Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 1, 2014

July 1, 2014

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਕਾਨੂੰਨ ਮੰਤਰਾਲੇ ਕੋਲ “ਮੌਤ ਦੀ ਸਜ਼ਾ” ਨਾਲ ਸਬੰਧਤਿ ਇਹ ਮੁੱਦਾ ਵਿਚਾਰਨ ਲਈ ਪਹੁੰਚ ਕੀਤੀ ਹੈ ਕਿ ਕਾਨੂੰਨੀ ਪ੍ਰਕ੍ਰਿਆ ਪੂਰੀ ਹੋਣ ਤੋਂ ਬਾਅਦ ਮੌਤ ਦੀ ਸਜ਼ਾ ‘ਤੇ ਰਾਸ਼ਟਰਪਤੀ ਵੱਲੋਂ ਲਿਆ ਗਿਆ ਫੈਸਲਾ ਅੰਤਮ ਮੰਨਣਾ ਚਾਹੀਦਾ ਹੈ ਅਤੇ ਰਾਸ਼ਟਰਪਤੀ ਵੱਲੋਂ ਇੱਕ ਵਾਰ ਲਏ ਗਏ ਫੈਸਲੇ ਨੂੰ ਕੋਰਟ ਵਿੱਚ ਦੁਬਾਰਾ ਉਠਾਇਆ ਨਾ ਜਾ ਸਕੇ।
ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਿਹਾੜ ਜੇਲ੍ਹ ’ਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਨੇ ਸਿੱਖ ਕੌਮ ਲਈ ਆਪਣਾ ਜੀਵਨ ਕੁਰਬਾਨ ਕੀਤਾ ਹੈ ਅਤੇ ਰੀੜ੍ਹ ਦੀ ਹੱਡੀ ਦੀ ਬਿਮਾਰੀ ਕਾਰਨ ਉਸ ਦੀ ਜਾਨ ਖ਼ਤਰੇ ’ਚ ਹੈ। ਉਨ੍ਹਾਂ ਕਿਹਾ ਕਿ ਜੇ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰ ਹਵਾਰੇ ਦੇ ਇਲਾਜ ਲਈ ਅਣਗਹਿਲੀ ਕਰ ਰਹੇ ਹਨ ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਕਮੇਟੀ ਨੂੰ ਭਾਈ ਹਵਾਰੇ ਦਾ ਆਪਣੇ ਖਰਚੇ ’ਤੇ ਇਲਾਜ ਕਰਵਾਉਣ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਨੂੰ ਅਜੋਕੇ ਸਮੇਂ ਸਿੱਖ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਅਤੇ ਜੇਲ੍ਹਾਂ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਹੱਕਾਂ ਦੀ ਰਖ਼ਵਾਲੀ ਲਈ ਵੀ ਅੱਗੇ ਆਉਣਾ ਚਾਹੀਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਅੰਤ੍ਰਿਗ ਕਮੇਟੀ ਦੀ ਮੀਟਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦਿੱਤਾ ਜਾਵੇ।
ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਜੋਰਫੜਦੀ ਜਾਂਦੀ ਹੈ ਅਤੇ ਇਸਨੂੰ ਹਰਿਆਣਾ ਦੇ ਵੱਖ ਵੱਖ ਸਿੱਖ ਹਿੱਸਿਆਂ ਵੱਲੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ ।ਪਹਿਲਾਂ ਪਹਿਲ ਇਸ ਬਾਰੇ ਹਰਿਆਣਾ ਦਾ ਜਗਦੀਸ਼ ਸਿੰਘ ਝੀਡਾ ਅਤੇ ਦੀਦਾਰ ਸਿੰਘ ਨਲਵੀ ਧੜਾ ਹੀ ਮੰਗ ਕਰ ਰਹੇ ਸਨ ,ਪਰ ਹੁਣ ਇਸ ਮੰਗ ਦਾ ਸਮਰਥਨ ਕਰਨ ਵਾਲਿਆਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।