ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨਕਸਲੀਆਂ ਨਾਲ ਬਿਨਾਂ ਕਿਸੇ ਨਰਮੀ ਦੇ ਦੋ ਹੱਥ ਕਰਨ ਦੇ ਮੂਡ ਵਿੱਚ ਹੈ ਅੱਜ ਕੇਧਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਛੱਤੀਸਗੜ੍ਹ, ਝਾਰੰਖੰਡ, ਬਿਹਾਰ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਤਿਲੰਗਾਨਾ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲੀਸ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਸੀਆਰਪੀਐਫ ਅਤੇ ਬੀਐਸਐਫ ਤੇ ਗ੍ਰਹਿ ਮੰਤਰਾਲਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਓਵਾਦੀਆਂ ਖ਼ਿਲਾਫ਼ ਰਣਨੀਤੀ ਬਣਾਈ।