Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 25, 2014

July 25, 2014

ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਰਾਜ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਦੇ ਬਨਿਆਦੀ ਹੱਕਾਂ ਦੀ ਰਖਵਾਲੀ ਲਈ ਰਾਜ ਵਿੱਚ ਘੱਟ ਗਿਣਤੀ ਕਮਿਸ਼ਨ ਸਥਾਪਿਤ ਕਰ ਦਿੱਤਾ ਹੈ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਉਮਰ ਕੈਸ ਦੀ ਸਜ਼ਾ ਕੱਟ ਰਹੀ ਤਮਿਲਨਾਡੂ ਦੀ ਐਸ ਨਲਿਨੀ ਨੇ ਜੇਲ੍ਹ ਤੋਂ ਰਿਹਾਈ ਲਈ ਸਰਵਉੱਚ ਅਦਾਲਤ 'ਚ ਇੱਕ ਅਰਜ਼ੀ ਦਰਜ ਕੀਤੀ ਸੀ, ਇਸ ਅਰਜ਼ੀ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਕਹਿੰਦਿਆਂ ਨੋਟਿਸ ਜਾਰੀ ਕਰ ਦਿੱਤਾ ਹੈ।
ਸ਼੍ਰੋਮਣੀ ਸਿੱਖ ਕੌਂਸਲ ਇੰਟਰਨੈਸ਼ਨਲ ਫਰਾਂਸ ਨੇ ਹਰਿਆਣਾ ਕਮੇਟੀ ਵਿਵਾਦ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੌਮ ਦੀ ਨੁੰਮਾਇਦਾ ਸੰਸਥਾ ਮੰਨਦੇ ਹਨ । ਪਰ ਪਿਛਲੇ ਕੁਝ ਸਮੇਂ ਤੇ ਖਾਸ ਕਰਕੇ ਜਦੋਂ ਤੋਂ ਬਾਦਲ ਪਰਿਵਾਰ ਸੱਤਾ ਉੱਤੇ ਕਾਬਜ਼ ਹੈ ਤਾਂ ਉਹਨਾਂ ਨੇ ਆਪਣੇ ਪਰਿਵਾਰ ਦੇ ਰਾਜ ਦੀ ਸਦਾ ਕਾਇਮੀ ਲਈ ਸ਼੍ਰੋਮਣੀ ਕਮੇਟੀ ਦੀ ਆਪਣੇ ਸਿਆਸੀ ਹਿੱਤਾਂ ਲਈ ਵਰਤੋਂ ਕੀਤੀ ।
ਅੱਜ ਭਾਜਪਾ ਦੀ ਕੇਂਦਰ ਸਰਕਾਰ ਨੇ ਆਪਣੇ ਦੂਤ ਸ਼ਾਂਤਾ ਕੁਮਾਰ ਰਾਂਹੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂ ਸੁਨੇਹਾਂ ਦਿੱਤ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਭਰੋਸਾ ਰੱਖਦੇ ਹੋਏ ਧੀਰਜ ਬਣਾਈ ਰੱਖਣ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸੀ ਸਮੇਂ ਵਾਪਰੇ ਹਰਿਆਣਾ ਦੇ ਗੁੜਗਾਉਂ ਜਿਲੇ ਦੇ ਪਿੰਡ “ਹੋਂਦ ਚਿੱਲੜ” ਵਿੱਚ ਵਾਪਰੇ ਸਿੱਖ ਕਤਲੇਆਮ ਦੀ ਜਾਂਚ ਕਰ ਰਹੇ ਇੱਕ ਮੈਬਰੀ ਜਾਂਚ ਕਮੀਸਨ ਨੇ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਕੇਸ ਦੀ ਜਾਂਚ ਇਸ ਸਾਲ ਨਵੰਬਰ ਵਿੱਚ ਪੂਰੀ ਹੋ ਜਾਵੇਗੀ।
ਵੱਖਰੀ ਹਰਿਆਣਾ ਗੁਰਦੁਆਰਾ ਦੇ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਅਤੇ ਬਾਦਲਕਿਆਂ ਵਿੱਚਕਾਰ ਚੱਲ ਰਹੇ ਵਿਵਾਦ ਤੋਂ ਚਿੰਤਤ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਇਸ ਮੱਸਲੇ ਦੇ ਸ਼ਾਂਤਮਈ ਹੱਲ ਅਤੇ ਕੌਮੀ ਏਕਤਾ ਲਈ ਤਖਤ ਸ੍ਰੀ ਕੇਸਗੜ੍ਹ ਆਨੰਦਪੁਰ ਸਹਿਬ ਵਿਖੇ ਅਰਦਾਸ ਕੀਤੀ।
ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਕਮੇਟੀ ਦੇ ਆਗੂਆਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਤੋ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾ ਕਿ ਉਹ ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਸਕਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।