Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 12, 2014

July 12, 2014

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੀ ਸ਼ੁਰੂਆਤ ਨੂੰ “ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਕਰਾਰ ਦਿੰਦਿਆਂ ਗੁੱਸੇ ਦਾ ਇਜ਼ਹਾਰ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਦਖ਼ਲ ਦੇ ਕੇ ਵੱਖਰ ਹਰਿਆਣਾ ਕਮੇਟੀ ਬਨਣ ਤੋਂ ਰੋਕੇ।
ਭਾਰਤੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਚ ਵਲੋਂ ਪਿਛਲੇ ਦਿਨੀਂ ਮੁਲਕ ਭਰ ਦੇ ਉਮਰ ਕੈਦੀਆਂ ਦੀ ਰਿਹਾਈ ਨੂੰ ਰੋਕਣ ਦਾ ਅਦੇਸ਼ ਜਾਰੀ ਕੀਤਾ ਹੈ ਅਤੇ ਸਬੰਧਤ ਪ੍ਰਾਂਤਾ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਹ ਇਸ ਸਬੰਧੀ ਆਪਣੀ ਰਿਪੋਰਟ 18 ਜੁਲਾਈ ਤੱਕ ਸੁਪਰੀਮ ਕੋਰਟ ਵਿਚ ਦਾਖਲ ਕਰਨ ਤਾਂ ਜੋ 22 ਜੁਲਾਈ ਨੂੰ ਇਸ ਸਬੰਧੀ ਫੈਸਲਾ ਕੀਤਾ ਜਾ ਸਕੇ।
ਧਾਰਾ 370 ਜੋ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜ਼ਾ ਪ੍ਰਦਾਨ ਕਰਦੀ ਹੈ, ਸਬੰਧੀ ਅੱਜ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਇਸ ਧਾਰਾ ਦੀ ਵੈਧਤਾ ’ਤੇ ਸੁਆਲ ਖੜ੍ਹਾ ਕਰਦੀ ਜਨਹਿੱਤ ਪਟੀਸ਼ਨ ਨੂੰ ਦਾਖਲ ਕਰਨੋਂ ਨਾਂਹ ਕਰ ਦਿੱਤੀ।
ਸੰਨ 2002 ਵਿੱਚ ਨਰਿੰਦਰ ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਗੁਜਰਾਤ ਵਿੱਚ ਮੁਸਲਮਾਨਾ ਦੇ ਹੋਏ ਕਤਲੇਆਮ ਕਰਕੇ ਅਮਰੀਕਾ ਨੇ ਹੁਣ ਤੱਕਨਰਿੰਦਰ ਮੋਦੀ ਨੂੰ ਅਮਰੀਕੀ ਵੀਜ਼ਾ ਨਹੀਂ ਸੀ ਦਿੱਤਾ। ਉਬਾਮਾ ਪ੍ਰਸ਼ਾਸ਼ਨ ਹੁਣ ਤੱਕ ਮੋਦੀ ਨੂੰ ਗੁਜਰਾਤ ਮੁਸਲਿਮ ਕਤਲੇਆਮ ਦਾ ਜ਼ਿਮੇਵਾਰ ਸਮਝਦਾ ਸੀ। ਪਿੱਛੇ ਜਿਹੇ ਮੋਦੀ ਨੂੰ ਅਮਰੀਕੀ ਵੀਜ਼ਾ ਦੇਣ ਦਾ ਵਿਰੋਧ ਕਰਨ ਵਾਲੇ ਅਮਰੀਕੀ ਕਾਂਗਰਸ ਦੇ ਮੈਬਰਾਂ ਗਿਣਤੀ ਵਿੱਚ ਵਾਧਾ ਹੋਇਆ ਸੀ, ਪਰ ਹੁਣ ਰਾਸ਼ਟਰਪਤੀ ਬਰਾਕ ਉਬਾਮਾ ਨੇ ਅਮਰੀਕੀ ਕਾਂਗਰਸ ਦੇ ਮੈਂਬਰਾਂ ਦੇ ਵਿਰੋਧ ਦੇ ਬਾਵਜ਼ੂਦ ਮੋਦੀ ਸਬੰਧੀ ਵੀਜ਼ਾ ਨੀਤੀ ਵਿੱਚ ਤਬਦੀਲੀ ਕੀਤੀ ਹੈ ।
ਅਮਰੀਕਾ ਦੀ ਸੰਘੀ ਅਦਾਲਤ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਦਾਇਰ ਕੀਤੇ ਕੇਸ ਵਿੱਚ ਅਮਰੀਕਾ ਦੇ ਨਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮਨਮੋਹਨ ਸਿੰਘ ਨੂੰ ਅਜੇ ਵੀ ਵਿਸ਼ੇਸ਼ ਛੋਟ ਪ੍ਰਾਪਤ ਹੈ ਅਤੇ ਉਨਾਂ ਖਿਲਾਫ ਕੇਸ ਨਹੀਂ ਚਲਾਇਆ ਜਾ ਸਕਦਾ।
ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਨੂੰ ਕਿਹਾ ਹੈ ਕਿ ਉਹ ਸਿੱਖ ਸੰਗਤਾਂ ਨੂੰ ਦੱਸਣ ਦੀ ਖੇਚਲ ਕਰਨ ਕਿ ਕਿਉਂ ਅਤੇ ਕਿਸਦੇ ਹੁਕਮਾਂ ਨਾਲ ਐਸ ਐਸ ਕੋਹਲੀ ਨਾਮੀ ਮੁਲਾਜ਼ਮ ਨੂੰ ਅਣਗਿਣਤ ਤਾਕਤਾਂ ਅਤੇ ਮਰਜੀ ਦੇ ਫੈਸਲੇ ਕਰਨ ਦੀ ਖੁੱਲ ਦੇ ਰੱਖੀ ਹੈ ਅਤੇ ਕਿਉਂ ਉਹ (ਅੰਤਰਿੰਗ ਕਮੇਟੀ) ਗੁਰੂ ਦੀ ਗੋਲਕ ਦੀ ਹੋ ਰਹੀ ਲੁੱਟ ਅਤੇ ਦੁਰਵਰਤੋਂ ਨੂੰ ਰੋਕਣ ਵਿੱਚ ਅਸਮਰੱਥ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।