿੰਕ ਨਹਿਰ ਦਾ ਫੈਸਲਾ ਵੀ ਇਸੇ ਤਰਜ਼ ’ਤੇ ਹੋਵੇਗਾ ਅਤੇ ਪੰਜਾਬ ਦੇ ਵਿਰੁੱਧ ਜਾਏਗਾ। ਸਾਲ 2006 ਵਿੱਚ ਸੁਪਰੀਮ ਕੋਰਟ ਨੇ ਤਾਮਿਲਨਾਡੂ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ‘ਮੂਲਾਪਰੀਆਰ ਡੈਮ’ ਦੀ ਉਚਾਈ ਨੂੰ 136 ਫੁੱਟ ਤੋਂ 142 ਫੁੱਟ ਕਰ ਸਕਦਾ ਹੈ।
ਅੰਮ੍ਰਿਤਸਰ,(15 ਮਈ 2014):-ਸਿੱਖਾਂ ਵੱਲੋਂ ਆਪਣੇ ਕੇਂਦਰੀ ਧਾਰਮਕਿ ਅਸਥਾਨ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ. ਪਰ ਸਿੱਖਾਂ ਦੀ ਇਸ ਮੰਗ ਵੱਲ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਅਣਗੋਲਿਆ ਕੀਤਾ ਜਾਦਾਂ ਰਿਹਾ ਹੈ। ਲਗਾਤਾਰ ਦੂਜੀ ਵਾਰ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਵਾਲੀ ਅਤੇ ਪੰਥ ਦੇ ਨਾਮ 'ਤੇ ਸਿੱਖਾਂ ਦੀਆਂ ਵੋਟਾਂ ਲੈਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਨੇ ਵੀ ਸਿੱਖਾਂ ਦੀ ਇਸ ਮੰਗ ਵੱਲ ਕਦੇ ਗੌਰ ਨਹੀਂ ਕੀਤਾ।ਪਰ ਸਮੇਂ ਸਮੇਂ ਸਿੱਖ ਜੱਥੈਬੰਦੀਆਂ ਇਸ ਮਸਲੇ ਨੂੰ ਲੈ ਕੇ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਯਤਨ ਕਰਦੀਆਂ ਰਹਿੰਦੀਆਂ ਹਨ । ਅਜਿਹਾ ਹੀ ਇੱਕ ਯਤਨ ਅੱਜ ਸਿੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਫਿਰ ਕੀਤਾ ਗਿਆ।
ਅੰਮ੍ਰਿਤਸਰ, (15 ਮਈ 2014):- ਪਿਛਲੇ ਦਿਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਇਲਾਜ਼ ਲਈ ਦਾਖਲ ਵਿਅਕਤੀ ਦੇ ਲਾਪਤਾ ਹੋਣ ਦੇ ਰਹੱਸ ਦਾ ਪਰਦਾਫਾਸ਼ ਹੋ ਗਿਆ ਹੈ।ਅਸਲ ਵਿੱਚ ਉਸਨੂੰ ਕਿਸੇ ਹੋਰ ਨੇ ਨਹੀਂ ਬਲਕਿ ਲੋਕਾਂ ਦੀ ਜਾਨ ਮਾਲ ਦੀ ਸੁਰਿੱਖਿਆ ਦੀ ਜਿਮੇਵਾਰ ਪੰਜਾਬ ਪੁਲਿਸ ਨੇ ਹੀ ਹਸਪਤਾਲ'ਚੋਂ ਅਗਵਾ ਕਰਨ ਤੋਂ ਬਾਅਦ ਉਸ ਉਤੇ ਅੰਨਾ ਤਸ਼ੱਦਦ ਕਰਕੇ ਮਾਰ ਦਿੱਤਾ ਸੀ ਅਤੇ ਲਾਸ਼ ਨੂੰ ਭਾਖੜਾ ਨਹਿਰ ਵਿੱਚ ਰੋੜ ਦਿੱਤਾ ਸੀ
ਅੰਮ੍ਰਿਤਸਰ,( 15 ਮਈ 2014):- ਹੈਦਰਾਬਾਦ ਚ ਵਾਪਰੀ ਨਿਸ਼ਾਨ ਸਾਹਿਬ ਸਾੜਨ ਦੀ ਵਾਪਰੀ ਘਟਨਾ ੳਤੇ ਉਸ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਨੂੰ ਮੰਦਭਾਗਾ ਕਰਾਰਦਿੰਦਿਆਂ ਇਸ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਿੱਖ -ਮੁਸਲਮਾਨ ਭਾਈਚਾਰਿਆਂ ਨੂੰ ਸ਼ਾਂਤੀ ਬਨਾਈ ਰੱਖਣ ਦੀ ਅਪੀਲ ਕੀਤੀ।
ਲੁਧਿਆਣਾ, (15 ਮਈ 2014),:- ਬੁੱਧਵਾਰ ਨੂੰ ਹੈਦਰਾਬਾਦ ਵਿੱਚ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਅਤੇ ਉਸ ਤੋਂ ਬਾਅਦ ਸਿੱਖਾਂ ਅਤੇ ਮੁਸਲਮਾਨਾਂ ਵਿਚਕਾਰ ਹੋਈਆਂ ਹਿੰਸਕ ਘਟਨਾਵਾਂ ਦੀ ਨਿੰਦਾ ਕਰਦਿਆਂ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਇਨ੍ਹਾਂ ਘਟਨਾਵਾਂ ਨੂੰ ਸਿਆਸੀ ਮੰਤਵ ਤੋਂ ਪ੍ਰੇਰਿਤ ਦੱਸਦਿਆਂ ਸਿੱਖਾਂ ਅਤੇ ਮੁਸਲਮਾਨਾਂ ਨੂੰ ਵਿਵੇਕ ਤੋਂ ਕੰਮ ਲੈਣ ਦੀ ਅਪੀਲ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।