Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 2, 2014

July 2, 2014

ਵਿਦੇਸ਼ਾਂ ਵਿਚ ਅੰਮ੍ਰਿਤਧਾਰੀ ਸਿੱਖਾਂ ਨਾਲ ਦਸਤਾਰ ਅਤੇ ਕਿਰਪਾਨ ਨਾਲ ਸਬੰਧਤਿ ਵਧੀਕੀਆਂ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਭਾਰਤ ਵਿਚ ਅਜਿਹੀਆ ਘਟਨਾ ਹੈਰਾਨੀ ਪੈਦਾ ਕਰਦੀ ਹੈ। ਪਿਛਲੀ 28 ਜੂਨ ਨੂੰ ਇੰਦੌਰ ਦੀ ਦੇਵੀ ਅਹੀਲਿਆ ਯੂਨੀਵਰਸਿਟੀ ਵਿਖੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸ਼ਮੂਲੀਅਤ ਵਾਲੇ ਇਕ ਸਮਾਗਮ ਵਿਚ ਇਕ ਸਿੱਖ ਅਧਿਆਪਕ ਨੂੰ ਸਿਰਫ਼ ਇਸ ਕਰ ਕੇ ਅੰਦਰ ਜਾਣ ਤੋਂ ਰੋਕ ਦਿਤਾ ਗਿਆ ਕਿਉਂਕਿ ਉਸ ਨੇ ਕ੍ਰਿਪਾਨ ਧਾਰਨ ਕੀਤੀ ਹੋਈ ਸੀ।
ਹਰਿਆਣਾ ਦੀ ਵੱਖਰੀ ਕਮੇਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਦਾ ਸਰੂਪ ਬਰਕਰਾਰ ਰੱਖਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਕੱਲ੍ਹ 2 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੁਲਾਇਆ ਹੈ ਜੋ ਹਰਿਆਣਾ 'ਚ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਮੰਗ ਕਰ ਰਹੇ ਹਨ ।
ਲੰਮੀਆਂ ਉਡੀਕਾਂ ਤੋਂ ਬਾਅਦ ਇਤਿਹਾਸਕ ਪੰਜਾਬੀ ਫਿਲਮ “ਕੌਮ ਦੇ ਹੀਰੇ” ਹੁਣ 22 ਅਗਸਤ 2014 ਨੂੰ ਸਮੁੱਚੇ ਭਾਰਤ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।ਭਾਰਤੀ ਫਿਲਮ ਸੈਂਸਰ ਬੋਰਡ ਵੱਲੋਂ ਇਸ ਫਿਲਮ ਨੂੰ ਪਰਵਾਨਗੀ ਨਾ ਮਿਲਣ ਕਰਕੇ ਇਹ ਪਿਛਲੇ ਲੰਮੇ ਸਮੇਂ ਤੋਂ ਰਿਲੀਜ਼ ਨਹੀ ਹੋ ਸਕੀ ਸੀ।ਇਹ ਜਾਣਕਾਰੀ ਇਸ ਫਿਲਮ ਦੇ ਮੁੱਖ ਕਲਾਕਰ ਰਾਜ ਕਾਕੜਾ ਵੱਲੋਂ ਆਪਣੇ ਫੇਸਬੁੱਕ ਪੇਜ਼ ਰਾਹੀਂ ਦਿੱਤੀ ਗਈ। ਪਹਿਲਾਂ ਇਹ ਫਿਲਮ 28 ਫਰਵਰੀ ਨੂੰ ਰਿਲੀਜ਼ ਹੋਣੀ ਸੀ , ਪਰ ਭਾਰਤੀ ਸੈਂਸਰ ਬੋਰਡ ਦੇ ਪੱਖਪਾਤੀ ਰੱਵੀਏ ਕਾਰਨ ਫਿਲ਼ਮ ਨੂੰ ਰਿਲੀਜ਼ ਕਰਨ ਵਿੱਚ ਦੇਰ ਹੋ ਗਈ।ਪਰ ਹੁਣ ਸੈਂਸਰ ਬੋਰਡ ਦੀ ਪ੍ਰਵਾਨਗੀ ਤੋਂ ਬਆਦ ਫਿਲਮ 22 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।
ਅਮਰੀਕੀ ਅਖ਼ਬਾਰ “ਵਾਸ਼ਿੰਗਟਨ ਪੋਸਟ” ਵਲੋਂ ਬੀਤੇ ਦਿਨ ਜਨਤਕ ਕੀਤੇ ਦਸਤਾਵੇਜ਼ਾਂ ਅਨੁਸਾਰ ਅਮਰੀਕਾ ਦੀ ਨੈਸ਼ਨਲ ਸਕਿਉਰਟੀ ਏਜੰਸੀ (ਐਨ ਐਸ ਏ) ਨੇ ਜਿਨ੍ਹਾਂ ਵਿਦੇਸ਼ੀ ਸਿਆਸੀ ਪਾਰਟੀਆਂ ਦੀ ਜਾਸੂਸੀ ਲਈ ਇਜ਼ਾਜਤ ਮੰਗੀ ਸੀ ਉਨ੍ਹਾਂ ਵਿਚ ਭਾਜਪਾ ਵੀ ਸ਼ਾਮਿਲ ਸੀ ਙ ਜਨਤਕ ਕੀਤੇ ਗਏ ਦਸਤਾਵੇਜ਼ ਵਿਚ 193 ਵਿਦੇਸ਼ੀ ਸਰਕਾਰਾਂ ਅਤੇ ਵਿਦੇਸ਼ੀ ਪਾਰਟੀਆਂ ਦੇ ਨਾਂਅ ਦਰਜ ਹਨ ਜਿਨ੍ਹਾਂ ਦੀ ਜਾਸੂਸੀ ਕਰਨ ਲਈ 2010 ਵਿਚ ਵਿਦੇਸ਼ੀ ਖੂਫੀਆ ਜਸੂਸੀ ਅਦਾਲਤ ਨੇ ਇਜ਼ਾਜਤ ਦਿੱਤੀ ਸੀ ।
ਕਨੇਡਾ ਦੇ ਬਰਮਾਲੀਆ ਗੋਰਮਾਲਟਨ ਤੋਂ ਐੱਮ.ਪੀ.ਪੀ ਜਗਮੀਤ ਸਿੰਘ ਨੂੰ ਪਿੱਛਲੇ ਦਸੰਬਰ ਵਿੱਚ ਭਾਰਤੀ ਦੂਤਾਘਰ ਵੱਲੋਂ ਵੀਜ਼ਾ ਨਾ ਦੇਣ ਦੇ ਮਾਮਲੇ ਵਿੱਚ ਭਾਰਤੀ ਕੌਸਲ ਜਨਰਲ ਅਖਲੇਸ਼ ਮਿਸ਼ਰਾ ਨੇ ਕਿਹਾ ਕਿ “ ਦੂਤਾਘਰ ਵੱਲੋਂ ਵੀਜ਼ਾ ਨਾ ਦੇਣ ਦੇ ਆਪਣੇ ਫੈਸਲੇ ਦੇ ਕਾਰਣਾਂ ਬਾਰੇ ਕਿਸੇ ਨੂੰ ਦੱਸਣ ਦੀ ਜ਼ਰੂਰਤ ਨਹੀਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।