Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 6, 2014

August 6, 2014

ਅੱਜ ਇੱਕ ਸੌ ਤੋਂ ਵੱਧ ਸਿੱਖ ਰਿਚਮੌਂਡ ਹਿੱਲ, ਉਜ਼ੋਨ ਪਾਰਕ ਅਤੇ ਹੋਰ ਨਾਲ ਲੱਗਦਿਆਂ ਇਲਾਕਿਆਂ ਤੋਂ, ਸੰਦੀਪ ਸਿੰਘ ਜਿਸਨੂੰ ਨਸਲੀ ਨਫਰਤ ਨਾਲ ਭਰੀਆਂ ਗਾਲ੍ਹਾਂ ਕੱਢਦਿਆਂ ਟਰੱਕ ਹੇਠ ਕੁਚਲ ਦਿੱਤਾ ਗਿਆ ਸੀ, ਲਈ ਇਨਸਾਫ ਪ੍ਰਾਪਤੀ ਦੀ ਆਵਾਜ਼ ਬੁਲੰਦ ਕਰਨ ਲਈ ਇਕੱਠੇ ਹੋਏ।
ਈਦ ਮੁਸਲਮਾਨਾਂ ਦਾ ਪਵਿੱਤਰ ਦਿਹਾੜਾ ਹੈ ਅਤੇ ਮੁਸਲਿਮ ਧਰਮ ਵਿੱਚ ਅਤਿ ਮਹੱਤਵਪੂਰਣ ਸਥਾਨ ਰੱਖਦਾ ਹੈ।ਇਸ ਦਿਨ ਮੁਸਲਮਾਨ ਅਤੇ ਗੈਰ ਮੁਸਲਮਾਨ ਲੋਕ ਮੁਸਲਮਾਨਾਂ ਨੂੰ ਈਦ ਦੀ ਵਧਾਈ ਦਿੰਦੇ ਹਨ।
ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਲਈ ਕੀਤੀ ਜਾ ਰਹੀ ਜਦੋ ਜਹਿਦ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦ ਹਰਿਆਣਾ ਕਮੇਟੀ ਦੇ ਹਮਾਇਤੀਆਂ ਨੇ ਗੂਹਲਾ ਚੀਕਾ ਦੇ ਇਤਿਹਾਸਕ ਗੁਰਦੁਆਰਾ ਸਹਿਬ ਦਾ ਕਬਜ਼ਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਛੁਡਾ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਬਣਾਏ “ਹਰਿਆਣਾ ਸਿੱਖ ਗੁਰਦੂਆਰਾ ਮੈਨੇਜ਼ਮੈਂਟ ਐਕਟ 2014” ਦੀ ਸੰਵਿਧਾਨਿਕਤਾ ਜਾਂਚਣ ਲਈ ਸਹਿਮਤ ਹੋ ਗਈ ਹੈ।
ਪੰਜਾਬ ਪੁਲਿਸ ਵੱਲੋਂ ਜੰਮੂ ਤੋਂ ਕਥਿਤ ਖਾਲਿਸਤਾਨੀ ਖਾੜਕੂਆਂ ਦੀ ਗ੍ਰਿਫਤਾਰੀ ਦੇ ਸਨਸਨੀਖੇਜ਼ ਦਾਅਵੇ ਤੋਂ ਬਾਅਦ ਪੁਲਿਸ ਦੇ ਇਨ੍ਹਾਂ ਦਾਅਵਿਆਂ ਦੀਆਂ ਮੀਡੀਆ ਵੱਲੋਂ ਹੋਰ ਵੀ ਜ਼ਿਅਦਾ ਸਨਸਨੀਖੇਜ ਤਰੀਕੇ ਨਾਲ ਪ੍ਰਸਾਰਿਤ/ਪ੍ਰਕਾਸ਼ਿਤ ਰਿਪੋਰਟਾਂ ਜੋਰਾਂ ‘ਤੇ ਹਨ।
ਕੱਲ੍ਹ ਜਲੰਧਰ ਜ਼ਿਲ੍ਹੇ ਦੀ ਦਿਹਾਤੀ ਪੁਲੀਸ ਵੱਲੋਂ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਕਥਿਤ ਖਾੜਕੂਆਂ ਨੂੰ ਅੱਜ ਸਥਨਿਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਇਨ੍ਹਾਂ ਸਿੱਖ ਨੌਜਵਾਨਾਂ ਦਾ ਨੌਂਦਿਨ ਲਈ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਅਪਰੇਸ਼ਨ ਦੀ ਅਗਵਾਈ ਦਿਹਾਤੀ ਪੁਲੀਸ ਦੇ ਐਸ.ਐਸ.ਪੀ. ਨਰਿੰਦਰ ਭਾਰਗਵ ਨੇ ਕੀਤੀ ਸੀ।
ਵੱਖਰੀ ਹਰਿਆਣਾ ਕਮੇਟੀ ਅਤੇ ਸ਼ਰੋਮਣੀ ਕਮੇਟੀ ਅੰਮ੍ਰਿਤਸਰ ਵਿਚਕਾਰ ਹਰਿਆਣਾ ਦੇ ਗੁਰਦੁਆਰਾ ਸਹਿਬਾਨ ਦੀ ਸੇਵਾ ਸੰਭਾਲ ਲਈ ਚੱਲ ਰਹੇ ਵਿਵਾਦ ਦੇ ਹੱਲ ਲਈ ਪੰਜ ਮੈਂਬਰੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਉਣ ਦੀ ਤਜ਼ਵੀਜ ਬਾਦਲ ਦਲ ਦੀ ਲੀਡਰਸ਼ਿਪ ਵੱਲੋਂ ਹਰਿਆਣਾ ਕਮੇਟੀ ਦੇ ਸੇਵਾ ਸੰਭਾਲ ਮੋਰਚੇ ਨੂੰ ਫੇਲ੍ਹ ਕਰਨ ਦੇ ਉਦੇਸ਼ ਨਾਲ ਪੇਸ਼ ਕੀਤੀ ਸੀ।
ਵੱਖਰੀ ਹਰਿਆਣਾ ਕਮੇਟੀ ਅਤੇ ਸ਼ਰੋਮਣੀ ਕਮੇਟੀ ਅੰਮ੍ਰਿਤਸਰ ਦਰਮਿਆਨ ਚੱਲ ਰਹੇ ਵਿਵਾਦ ਨੇ ਅੱਜ ਉਦੋਂ ਨਵਾਂ ਮੋੜ ਆ ਗਿਆ, ਜਦੋਂ ਇੱਕ ਹਰਿਆਣਾ ਦੇ ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਮੈਂਬਰ ਨੇ ਅੱਜ ਸੁਪਰੀਮ ਕੋਰਟ 'ਚ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014, ਜਿਸ ਤਹਿਤ ਵੱਖਰੀ ਹਰਿਆਣਾ ਕਮੇਟੀ ਬਣਾਈ ਗਈ ਹੈ, ਨੂੰ ਚੁਣੌਤੀ ਦੇ ਦਿੱਤੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।