Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 11, 2014

July 11, 2014

ਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦਾ ਸਾਹਮਣਾ ਕਰ ਰਹੇ ਅਤੇ ਹੋਰ ਸੁਣਵਾਈ ਅਧੀਨ ਕੇਸਾਂ ਸਬੰਧੀ ਦਿੱਲ਼ੀ ਦੀ ਅਤਿ ਸੁਰੱਖਿਆ ਵਾਲੀ ਤਿਹਾੜ ਜੇਲ੍ਹ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇਲਾਜ ਕਰਵਾਉਣ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਹਾਈ ਕੋਰਟ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਤੋਂ ਭਾਈ ਹਵਾਰਾ ਦਾ ਇਲਾਜ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਵੱਖਰੀ ਹਰਿਆਣਾ ਕਮੇਟੀ ਮੁਦੇ ‘ਤੇ ਅੱਜ ਹਰਿਆਣਾ ਵਿਧਾਨ ਸਭਾ ਨੇ ਲਗਭਗ 3 ਘੰਟੇ ਦੀ ਗਰਮਾ ਗਰਮ ਭਖਵੀਂ ਤੇ ਜ਼ਬਰਦਸਤ ਬਹਿਸ ਤੋਂ ਬਾਅਦ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਬਿੱਲ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ।
ਇਸਰਾਇਲੀ ਯਹੂਦੀਆਂ ਅਤੇ ਫਲਸਤੀਨੀ ਮੁਸਲਮਾਨਾ ਵਿੱਚਕਾਰ ਲੜਾਈ ਇੱਕਵਾਰ ਫਿਰ ਭੱਖ ਗਈ ਹੈ।ਇਸਰਾਇਲ ਵੱਲੋਂ ਹਮਾਸ ਦੇ 300 ਤੋਂ ਜ਼ਿਆਦਾ ਟਿਕਾਣਿਆਂ ਉਪਰ ਅੱਜ ਕੀਤੇ ਗਏ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 29 ਫ਼ਲਸਤੀਨੀ ਮਾਰੇ ਗਏ ਹਨ ਜਿਸ ਨਾਲ ਸੱਜਰੇ ਟਕਰਾਅ ਦੌਰਾਨ ਮੌਤਾਂ ਦੀ ਗਿਣਤੀ ਵਧ ਕੇ 80 ਹੋ ਗਈ ਹੈ।
ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲਸਾ ਸਕੂਲ ਕੈਲਗਰੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ। ਇਸ 6 ਰੋਜ਼ਾ ਕੈਂਪ ਵਿਚ ਗਿਆਨੀ ਜੋਗਿੰਦਰ ਸਿੰਘ ਵੈਨਕੂਵਰ ਵਾਲਿਆਂ ਸਮੁੱਚੀ ਟੀਮ ਨਾਲ ਬੱਚਿਆਂ ਨੂੰ ਗੁਰਮੁਖੀ ਸਿਖਾਉਣ, ਪੜ੍ਹਣ ਅਤੇ ਗੁਰਬਾਣੀ ਨਿਤਨੇਮ ਦੀ ਸੰਥਿਆ ਦਿੱਤੀ।
ਭਾਰਤ ਦੀ ਅਤਿ ਸੁਰੱਖਿਆ ਵਾਲੀ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਖਾੜਕੂ ਦਿਆ ਸਿੰਘ ਲਾਹੌਰੀਆ ਨੂੰ ਅੱਜ ਭਾਰੀ ਪੁਲੀਸ ਫੋਰਸ ਸਮੇਤ ਖੰਨਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਪੁਲੀਸ ਦੀਆਂ ਦੋ ਗੱਡੀਆਂ ਅਤੇ ਇੱਕ ਵੱਡੀ ਬੱਸ ਵਿੱਚ ਢੇਡ ਸੌ ਦੇ ਕਰੀਬ ਪੁਲੀਸ ਕਰਮੀ ਆਏ ਸਨ। ਭਾਵੇਂ ਉਹ ਖੰਨਾ ਦੀ ਅਦਾਲਤ ਵਿੱਚ ਕਰੀਬ 20 ਮਿੰਟ ਹੀ ਰੁਕੇ ਪਰ ਖੰਨਾ ਦਾ ਕੋਰਟ ਕੰਪਲੈਕਸ ਇੱਕ ਵਾਰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਅਮਰੀਕਾ ਦੀ ਇੱਕ ਅਦਾਲਤ ਨੇ ਇਕ ਮਨੁੱਖੀ ਅਧਿਕਾਰਾਂ ਲਈ ਸਰਗਰਮ ਸਿੱਖ (ਸਿੱਖਜ਼ ਫਾਰ ਜਸਟਿਸ) ਵੱਲੋਂ ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੀ ਯੋਜਨਾ ਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ਼ ਇਕ ਸੋਧੀ ਸ਼ਿਕਾਇਤ ਦਾਖ਼ਲ ਕਰਨ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।