Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 7, 2014

July 7, 2014

ਦਲ ਖਾਲਸਾ ਨੇ ਆਪਣੇ ਮੌਜੂਦਾ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿਤਾ ਹੈ ਅਤੇ ਨਵੇ ਢਾਂਚੇ ਦੀ ਸਿਰਜਣਾ ਅਗਸਤ ਮਹੀਨੇ ਵਿੱਚ ਕੀਤੀ ਜਾਵੇਗੀ ਅਤੇ ਇਸ ਦੌਰਾਨ ਜਥੇਬੰਦੀ ਵਿੱਚ ਨਵੇ ਚੇਹਰੇ ਸ਼ਾਮਿਲ ਕਰਨ ਲਈ ਮੈਂਬਰਸ਼ਿਪ ਮੁਹਿੰਮ ਵਿਢ ਦਿੱਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਇਕ ਬਿਆਨ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਗੁਰੂਆਂ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।
ਲੰਮੇ ਸਮੇਂ ਤੋਂ ਹਰਿਆਣਾ ਦੇ ਸਿੱਖਾਂ ਦੀ ਵੱਖਰੀ ਕਮੇਟੀ ਲਈ ਜਦੱ ਜਹਿਦ ਆਖਰ ਰੰਗ ਲਿਆਈ ਜਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲੋਂ ਕੈਥਲ ਵਿੱਚ ਹੋਏ ਹਰਿਆਣਾ ਸਿੱਖ ਸੰਮੇਲਨ ਵਿੱਚ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ।
ਦਿਲਜੀਤ ਦੁਸਾਂਝ ਦੀ ਅਦਾਕਾਰੀ ਵਾਲੀ ਫਿਲਮ ‘‘ਪੰਜਾਬ 1984” ਬੀਤੇ ਸ਼ੁੱਕਰਵਾਰ ਦੁਨੀਆ ਭਰ ਵਿਚ ਜਾਰੀ ਹੋਈ। ਇਸ ਫਿਲਮ ਦੇ ਨਿਰਦੇਸ਼ਕ ਅਨੁਰਾਗ ਸਿੰਘ ਅਨੁਸਾਰ ਉਸਦੀ ਫਿਲਮ ‘‘ਗੈਰ-ਸਿਆਸੀ” ਹੈ। ਭੀੜ ਪਖੋਂ ਇਸ ਫਿਲਮ ਦੀ ਸ਼ੁਰੂਆਤ ਨੂੰ ਇਕ ਨਵੇਂ ਕੀਰਤੀਮਾਨ ਵਜੋਂ ਵੇਖਿਆ ਜਾ ਰਿਹਾ ਹੈ ਤੇ ਵਿਚਾਰਕ ਪਖੋਂ ਵੀ ਦਰਸ਼ਕਾਂ ਵਲੋਂ ਇਸ ਨੂੰ ਰਲਿਆ-ਮਿਲਿਆ ਹੁੰਗਾਰਾ ਦਿੱਤਾ ਜਾ ਰਿਹਾ ਹੈ। ਦਿਲਜੀਤ ਦੇ ਪ੍ਰਸ਼ੰਸਕਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਅੱਲ੍ਹੜ ਉਮਰ ਵਾਲਿਆਂ ਦੀ ਹੈ, (ਭਾਵੇਂ ਕਿ ਇਸ ਵਿਚ ਹਰ ਉਮਰ-ਵਰਗ ਦੇ ਲੋਕ ਸ਼ਾਮਲ ਹਨ) ਵਲੋਂ ਇਸ ਫਿਲਮ ਦੀ ਪੁੱਜ ਕੇ ਸ਼ਲਾਘਾ ਕੀਤੀ ਜਾ ਰਹੀ ਹੈ। ਕਈ ਨੌਜਵਾਨਾਂ ਦਾ ਕਹਿਣਾ ਹੈ ਕਿ ਇਸ ਫਿਲਮ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨੂੰ 1984 ਨਾਲ ਸੰਬੰਧਤ ਤੱਥਾਂ ਬਾਰੇ ਜਾਣਕਾਰੀ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।