Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 17, 2014

May 17, 2014

ਹੁਸ਼ਿਆਰਪੁਰ,17 ਮਈ 2014):- ਪੰਥਕ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਚੋਣਾਂ ਨਤਿਜਿਆਂ ਨੂੰ ਜੋ ਮੋਦੀ ਦੀ ਲਹਿਰ ਦਾ ਨਾਮ ਦਿੱਤਾ ਜਾ ਰਿਹਾ ਹੈ ਅਜਿਹਾ ਨਹੀਂ ਹੈ ਬਲਕਿ ਇਹ ਭਾਰਤੀ ਰਾਜਨੀਤੀ ਦਾ ਅੱਤਵਾਦੀਕਰਨ ਹੈ। ਭਾਰਤ ਦੀ ਬਹੁ ਗਿਣਤੀ ਨੇ ਸੱਤਾ ਦੀ ਵਾਗ ਉਸ ਆਦਮੀ ਦੇ ਹੱਥਾਂ ਵਿੱਚ ਦੇ ਦਿੱਤੀ ਹੈ, ਜਿਸਦਾ ਘੱਟ ਗਿਣਤੀਆਂ ਪ੍ਰਤੀ ਪਹੁੰਚ ਅਤੇ ਰਵੱਈਆ ਸ਼ੱਕ ਦੇ ਘੇਰੇ ਵਿੱਚ ਹੈ।
ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚੋਂ ਜਿੱਤੇ ਅਤੇ ਹਾਰੇ ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਪੂਰੀ ਸੂਚੀ
ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪੰਨਾ 69 ਉਤੇ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸ਼ਬਦ ਹੈ- ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ॥ ਗੁਰੂ ਸਾਹਿਬ ਇਸ ਸ਼ਬਦ ਰਾਹੀਂ ਦੱਸਦੇ ਹਨ ਕਿ ਉਨ੍ਹਾਂ ਪੜ੍ਹਾਈਆਂ, ਸਿਆਣਪਾਂ ਅਤੇ ਚਤੁਰਾਈਆਂ ਦਾ ਕੋਈ ਮਤਲਬ ਨਹੀਂ ਜੋ ਮਨੁੱਖ ਨੂੰ ਆਪਣੀਅ੍ਹਾਂ ਜੜ੍ਹਾਂ ਨਾਲੋਂ ਤੋੜ ਦਿੰਦੀਆਂ ਹਨ। ਕੋਈ ਵੀ ਮਨੁੱਖ ਲੱਖ ਦੁਨਿਆਵੀਂ ਪੜ੍ਹਾਈਆਂ ਕਰ ਲਵੇ, ਵੱਡੀਆਂ ਡਿਗਰੀਆਂ ਹਾਸਲ ਕਰ ਲਵੇ। ਲੱਖ ਸਿਆਣਾ ਹੋ ਜਾਵੇ ਅਤੇ ਇੱਥੋਂ ਤੱਕ ਕਿ ਮੁਲਕ ਦਾ ਹਾਕਮ ਵੀ ਬਣ ਜਾਵੇ ਪਰ ਜੇ ਉਹ ਆਪਣੀਆਂ ਜੜ੍ਹ੍ਹਾਂ ਤੋਂ ਟੁੱਟ ਗਿਆ, ਆਪਣੇ ਇਤਿਹਾਸ, ਆਪਣੇ ਫਲਸਫੇ ਅਤੇ ਆਪਣੀ ਰਵਾਇਤ ਤੋਂ ਦੂਰ ਹੋ ਗਿਆ ਤਾਂ ਉਸ ਦੀ ਸਾਰੀ ਕਮਾਈ ਖਤਮ ਸਮਝੀ ਜਾਵੇਗੀ। ਉਹ ਫਿਰ ਇੱਕ ਅਸਲੀ ਇਨਸਾਨ ਵੱਜੋਂ ਦੁਨੀਆਂ ਵਿੱਚ ਨਹੀਂ ਵਿਚਰ ਸਕਦਾ। ਨਾ ਤਾਂ ਉਹ ਆਪਣੇ ਫਲਸਫੇ ਦੀ ਰਾਖੀ ਕਰ ਸਕਦਾ ਹੈ ਅਤੇ ਨਾ ਹੀ ਆਪਣੇ ਲੋਕਾਂ ਦੀ ਨਾ ਭਾਸ਼ਾ ਦੀ। ਆਪਣੀਆਂ ਜੜ੍ਹ੍ਹਾਂ ਨਾਲ ਜੁੜੇ ਰਹਿਣ ਨੂੰ ਗੁਰੂ ਸਾਹਿਬ ਨੇ ਸਭ ਤੋਂ ਜਿਆਦਾ ਮਹੱਤਵਪੂਰਨ
ਨਵੀ ਦਿੱਲੀ,( 17 ਮਈ 2014):- ਸਾਬਕਾ ਪੱਤਰਕਾਰ, ਲੇਖਕ ਅਤੇ ਸਿੱਖ ਕਾਰਕੂਨ ਜਰਨੈਲ ਸਿੰਘ ਜੋੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ , ਅਤੇ ਪਾਰਟੀ ਵੱਲੋਂ ਪੱਛਮੀ ਦਿੱਲੀ ਦੀ ਸੀਟ ਤੋਂ ਲੋਕ ਸਭਾ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ,ਉਹ ਕੱਲ ਚੋਣਾਂ ਦੀ ਗਿਣਤੀ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੋ 2,68,000 ਵੋਟਾਂ ਦੇ ਫਰਕ ਨਾਲ ਚੋਣ ਹਾਰ ਗਏ ਹਨ।

ਖਡੂਰ ਸਾਹਿਬ,(17 ਮਈ 2014):- ਸ਼੍ਰੋਮਣੀ ਅਕਾਲੀ ਦਲ ( ਅੰਮ੍ਰਿਤਸਰ ) ਦੇ ਪ੍ਰਧਾਨ ਅਤੇ ਦੋ ਵਾਰ ਪਹਿਲਾਂ ਐੱਮ. ਪੀ ਦੀ ਚੋਣ ਜਿੱਤ ਚੁੱਕੇ ਸ੍ਰ. ਸਿਮਰਨਜੀਤ ਸਿੰਘ ਮਾਨ ਆਪਣੀ ਇਸ ਚੌਥੀ ਵਾਰ ਦੀ ਚੋਣ 16 ਮਈ ਨੂੰ ਐਲਾਨੇ ਨਤੀਜਿਆਂ ਵਿੱਚ ਹਾਰ ਗਏ ਹਨ। ਜ਼ਿਕਰਯੋਗ ਹੈ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਕਿ ਇਸਤੋਂ ਪਹਿਲਾਂ ਸੰਨ 1989 ਵਿੱਚ ਇਸੇ […]

ਲੁਧਿਆਣਾ (16 ਮਈ 2014): ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੀਨੀਅਰ ਸਿੱਖ ਵਕੀਲ ਹਰਵਿੰਦਰ ਸਿੰਘ ਫੂਲਕਾ ਐਡਵੋਕੇਟ, ਲੁਧਿਆਣਾ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੋਂ ਚੋਣ ਹਾਰ ਗਏ ਹਨ।
ਨਵੀਂ ਦਿੱਲੀ, (16 ਮਈ 2014):- ਭਾਰਤੀ ਜਾਂਚ ਏਜੰਸੀਆਂ 'ਦੀ ਕਾਰਗੁਜ਼ਾਰੀ 'ਤੇ ਇੱਕ ਫਿਰ ਉਸ ਸਮੇਂ ਸਵਾਲੀਆ ਨਿਸ਼ਾਨ ਖੜਾ ਹੋ ਗਿਆ ਜਦ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਮੌਤ ਦੀ ਸਜ਼ਾ ਵਾਲੇ ਤਿੰਨ ਦੋਸ਼ੀਆਂ ਅਤੇ ਤਿੰਨ ਹੋਰ ਕਥਿਤ ਅਕਸ਼ਰਧਾਮ ਮੰਦਰ ਉੱਤੇ ਹਮਲੇ ਦੇ ਦੋਸ਼ੀਆਂ ਨੂੰ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕੋਈ ਵੀ ਸਬੂਤ ਇਹ ਸਿੱਧ ਨਹੀਂ ਕਰਦਾ ਕਿ ਉਹ ਗਾਂਧੀਨਗਰ (ਗੁਜਰਾਤ) ਦੇ ਅਕਸ਼ਰਧਾਮ ਮੰਦਰ ਉੱਤੇ ਹਮਲੇ ਵਿੱਚ ਸ਼ਾਮਲ ਸਨ, ਜਿਸ ਵਿੱਚ 33 ਵਿਅਕਤੀ ਮਾਰੇ ਗਏ ਸਨ ਅਤੇ 85 ਜ਼ਖ਼ਮੀ ਹੋ ਗਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।