Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 21, 2014

June 21, 2014

ਮੁੱਢਲੇ ਤੌਰ ਤੇ ਆਮ ਆਦਮੀ ਪਾਰਟੀ ਦਾ ਜਨਮ ਅੰਨਾ ਹਜ਼ਾਰੇ ਵੱਲੋਂ ਦਿੱਲੀ ਵਿੱਚ ਸਤੰਬਰ 2011 ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵਿੱਚ ਫੈਲੇ ਭ੍ਰਿਸ਼ਟਾਚਰ ਦੇ ਵਿਰੁੱਧ ਸ਼ੁਰੂ ਕੀਤੇ ਅੰਦੋਲਨ ਵਿਚੋਂ ਹੋਇਆ ।ਇਹ ਅੰਦੋਲਨ ਦੇ ਮੀਡੀਆ ਦੀ ਨਜ਼ਰੇ ਚੜ੍ਹਦੇ ਹੀ ਦੇਸ਼ ਦੇ ਕੋਨੇ ਕੋਨੇ ਤੱਕ ਫੈਲ ਗਿਆ।ਬਾਅਦ ਵਿੱਚ ਇਸ ਅੰਦੋਲਨ ਨੇ ਅਰਵਿੰਦ ਕੇਜਰੀਵਾਲ ਦੀ ਸ਼ਖਸ਼ੀਅਤ ‘ਤੇ ਕੇਂਦਰਤਿ ਇੱਕ ਰਾਜਸੀ ਪਾਰਟੀ “ਆਮ ਆਦਮੀ ਪਾਰਟੀ” ਦਾ ਰੂਪ ਲੈ ਲਿਆ।ਇਸ ਪਾਰਟੀ ਨੇ 2013 ਦੀਆਂ ਦਿੱਲ਼ੀ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਦੇ ਨੇੜੇ ਪਹੁੰਚਦਿਆਂ ਆਸ ਤੋਂ ਵੱਧ ਸੀਟਾਂ ਪ੍ਰਾਪਤ ਕੀਤੀਆਂ।ਆਪ ਪਾਰਟੀ ਰਾਜਸੀ ਖੇਤਰ ਵਿੱਚ ਹੁਣ ਤੱਕ ਮੋਹਰੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਪਛਾੜਦਿਆਂ ਬਿਨ੍ਹਾਂ ਤੀਜੇ ਬਦਲ ਵਜੋ ਸਾਹਮਣੇ ਆਈਂ ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਸਤਾਵਤ ਫੈਸਲੇ ਦੇ ਮੁੱਦੇ ‘ਤੇ “ਸਰਬੱਤ ਖਾਲਸਾ” ਬੁਲਾਉਣ ਲਈ ਬੇਨਤੀ ਕੀਤੀ
ਕੇਂਦਰ ਵਿੱਚ ਭਾਜਪਾ ਦੀ ਨਰਿੰਦਰ ਮੋਦੀ ਅਗਵਾਈ ਵਾਲੀ ਸਰਕਾਰ ਦੇ ਭਾਰਤ ਦੇ ਸਮੁੱਚੇ ਦਰਿਆਵਾਂ-ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਪ੍ਰੋਗਰਾਮ ਤੋਂ ਬੳਦਲ ਕਸੂਤੀ ਸਥਿਤੀ ਵਿੱਚ ਫੱਸਦੇ ਜਾ ਰਹੇ ਹਨ।ਪੰਜਾਬ ਵਿੱਚ ਗਠਜੋੜ ਸਰਕਾਰ ਵਿੱਚ ਸ਼ਾਮਿਲ ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਰਿਆਵਾਂ ਨੂੰ ਆਪਸ ਵਿੱਚ ਜੌੜਨ ਦੇ ਸਟੈਂਡ ਨੂੰ ਰੱਦ ਕਰਦਿਆਂ ਦਰਿਆਵਾਂ ਨੂੰ ਜੋੜਨ ਦੇ ਐਨ.ਡੀ.ਏ ਸਰਕਾਰ ਦੇ ਪ੍ਰੋਗਰਾਮ ਦਾ ਪੂਰਾ ਸਮਰਥਨ ਕੀਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਜਦੀਕੀ ਇੰਡੀਅਨ ਨੈਸ਼ਨਲ ਲੋਕ ਦਲ ਵੀ ਮੋਦੀ ਸਰਕਾਰ ਦੇ ਇਸ ਪ੍ਰੋਗਰਾਮ ਦਾ ਸਮਰਥਨ ਕਰ ਚੁੱਕਾ ਹੈ।
ਜਿਵੇਂ ਕਿ ਭਾਰਤੀ ਜਨਤਾ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਚਿੰਤਤ ਵੱਖ ਵੱਖ ਘੱਟ ਗਿਣਤੀਆਂ, ਵੱਖ ਵੱਖ ਸਭਿਆਚਾਰਾਂ ਨਾਲ ਸਬੰਧਿਤ ਲੋਕਾਂ, ਵੱਖ ਵੱਖ ਭਾਸ਼ਾਵਾਂ, ਧਾਰਮਕਿ ਵਿਸ਼ਵਾਸ਼ਾਂ ਦੇ ਲੋਕਾਂ ਵੱਲੋਂ ਜੋ ਤੌਖਲੇ ਪ੍ਰਗਟ ਕੀਤੇ ਹਕੀਕਤ ਦਾ ਰੂਪ ਧਾਰਨ ਕਰਦੇ ਜਾਂਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।