Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 1, 2014

June 1, 2014

ਅੰਮ੍ਰਿਤਸਰ ਦੇ ਲੋਕਾਂ ਨੂੰ ਮੁਕੰਮਲ ਬੰਦ ਰੱਖਣ ਦੀ ਅਪੀਲ ਕਰਦਿਆਂ, ਦਲ ਖਾਲਸਾ ਦੇ ਆਗੂਆਂ ਨੇ ਦਸਿਆ ਕਿ ਜੂਨ 1984 ਦੇ ਦਰਬਾਰ ਸਾਹਿਬ ਹਮਲੇ ਮੌਕੇ ਭਾਰਤੀ ਫੌਜਾਂ ਅਤੇ ਸੁਰਖਿਆ ਦਸਤਆਿਂ ਹਥੋਂ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਡੁਲਿਆ ਖੂਨ ਇਨਸਾਫ ਦੀ ਮੰਗ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹਮਲੇ ਨਾਲ ਸਿੱਖ ਮਾਨਸਿਕਤਾ ਉਤੇ ਲੱਗੇ ਜ਼ਖਮ ਹਰੇ ਹਨ ਅਤੇ ਪੀੜਾ ਸਜਰੀ ਹੈ।ਉਹਨਾਂ ਕਿਹਾ ਕਿ ਕਿਉਕਿ ਅੰਮ੍ਰਿਤਸਰ ਦੀ ਪਵਿਤਰ ਧਰਤੀ ਨੂੰ ਜੰਗ ਦਾ ਅਖਾੜਾ ਬਣਾਇਆ ਗਿਆ ਸੀ ਇਸ ਕਰਕੇ ਉਹ ਕੇਵਲ ਅੰਮ੍ਰਿਤਸਰ ਬੰਦ ਦਾ ਸੱਦਾ ਦੇ ਰਹੇ ਹਨ।
ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁਕੇ ਰਾਜਸੀ ਸਿੱਖ ਨਜ਼ਰਬੰਦਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਸੰਘਰਸ਼ ਕਮੇਟੀ ਵੱਲੋਂ ਮਾਰਚ ਕੀਤਾ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਤੋਂ ਮਾਰਚ ਸ਼ੁਰੂ ਕਰ ਕੇ ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਤਕ ਕੀਤਾ ਜਿਥੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਸੌਂਪਿਆ ਗਿਆ।
ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਜੂਨ 1984 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਵਾਲੇ ਦਿਨ ਹੀ ਭਾਰਤੀ ਫੌਜਾਂ ਨੇ ਚੜ੍ਹਾਈ ਕਰਕੇ ਇਸ ਫੌਜੀ ਕਾਰਵਾਈ ਨੂੰ ਸਾਕਾ ਨੀਲਾ ਤਾਰਾ ਦਾ ਨਾਮ ਦੇ ਕੇ ਸਿੱਖ ਗੁਰਧਾਮਾਂ ਅਤੇ ਸਿੱਖ ਕੌਮ ਦਾ ਘਾਣ ਕੀਤਾ ਸੀ। ਉਸ ਸਮੇਂ ਦੇਸ਼ ਦੇ ਹਾਕਮਾਂ ਦੇ ਹੁਕਮਾਂ ’ਤੇ ਭਾਰਤੀ ਫੌਜ ਨੇ ਸਾਰੇ ਪੰਜਾਬ ਨੂੰ ਸੀਲ ਕਰਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘੇਰਾਬੰਦੀ ਕਰਕੇ ਪੰਜਾਬ ਦੇ ਸਮੂਹ ਗੁਰਧਾਮਾਂ ਉਪਰ ਸਿੱਧਾ ਹਮਲਾ ਕਰਕੇ ਕੌਮ ਦੇ ਹਿਰਦਿਆਂ ਨੂੰ ਛਲਨੀ-ਛਲਨੀ ਕਰ ਦਿੱਤਾ।
ਬਰਤਾਨੀਆ ਵਿੱਚ ਸਿੱਖਾਂ ਨੂੰ ਸਿੱਖ ਮਰਿਆਦਾ ਦੇ ਆਧਾਰ ‘ਤੇ ਕੰਮ ਵਾਲੀਆਂ ਥਾਵਾਂ ‘ਤੇ ਹੈਲਮੇਟ ਪਾਉਣ ਤੋਂ ਮਿਲੀ ਛੋਟ ਦਾ ਬਰਤਾਨੀਆ ਦੀ ਕੰਜ਼ਰਵੇਟਿਵ ਪਾਰਟੀ ਦੇ ਇਕ ਸੰਸਦ ਮੈਂਬਰ ਵਿਰੋਧ ਕੀਤਾ ਹੈ।
ਅੱਜ ਸਿੱਖ ਜੱਥੇਬੰਦੀਆਂ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਕੰਨਟੇਨਰਾਂ ਰਾਂਹੀ ਬਾਹਰਲੇ ਮੁਲਕਾਂ ਨੂੰ ਭੇਜਣ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗੁਰਚਰਨ ਸਿੰਘ ਨੂੰ ਦੋਸ਼ੀ ਠਹਿਰਾਉਦਿਆਂ ਕਿਹਾ ਕਿ ਮੌਜੂਦਾ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਤਖਤ ਸਾਹਿਬ ਦੇ ਜੱਥੇਦਾਰ ਵਕਾਰੀ ਰੁੱਤਬੇ ਨੂੰ ਢਾਹ ਲਾਈ ਹੈ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਉਸ ਵੇਲੇ ਧੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤਹਿਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ਸਮੇਂ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮੂਵਮੈਂਟ ਵੱਲੋਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਹ ਹੁਣ ਧਰਮ ਯੁੱਧ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਕਰੇ ਕਿਉਂਕਿ ਹੁਣ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਸਹਿਯੋਗੀ ਹੈ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਇਹ ਮੰਗਾਂ ਪੂਰੀਆਂ ਕਰਾਉਣੀਆਂ ਚਾਹੀਦੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।