Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 31, 2014

May 31, 2014

ਅੱਜ ਦਿੱਲੀ ਦੀ ਇਕ ਅਦਾਲਤ ਨੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵਲੋਂ ਦਿੱਤੀਆਂ ਦਲੀਲਾਂ ਪਿੱਛੋਂ ਆਪਣਾ ਹੁਕਮ ਰਾਖਵਾਂ ਰੱਖ ਲਿਆ ਜਿਨ੍ਹਾਂ ਨੇ 7 ਸਤੰਬਰ 2004 ਨੂੰ ਇਕ ਨਿੱਜੀ ਨਿਊਜ਼ ਚੈਨਲ ਵਿਚ ਖ਼ਬਰਾਂ ਦੇ ਪ੍ਰਸਾਰਨ ਸਮੇਂ ਉਨ੍ਹਾਂ ਦੇ ਖਿਲਾਫ ਕਥਿਤ ਰੂਪ ਵਿਚ ਅਪਸ਼ਬਦ ਬੋਲਣ ਬਦਲੇ ਟਾਈਟਲਰ ਖਿਲਾਫ ਸ਼ਿਕਾਇਤ ਦਾਇਰ ਕੀਤੀ ਸੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਥਿੰਕ ਟੈਂਕ ਮੰਨੇ ਜਾਣ ਵਾਲੇ ਯੋਗੇਂਦਰ ਯਾਦਵ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਵਿਚ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਮਾੜੇ ਪ੍ਰਦਰਸ਼ਨ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਯੋਗੇਂਦਰ ਯਾਦਵ ਨੇ ਆਪਣੇ ਸਾਰੇ ਅਹੁਦੇ ਛੱਡ ਦਿੱਤੇ ਹਨ।
ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਿਲਤਾ 3 ਜੂਨ ਨੂੰ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇਗੀ ਅਤੇ ਭਾਰਤ ਦੇ ਵਿੱਚ ਸੰਘੀ ਢਾਂਚਾ ਨੂੰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕਰੇਗੀ।ਇਸ ਸਮੁਂ ਭਾਰਤ ਵਿੱਚ ਰਾਜਾਂ ਨੂੰ ਸੀਮਤ ਅਧਿਕਾਰ ਹੀ ਪ੍ਰਾਪਤ ਹਨ ਦੇਸ਼ ਦੇ ਖਜਾਨੇ ‘ਤੇ ਸਮੁੱਚੇ ਤੌਰ ‘ਤੇ ਕੇਂਦਰ ਦਾ ਕੰਟਰੋਲ ਹੈ। ਇਸ ਤਰਾਂ ਰਾਜਾਂ ਦੇ ਵਿਕਾਸ ਦੀ ਡੋਰ ਹਮੇਸ਼ਾਂ ਕੇਂਦਰ ਦੇ ਹੱਥ ਹੀ ਰਹਿੰਦੀ ਹੈ ਅਤੇ ਰਾਜ ਆਪਣੀ ਮਰਜ਼ੀ ਅਤੇ ਸਥਾਨਕ ਮੁੱਦਿਆਂ ਅਨੁਸਾਰ ਕੰਮ ਨਹੀਂ ਕਰ ਸਕਦੇ।
ਅੱਜ ਅਨੰਦਪੁਰ ਸਾਹਿਬ ਪਹੁੰਚੇ ੜਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਪ੍ਰਵੀਨ ਤੋਗੜੀਆ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਹਰ ਹਾਲ ਵਿੱਚ ਖ਼ਤਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਪੂਰੇ ਦੇਸ਼ ਵਾਸੀਆਂ ਦੀ ਮੰਗ ਹੈ। ਇਸ ਦੇ ਨਾਲ ਹੀ ਕਸ਼ਮੀਰ ਅੰਦਰ ਹਿੰਦੂਆਂ ਦਾ ਮੁੜ ਵਸੇਵਾ ਕਰਕੇ ਉਨ੍ਹਾਂ ਦੀ ਸੁਰੱਖਿਆ ਲਈ ਫੌਜ ਦੀ ਤੈਨਾਤੀ ਕਰਨੀ ਚਾਹੀਦੀ ਹੈ। ਅਤੇ ਰਾਮ ਮੰਦਰ ਵੀ ਜ਼ਰੂਰ ਬਣਨਾ ਚਾਹੀਦਾ ਹੈ। ਜੇਕਰ ਇਹ ਮਸਲੇ ਹੁਣ ਹੱਲ ਨਹੀਂ ਹੋਣਗੇ ਤਾਂ ਫਿਰ ਕਦੋਂ ਹੱਲ ਹੋਣਗੇ।
ਅੱਜ ਮਾਨਸਾ ਵਿੱਚ ਰਾਸ਼ਟਰੀ ਸਵੈਮ ਸੰਘ ਦੇ ਪ੍ਰਮੁੱਖ ਮੋਹਨ ਭਾਗਵਤ ਨੂੰ ਅੱਜ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਿਚਕਾਰ ਮੁਲਾਕਾਤ ਹੋਈ । ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੀ ਪਹਿਲੀ ਵਾਰ ਕਿਸੇ ਧਾਰਮਿਕ ਸੰਗਠਨ ਦੇ ਮੁਖੀ ਨਾਲ ਅਜਿਹੀ ਗੁਪਤ ਮੀਟਿੰਗ ਹੋਈ ਹੈ। ਇਸ ਨੂੰ ਰਾਜਸੀ ਅਤੇ ਧਾਰਮਿਕ ਹਲਕਿਆਂ ਵਿੱਚ ਬੜੀ ਅਹਿਮੀਅਤ ਨਾਲ ਲਿਆ ਜਾ ਰਿਹਾ ਹੈ।
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370 ਦੇ ਮੁੱਦੇ ‘ਤੇ ਸਰਵ ਪ੍ਰਵਾਨਤ ਹੱਲ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ ਅਤੇ ਕੋਈ ਵੀ ਫ਼ੈਸਲਾ ਕਾਹਲ ਵਿਚ ਨਾ ਲਿਆ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।