Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 5, 2014

July 5, 2014

ਭਾਰਤੀ ਫੋਜ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਹੋਏ ਸ਼ਹੀਦੀ ਸਮਾਗਮ ਸਮੇਂ ਹੋਈ ਹਿੰਸਕ ਘਟਨਾ ਸਬੰਧੀ ਪੁਲਿਸ ਵੱਲੋਂ ਗ੍ਰਿਫਤਰ ਕੀਤੇ ਗਏ ਨੌਜਵਾਨਾ ਨੂੰ ਸ਼ੋਮਣੀ ਕਮੁਟੀ ਵੱਲੋਂ ਬਣਾਈ ਹੋਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਉਕਤ ਜੇਲ ਵਿੱਚ ਬੰਦ ਨੌਜਵਾਨਾ ਨੂੰ ਮੁਆਫ ਕਰ ਦੇਣ ਦੀ ਸਿਫਾਰਸ਼ ਕੀਤੀ ਸੀ।ਇਸਤੇ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਕੀਤੇ ਹਨ ਕਿ ਉਹ ਨੌਜਵਾਨਾਂ ਵਿਰੁੱਧ ਕੇਸ ਦਰਜ਼ ਵਾਪਸ ਲਵੇ।
ਮੋਹਾਲੀ ਤੋਂ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦੇ ਠੀਕ ਪ੍ਰਬੰਧ ਲਈ ਅਤੇ ਗਰਮਤਿ ਦੇ ਪ੍ਰਚਾਰ ਲਈ ਸਿਰਫ ਹਰਿਆਣਾ ਹੀ ਨਹੀਂ ਸਗੋਂ ਬਲਕਿ ਮੂਲ ਗੁਰਦੁਆਰਾ ਐਕਟ ਤਹਿਤ ਦਰਸਾਏ ਗੁਰਦੁਆਰੇ ਛੱਡ ਕੇ ਪੰਜਾਬ ਦੇ ਸਾਰੇ ਵੱਡੇ-ਛੋਟੇ ਗੁਰਦੁਆਰਿਆਂ ਦਾ ਪ੍ਰਬੰਧ ਧਾਰਾ 87 ਅਧੀਨ ਸਥਾਨਕ ਕਮੇਟੀਆਂ ਹਵਾਲੇ ਹੋਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਕਾਰਜ ਖੇਤਰ ਕੇਵਲ ਦੇਖ-ਰੇਖ ਤੱਕ ਸੀਮਤ ਹੋਵੇ।
ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਨੂੰ ਇਕ ਪੱਤਰ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਬਜਟ ਦੇ ਪ੍ਰਸਤਾਵਾਂ ਵਿੱਚ ਕਿਸਾਨਾਂ ਪੱਖੀ ਕਦਮ ਚੁੱਕਣ ਲਈ ਉਨ੍ਹਾਂ ਨੂੰ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀਬਜ਼ਟ ਤੋਂ ਪਹਿਲਾਂ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖਕੇ ਡਾ. ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਮੰਗ ਧੰਦੇ ਨੂੰ ਛੱਡਣ ਲਈ ਮਜ਼ਬੂਰ ਨਾ ਹੋਵੇ ਅਤੇ ਨਾ ਹੀ ਕਿਸੇ ਨੂੰ ਆਤਮ ਹੱਤਿਆ ਕਰਨੀ ਪਵੇ।
ਵੱਖਰੀ ਹਰਿਆਣਾ ਕਮੇਟੀ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ ਹੈ. ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੱਖਰੀ ਕਮੇਟੀ ਦੀ ਕੋਈ ਮੰਗ ਨਹੀਂ ਹੈ ਸਗੋਂ ਇਹ ਸਿਰਫ਼ ਕਾਂਗਰਸ ਵੱਲੋਂ ਹੀ ਖੜ੍ਹਾ ਕੀਤਾ ਗਿਆ ਮੁੱਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।