Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 14, 2014

July 14, 2014

29/ 11 ਦੇ ਬੰਬਈ ‘ਤੇ ਫਦਾਈਨ ਹਮਲਿਆਂ ਦੇ ਦੱਸੇ ਜਾਂਦੇ ਦੋਸ਼ੀ ਅਤੇ “ਲਸ਼ਕਰ-ਏ ਤੋਇਬਾ” ਦੇ ਸੰਸਥਾਪਕ ਹਾਫਿਜ ਸਈਦ ਨਾਲ ਭਾਰਤ ਦੇ ਸੀਨੀਅਰ ਪੱਤਰਕਾਰ ਵੇਦ ਪ੍ਰਤਾਪ ਵੈਦਿਕ ਦੀ ਮੁਲਾਕਾਤ ਤੋਂ ਬਾਅਦ ਭਾਰਤ 'ਚ ਰਾਜਨੀਤੀ ਗਰਮਾ ਗਈ ਹੈ।
ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸ ਨੂੰ ਪਿਛਲੇ ਮਹੀਨੇ ਅਮਰੀਕਾ ਦੀ ਸੰਘੀ ਅਦਾਲਤ ਵੱਲੋਂ ਖਾਰਜ਼ ਕਰਨ ਤੋਂ ਬਾਅਦ ਅਧਿਕਾਰ ਗਰੁੱਪ “ਸਿੱਖਸ ਫਾਰ ਜਸਟਿਸ” ਅਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋ ਜ਼ਿੰਦਾ ਪੀੜਤਾਂ ਨੇ ਅਮਰੀਕੀ ਸਰਕਟ ਕੋਰਟ ਵਿੱਚ ਫੈਸਲੇ ਨੂੰ ਖਾਰਜ਼ ਕਰਨ ਵਿਰੁੱਧ ਅਪੀਲ ਦਾਇਰ ਕੀਤੀ ਹੈ।
ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮਸਲੇ ‘ਤੇ ਹੁੱਡਾ ਸਰਕਰ ਦੀ ਦਖਲ ਅੰਦਾਜ਼ੀ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਖਾਂ ਨੂੰ ਵੰਡ ਕੇ ਖਿੱਤੇ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਰਚੀ ਗਈ ਸਾਜ਼ਿਸ਼ ਖ਼ਿਲਾਫ਼ ਸਿੱਖ ਕੌਮ ਦੇ ਆਗੂਆਂ ਦਾ ਵਫ਼ਦ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰੇਗਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਤਰੋ-ਤਾਜ਼ਾ ਕਰਨ ਅਤੇ ਪਾਰਟੀ ਦੇ ਵਿਸਥਾਰ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪੰਜਾਬ ਵਿਚ ਆਰਜੀ ਤੌਰ 'ਤੇ ਤਿੰਨ ਅਹਿਮ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਹੱਕ ਵਿੱਚ ਮਾਹੌਲ ਤਿਆਰ ਕੀਤਾ ਜਾ ਸਕੇ।
ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਰੋਜਾ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਮਾਛੀਵਾੜਾ (ਲੁਧਿਆਣਾ) ਵਿਖੇ 16-17 ਅਗਸਤ ਨੂੰ ਕਰਵਾਈ ਜਾਵੇਗੀ। ਇਹ ਫੈਸਲਾ ਅੱਜ ਇੱਥੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਪੰਜਾਬ ਵਿੱਚ 90ਵਿਆਂ ਦੇ ਸ਼ੁਰੂਆਤੀ ਦੌਰ ਵਿੱਚ ਪੁਲਿਸ ਵੱਲੋਂ ਕੀਤੇ ਗਏ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਵਿਚਾਰਅਧੀਨ ਕੇਸਾਂ ਬਾਰੇ “ਸਿੱਖ ਸਿਆਸਤ ਨਿਉਜ਼” ਨਾਲ ਗੱਲ ਕਰਦਿਆਂ ਚੰਡੀਗੜ੍ਹ ਤੋਂ ਉੱਘੇ ਵਕੀਲ਼ ਅਤੇ ਮਨੁੱਖੀ ਹੱਕਾਂ ਦੇ ਕਾਰਕੁੰਨ ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਨਜਿੱਠਣ ਲਈ ਕਾਰਗਰ ਢਾਂਚਾ ਉਸਾਰਨ ਦੀ ਸਖਤ ਲੋੜ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।