Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 7, 2014

August 7, 2014

ਅੱਜ ਭਾਰਤੀ ਸੁਪਰੀਮ ਕੋਰਟ ਤੋਂ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਨਾਲ ਸਬੰਧਿਤ ਫੈਸਲਾ ਬਾਦਲ ਦਲ ਅਤੇ ਸ਼ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਲਈ ਕੁਝ ਰਾਹਤ ਲੈ ਕੇ ਆਇਆ ।
ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਵਿਰੁੱਧ 2007 ਵਿੱਚ ਦਰਜ਼ ਹੋਇਆ ਸਲਬਾਤਪੁਰਾ ਕੇਸ ਅੱਜ ਬਠਿੰਡਾ ਦੀ ਇੱਕ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।ਇਹ ਕੇਸ ਬਠਿੰਡਾ ਦੇ ਰਹਿਣ ਵਾਲੇ ਰਜਿੰਦਰ ਸਿੰਘ ਸਿੱਧੂ ਵੱਲੋਂ ਸੌਦਾ ਸਾਧ ਵੱਲੋਂ 2007 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਕਰਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਰਜ਼ ਕਰਵਾਇਆ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ ਹਰਿਆਣਾ ਕਮੇਟੀ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਘਟਨਾ ਤੇ ਹੈਰਾਨੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ- ਅਜਿਹੀ ਸਪੱਸ਼ਟ ਸੰਭਾਵਨਾਂ ਦੇ ਚੱਲਦਿਆਂ ਕਿ ਜੇਕਰ ਹਰਿਆਣਾ ਕਮੇਟੀ ਦੇ ਮਸਲੇ ਦਾ ਸਜ਼ੀਦਗ਼ੀ ਨਾਲ ਹੱਲ ਨਾ ਕੱਢਿਆ ਤਾਂ ਸਥਿਤੀ ਕਦੇ ਵੀ ਕਾਬੂ ਤੋਂ ਬਾਹਰ ਹੋ ਸਕਦੀ ਹੈ ਸਿੱਖਾਂ ਦਾ ਆਪਸੀ ਟਕਰਾਅ ਕਦੇ ਵੀ ਹੋ ਸਕਦਾ ਹੈ।ਬਾਦਲ ਦਲ ਅਤੇ ਸ਼ਰੋਮਣੀ ਕਮੇਟੀ ਨੇ ਹਰਿਆਣਾ ਦੇ ਸਿੱਖਾਂ ਨਾਲ ਸੁਚੱਜੇ ਤਰੀਕੇ ਨਾਲ ਗੱਕਬਾਤ ਕਰਨ ਦੀ ਬਜ਼ਾਏ ਉਨ੍ਹਾਂ ਦਾ ਸਾਰਾ ਜੋਰ ਕੇਂਦਰ ਦੀ ਮੋਦੀ ਸਰਕਾਰ ਦੇ ਆਸਰੇ ਇਸ ਕਮੇਟੀ ਨੂੰ ਰੋਕਣ ‘ਤੇ ਹੀ ਲੱਗਾ ਰਿਹਾ।
ਹੁਣ ਫੇਰ ਆਰ.ਐੱਸ.ਐੱਸ. ਦੇ ਮੌਜੂਦਾ ਮੁੱਖੀ ਮੋਹਣ ਭਾਗਵਤ ਵੱਲੋਂ ਸਿੱਖਾਂ ਨੂੰ ਹਿੰਦੂਆਂ ਦਾ ਹੀ ਇੱਕ ਅੰਗ ਕਹਿ ਕੇ ਸਿੱਖ ਗੁਰੂਆਂ ਦਾ ਅਪਮਾਨ ਕੀਤਾ ਹੈ ਅਤੇ ਸਿੱਖਾਂ ਦੀਆਂ ਧਾਰਮਕਿ ਭਾਵਨਾਵਾਂ ਨੂੰ ਠੇਸ ਪਹੁੰਚਾੲੈ ਹੈ।ਭਾਗਵਤ ਦੇ ਇਸ ਬਿਆਨ ਦਾ ਪੰਥ ਦੇ ਸੁਚੇਤ ਹਿੱਸੇ ਵੱਲੋਂ ਕਰੜਾ ਵਿਰੋਧ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਅਦਾਲਤ ਵੱਲੋਂ ਦਿੱਤੀ ਗਈ ਸਜ਼ਾ ਤੋਂ ਵੀ ਵੱਧ ਭੁਗਤ ਚੁੱਕੇ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਨਜ਼ਰਬੰਦ ਇੰਜ. ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪੱਕੀ ਰਿਹਾਈ ਦੇ ਲਈ ਲਗਾਈ ਪਟੀਸ਼ਨ ਤੇ ਸੁਣਵਾਈ ਬੁਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ।
ਸਿੱਖਾਂ ਨੂੰ ਆਪਣੀ ਵੱਖਰੀ ਪਛਾਣ ਕਰਕੇ ਭਾਰਤ ਸਮੇਤ ਵਿਦੇਸ਼ਾਂ ਵਿੱਚ ਨਸਲੀ ਨਫਰਤ ਨਾਲ ਸਬੰਧਿਤ ਜ਼ੁਰਮਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਮਰੀਕਾ ਵਿੱਚ ਇੱਕ ਟਰੱਕ ਨਸਲੀ ਨਫਰਤ ਵਿੱਚ ਅੰਨੇ ਹੋਏ ਡਰਾਈਵਰ ਨੇ ਇੱਕ 29 ਸਾਲਾ ਸਿੱਖ ਸੰਦੀਪ ਸਿੰਘ ਨੂੰ ਗਾਲ੍ਹਾਂ ਕੱਢਦਿਆਂ ਉਸ ਉੱਪਰ ਟਰੱਕ ਚੜ੍ਹਾ ਕੇ ਜ਼ਖਮੀ ਕਰ ਦਿੱਤਾ ਸੀ।ਹੁਣ ਪਾਕਿਸਤਾਨ 'ਚ ਪਿਸ਼ਾਵਰ ਦੇ ਇਕ ਬਾਜ਼ਾਰ 'ਚ ਕੁਝ ਬੰਦੂਕਧਾਰੀਆਂ ਨੇ ਸਿੱਖਾਂ ਦੇ ਇਕ ਸਮੂਹ 'ਤੇ ਹਮਲਾ ਕਰ ਦਿੱਤਾ, ਜਿਸ 'ਚ ਇਕ ਸਿੱਖ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।