Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 6, 2014

July 6, 2014

ਰਾਜੀਵ ਗਾਂਧੀ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤੋਂ ਉਮਰ ਕੈਦ ਵਿੱਚ ਤਬਦੀਲ ਦੋਸ਼ੀਆਂ ਦੀ ਰਿਹਾਈ ਦਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਿਰੋਧ ਕਰੇਗੀ।ਜੈਲਿਲਤਾ ਦੀ ਤਾਮਿਲਨਾਡੂ ਸਰਕਾਰ ਨੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਉਕਤ ਦੋਸ਼ੀਆਂ ਦੀ ਮੋਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਸੀ।
ਸੌਦਾ ਸਾਧ ‘ਤੇ ਪੰਚਕੂਲਾ ਦੀ ਅਦਾਲਤ ਵਿੱਚ ਚੱਲ ਰਹੇ ਜਬਰ ਜਨਾਹ ਦੇ ਕੇਸ ਹੁਣ ਆਖਰੀ ਪੜਾਅ ‘ਤੇ ਪਹੁੰਚ ਚੁੱਕੇ ਹਨ। ਅੱਜ ਅਦਾਲਤ ਵਿੱਚ ਸੌਦਾ ਸਾਧ ਵੱਲੋਂ ਆਪਣੇ ਬਚਾਅ ਲਈ ਗਵਾਹ ਭੁਗਤਾਇਆ ਗਿਆ, ਜੋ ਸਾਧ ਦੇ ਹੱਕ ਵਿੱਚ ਭੁਗਤਣ ਦੀ ਬਝਾਏ ਉਸਦੇ ਵਿਰੋਧ ਵਿੱਚ ਭੁਗਤ ਗਿਆ। ਥਿੜਕੇ ਹੋਏ ਗਵਾਹ ਨੇ ਸੀਬੀਆਈ ਵਕੀਲ ਦੇ ਕਿਸੇ ਸੁਆਲ ਦਾ ਜਬਾਬ ਨਹੀਂ ਦਿੱਤਾ ਅਤੇ ਇਥੋਂ ਤੱਕ ਕਿ ਉਸਨੇ ਸਾਧ ਨੁੰ ਪਛਾਨਣ ਤੋਂ ਵੀ ਇਨਕਾਰ ਕਰ ਦਿੱਤਾ।
ਹਰਿਆਣਾ ਦੇ ਸਿੱਖਾਂ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਕਈ ਅੱਜ ਹਰਿਆਣਾ ਦੇ ਕੈਥਲ ਸ਼ਹਿਰ ਵਿੱਚ ਸਿੱਖ ਸੰਮੇਲਨ ਹੋ ਰਿਹਾ ਹੈ ,ਜਿਸ ਵਿੱਚ ਵੱਖਰੀ ਕਮੇਟੀ ਦੇ ਮੁਦੱਾ ਉਠਾਉਣ ਵਾਲੇ ਨਲਵੀ ਅਤੇ ਝੀਡਾ ਧੜਿਆਂ ਤੋਂ ਇਲਾਵਾ ਬਾਦਲ ਦਲ ਨਾਲ ਸਬੰੀਧਤ ਚਾਰ ਸ਼੍ਰੋਮਣੀ ਲਮੇਟੀ ਮੈਂਬਰ ਵੀ ਸ਼ਾਮਿਲ ਹੋ ਰਹੇ ਹਨ ।ਇਸ ਸੰਮੇਲਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁਡਾ ਦੇ ਸ਼ਾਮਿਲ ਹੋਣ ਦੀ ਚਰਚਾ ਹੈ।
ਦਲ ਖਾਲਸਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਹਰਿਆਣਾ ਵਿੱਚ ਬਨਣ ਜਾ ਰਹੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ਉਤੇ ਕੀਤੀ ਜਾ ਰਹੀ ਬਿਆਨਬਾਜੀ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ ਆਪਣੇ ਅਹੁਦੇ ਦੀ ਸ਼ਾਨ ਅਤੇ ਸਨਮਾਨ ਆਪ ਹੀ ਘਟਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।