ਪਟਿਆਲਾ ਸੀਟ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਦੇ ਦਾਅਵੇਦਾਰਾਂ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਵਿਸ਼ਨੂੰ ਸ਼ਰਮਾ, ਇੰਦਰ ਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਰੱਖੜਾ ਅਤੇ ਹੋਰ ਆਗੂ ਨੂੰ ਪਾਸੇ ਕਰਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।