ਜਲੰਧਰ, ਪੰਜਾਬ (ਜੁਲਾਈ 16, 2014): ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮਾ ਗੈਰ-ਸਿਧਾਂਤਕ ਹੈ, ਇਸ ਲਈ ਕੌਮ ਨੂੰ ਇਹ ਪ੍ਰਵਾਨ ਨਹੀ ਹੈ। ਉਹਨਾਂ ਕਿਹਾ ਕਿ ਇਸ ਹੁਕਮਨਾਮੇ ਦੀ ਈਬਾਰਤ ਚੰਡੀਗੜ ਵਿਖੇ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਤਿਆਰ ਕੀਤੀ ਗਈ, ਜਿਸ ਨੂੰ ਅਕਾਲ ਤਖਤ ਸਾਹਿਬ ਤੋਂ ਤਾਂ ਕੇਵਲ ਜਥੇਦਾਰ ਸਾਹਿਬ ਦੀ ਮੋਹਰ ਹੇਠ ਜਾਰੀ ਕੀਤਾ ਗਿਆ ਹੈ।