Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 20, 2014

June 20, 2014

ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਆਰਾ ਵਰੋਸਾਈ , ਪਾਵਨ ਪਵਿੱਤਰ ਖਾਲਸੇ ਦੀ ਜਨਮ ਧਰਤੀ ਸ੍ਰੀ ਅਨੰਦਪੁਰ ਸਾਹਿਬ ਜੀ ਦਾ 350 ਸਾਲਾ ਸਥਾਪਨਾ ਦਿਵਸ 19 ਜੂਨ 2015 ਨੂੰ ਸ਼ਤਾਬਦੀ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਅੱਜ ਪਲੇਠੀ ਮੀਟਿੰਗ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪਰਸਤੀ ਹੇਠ ਹੋਈ ਆਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਅਤੇ ਦਿੱਲੀ ਵਿੱਚ ਦਰਜ਼ ਸੁਜ਼ਵਾਈ ਅਧੀਨ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਲੱਤ ਅਤੇ ਰੀੜ ਦੀ ਹੱਡੀ ਵਿੱਚ ਦਰਦ ਕਾਰਨ ਸਿਹਤ ਕਾਫੀ ਖਰਾਬ ਹੈ ਅਤੇ ਹੁਣ ਉਨ੍ਹਾਂ ਦਾ ਇਲਾਜ਼ ਦੀਨ ਦਿਆਲ ਹਸਪਤਾਲ ਦੇ ਸੀਨੀਅਰ ਡਾਕਟਰ ਜ਼ੇਲ ਵਿੱਚ ਆ ਕੇ ਉਨ੍ਹਾਂ ਦਾ ਇਲਾਜ਼ ਕਰਨਗੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਈ ਹਾਵਾਰਾ ਨਾਲ ਮੁਲਾਕਾਤ ਕਰਕੇ ਆਏ ਪੰਚ ਪ੍ਰਧਾਨੀ ਦੇ ਭਾਈ ਹਰਪਾਲ ਸਿੰਘ ਚੀਮਾ ਨੇ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੱਖਰੀ ਹਰਿਆਣਾ ਕਮੇਟੀ ਦੇ ਗਠਨ ਲਈ ਦਿੱਤੇ ਬਿਆਨਾਂ ਅਤੇ ਹਰਿਆਣਾ ਦੇ ਸਿੱਖਾਂ ਵੱਲੋਂ ਇਸ ਲਈ ਕੈਥਲ ਵਿੱਚ ਬੁਲਾਏ ਜਾ ਰਹੇ ਸੰਮੇਲਨ ਤੋਂ ਚਿੰਤਤ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਫੌਰੀ ਤੌਰ ’ਤੇ ਰੋਕੇ।
ਸਿੱਖ ਇਹ ਲੰਬੇ ਸਮੇਂ ਤੋਂ ਭਾਰਤ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਸਿੱਖਾਂ ਦੇ ਕੇਂਦਰੀ ਧਾਰਮਕਿ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਸਿੱਖਾਂ ਦੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦਿੱਤਾ ਜਾਵੇ ਅਤੇ ਸ਼ਹਿਰ ਵਿੱਚੋਂ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਅਤੇ ਤੰਬਾਕੂ ਨਾਲ ਸਬੰਧਿਤ ਚੀਜ਼ਾਂ ‘ਤੇ ਮੁਕੰਮਲ ਪਾਬੰਦੀ ਲਾਈ ਜਾਵੇ।ਪਰ ਸਿੱਖਾਂ ਦੀ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਦੀ ਚਰੋਕਣੀ ਮੰਗ ਨੂੰ ਨਜ਼ਰ ਅੰਦਾਜ਼ ਕਰਦਿਆਂ ਪੰਜਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਦੀ ਬਜ਼ਾਏ ਸਮਾਰਟ ਸਿਟੀਬਣਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਇੱਕੋ ਇੱਕ ਸਿੱਖ ਸੰਸਥਾ ਹੈ ਜੋ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦੀ ਹੈ। ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਅਤੇ ਲੰਬੀ ਜਦੋਦਹਿਦ ਤੋਂ ਬਾਅਦ ਹੋਂਦ ਵਿੱਚ ਆਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਹਿੱਤਾ ਦੀ ਪਹਿਰੇਦਾਰ ਹੈ ਅਤੇ ਦੇਸ਼ ਵਿਦੇਸ਼ ਵਿਦੇਸ਼ ਵਿੱਚ ਵੱਸਦਾ ਸਿੱਖ ਔਖੀ ਘੜੀ ਵਿੱਚ ਇਸ ਤੋਂ ਹੀ ਸਹਾਇਤਾ ਦੀ ਆਸ ਰੱਖਦਾ ਹੈ।ਗੁਰਦੁਆਰਾ ਪ੍ਰਬੰਧ ਵਿੱਚ ਸੁਧਾਰ ਲਿਆਉਣ ਅਤੇ ਸਮੁੱਚੇ ਸਿੱਖ ਜਗਤ ਨੂੰ ਇੱਕੋ ਧਾਗੇ ਵਿੱਚ ਪਰੋਣ ਲਈ ਸਿੱਖਾਂ ਨੇ ਮਹੰਤਾਂ ਤੋਂ ਗੁਰਦੂਆਰਿਆਂ ਨੂੰ ਅਜ਼ਾਦ ਕਰਵਾਕੇ ਕੇਂਦਰੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ ਪਰ ਅੱਜ ਕਾਂਗਰਸ ਅਤੇ ਕੁਝ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਦੀ ੲਸ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਰਹੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।