Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 3, 2014

July 3, 2014

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਜਪਾ ਨੂੰ ਵੰਗਾਰਦਿਆਂ ਕਿਹਾ ਕਿ ਆਉਣ ਵਾਲੇ ਸਟੇਟ ਐਸੰਬਲੀ ਇਲੈਕਸ਼ਨ ਵਿੱਚ ਜੇਕਰ ਭਾਜਪਾ ਨੂੰ ਰਾਜ ਵਿਧਾਨਸਭਾ 'ਚ ਬਹੁਮਤ ਮਿਲਿਆ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।
ਸਿੱਖ ਹਿੱਤਾਂ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ-ਸੰਭਾਲ ਲਈ ਵੱਖਰੀ ਕਮੇਟੀ ਦੇ ਗਠਨ ‘ਤੇ ਚਲ ਰਹੀ ਰੱਸਾਕਸ਼ੀ ‘ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਧਿਰਾਂ ਸਿੱਖ ਪੰਥ ਨੂੰ ਭੰਬਲਭੂਸੇ ਵਿਚ ਪਾ ਕੇ ਗੁੰਮਰਾਹ ਕਰ ਰਹੀਆਂ ਹਨ।
ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਜਿਸ ਵਿੱਚ ਹਜ਼ਾਰਾਂ ਬੇਕਸ਼ੂਰ ਸਿੱਖਾਂ ਨੂੰ ਦੇਸ਼ ਦੀ ਬਹੁ-ਗਿਣਤੀ ਵੱਲੋਂ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ, ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵੱਲੋਂ ਦਾਇਰ ਫੌਜਦਾਰੀ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਏ ਦੋਸ਼ੀ ਕਾਂਗਰਸ ਆਗੂ ਜਗਦੀਸ਼ ਟਾਇਟਲਰ( ਜੋ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ) ਨੇ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੇ ਨਿਪਟਾਰੇ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹੈ ਜਦ ਕਿ ਸ:” ਫੂਲਕਾ ਨੇ ਟਾਇਟਲਰ ਦੀ ਪੇਸ਼ਕਸ਼ ਪ੍ਰਵਾਨ ਕਰਨ ਤੋਂ ਸਾਫ ਨਾਂਹ ਕਰ ਦਿੱਤੀ ।
ਅੱਜ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਕਰਨ ਵਾਲੇ ਪੰਜ ਆਗੂ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ, ਅਪਾਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲੇ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਉਣ ਉਪਰ ਨਹੀਂ ਪੁੱਜੇ। ਇਨ੍ਹਾਂ ਸਿੱਖ ਆਗੂਆਂ ਨੇ ਪੱਤਰ ਭੇਜ ਕੇ ਰੁਝੇਵੇਂ ਹੋਣ ਕਾਰਨ ਨਾ ਪੁੱਜਣ ਵਾਸਤੇ ਮੁਆਫ਼ੀ ਮੰਗੀ ਹੈ ਅਤੇ ਅਗਲੇ ਦਿਨਾਂ ਵਿੱਚ ਮੁਲਾਕਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਨ੍ਹਾਂ ਪੰਜ ਸਿੱਖ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਲਕੇ 3 ਜੁਲਾਈ ਨੂੰ 11 ਵਜੇ ਕੁਰੂਕਸ਼ੇਤਰ ਸਥਿਤ ਗੁਰਦੁਆਰੇ ਵਿੱਚ 10 ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ।
ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦਾ ਸਾਹਮਣਾ ਕਰ ਰਹੇ ਅਤੇ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਇਲਾਜ਼ ਬਾਰੇ ਦਿੱਲੀ ਹਾਈ ਕੋਰਟ ਨੇ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜੇਲ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ 11 ਜੁਲਾਈ ਤਕ ਭਾਈ ਹਵਾਰਾ ਦਾ ਮੈਡੀਕਲ ਰੀਕਾਰਡ ਅਦਾਲਤ ਵਿਚ ਪੇਸ਼ ਕਰਨ ਦੀ ਹਦਾਇਤ ਦਿਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।