Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 9, 2014

August 9, 2014

ਅਮਰੀਕਾ ਵਿੱਚ ਸਿੱਖਾਂ ‘ਤੇ ਨਸਲੀ ਨਫਰਤੀ ਹਮਲੇ ਜਾਰੀ ਹਨ।ਕੁਝ ਦਿਨ flagਪਹਿਲਾਂ ਸਿੱਖ ਨੌਜਵਾਨ ਸੰਦੀਪ ਸਿੰਘ ਇੱਕ ਟਰੱਕ ਡਰਾਈਵਰ ਵੱਲੋ ਨਸਲੀ ਗਾਲ੍ਹਾਂ ਦੇਣ ਅਤੇ ਅੱਤਵਾਦੀ ਕਹਿਣ ਤੋਂ ਬਾਅਦ ਉਸ ਉੱਪਰ ਆਪਣਾ ਟਰੱਕ ਚੜ੍ਹਾ ਦਿੱਤਾ ਸੀ। ਹੁਣ ਫਿਰ ਨਸਲ਼ੀ ਨਫਰਤ ਨਾਲ਼ ਭਰੇ ਅਤੇ ਸਿੱਖੀ ਪਛਾਣ ਪ੍ਰਤੀ ਅਣਜਾਣ ਲੋਕਾਂ ਵੱਲੋਂ ਇੱਕ ਹੋਰ ਮੰਦਭਾਗੀ ਘਟਨਾ 'ਚ ਇੱਕ ਸਿੱਖ ਵਿਅਕਤੀ ਅਤੇ ਉਸ ਦੀ ਮਾਤਾ 'ਤੇ ਨਾਬਾਲਗਾਂ ਦੇ ਸਮੂਹ ਵੱਲੋਂ ਹਮਲਾ ਕੀਤਾ ਗਿਆ ਹੈ।
ਸਿੱਖ ਜਥੇਬੰਦੀਆਂ ਨੇ ਬਾਦਲ ਸਰਕਾਰ ਨੂੰ ਕਿਹਾ ਕਿ ਹੈ ਕਿ ਆਰ ਐਸ ਐਸ ਦੀਆਂ ਸਰਗਰਮੀਆਂ 'ਤੇ ਫੌਰੀ ਪਾਬੰਦੀ ਲਗਾਈ ਜਾਵੇ ਤੇ ਪੰਜਾਬ ਵਿਚ ਉਨ੍ਹਾਂ ਦੀ ਦਫਤਰਾਂ ਨੂੰ ਸੀਲ ਕਰ ਦਿੱਤਾ ਜਾਵੇ। ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਸੈਂਕੜੇ ਸਿੱਖਾਂ ਨੇ ਇਕੱਠ ਕੀਤਾ ਤੇ ਕਿਹਾ ਕਿ 'ਸਿੱਖ ਹਿੰਦੂ ਧਰਮ ਦਾ ਹਿੱਸਾ ਨਹੀਂ ਹਨ' ਅਤੇ ਆਰ ਐਸ ਐਸ 'ਤੇ ਪਾਬੰਦੀ ਲਗਾਓ ਦੇ ਨਾਅਰੇ ਲਗਾਏ।
ਆਮ ਆਦਮੀ ਪਾਰਟੀ ਵੱਲੋਂ ਹਲਕਾ ਤਲਵੰਡੀ ਸਾਬੋ ਤੋਂ ਜ਼ਿਮਨੀ ਚੋਣ ਲੜ ਰਹੀ ਸਿੱਖੀ ਨੂੰ ਸਮਰਪਿਤ ਪਰਿਵਾਰ ਦੀ ਲੜਕੀ ਬੀਬੀ ਪ੍ਰੋ. ਬਲਜਿੰਦਰ ਕੌਰ ਨੂੰ ਅੱਜ ਯੂਨਾਈਟਿਡ ਸਿੱਖ ਮੂਵਮੈਂਟ ਨੇ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਪੰਜਾਬ ਵਿੱਚੋਂ ਬਾਦਲ ਦਲ ਅਤੇ ਕਾਂਗਰਸ ਦੇ ਖ਼ਿਲਾਫ਼ ਤੀਜੀ ਧਿਰ ‘ਆਪ’ ਖੜ੍ਹੀ ਕੀਤੀ ਜਾ ਸਕੇ।
ਕਨੇਡਾ ਦੇ ਸ਼ਹਿਰ ਸ਼ਹਿਰ ਬਰੈਂਪਟਨ ਵਿੱਚ ਸਿੱਖਾਂ ਦੀ ਭਾਰੀ ਵੱਸੋਂ ਹੋਣ ਕਰਕੇ ਇੱਥੋਂ ਦੇ ਮੂਲ ਬਸ਼ਿੰਦੇ ਇਸ ਤੋਂ ਔਖ ਮਹਿਸੂਸ ਕਰਦੇ ਰਹਿੰਦੇ ਹਨ।ਇਸ ਕਰਕੇ ਉਨ੍ਹਾਂ ਦੇ ਮਨਾਂ ਵਿੱਚ ਸਿੱਖਾਂ ਦੇ ਇਥੇ ਭਾਰੀ ਵੱਸੋਂ ਵਿੱਚ ਹੋਣ ਕਰਕੇ ਅਸੁਰੱਖਿਆ ਦੀ ਭਾਵਨਾ ਘਰ ਕਰ ਗਈ ਹੈ।
ਸਿੱਖ ਜੱਥੇਬੰਦੀਆਂ ਵੱਲੋਂ 15 ਅਗਸਤ ਭਾਰਤੀ ਅਜ਼ਾਦੀ ਦਿਹਾੜੇ ਨੂੰ ਕਾਲਾ ਦਿਨ ਮਨਾਉਣ ਦਾ ਸੱਦਾ ਦਿੰਦਿਆਂ ਯਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ.ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਕੌਂਸਲ ਆਫ ਖਾਲਿਸਤਾਨ ਦੇ ਮੁਖੀ ਸ੍ਰ, ਅਮਰੀਕ ਸਿੰਘ ਸਹੋਤਾ ਨੇ ਸਿੱਖ ਕੌਮ ਨੂੰ ਸੱਦਾ ਹੈ ਕਿ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਭਾਰਤ ਦੇ ਅਖੌਤੀ ਅਜ਼ਾਦੀ ਦਿਨ ਦਾ ਮੁਕੰਮਲ ਬਾਈਕਾਟ ਕਰਕੇ ਇਸ ਦਿਨ ਦੁਨੀਆਂ ਭਰ ਵਿੱਚ ਰੋਸ ਪ੍ਰਦਸ਼ਨ ਕੀਤੇ ਜਾਣ ।
ਪੰਜਾਬ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ ਰਵਿੰਦਰਪਾਲ ਸਿੰਘ ਦੀ ਛੇਹਰਟਾ ਇਲਾਕੇ ਵਿਚ ਦਸੰਬਰ 2012 ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਬਾਦਲ ਦਲ ਦੇ ਆਗੂ ਆਗੂ ਰਣਜੀਤ ਸਿੰਘ ਰਾਣਾ ਤੇ ਉਸਦੇ ਚਾਰ ਸਾਥੀਆਂ ਨੂੰ ਅੱਜ ਵਧੀਕ ਸੈਸ਼ਨ ਜੱਜ ਹਰਪ੍ਰੀਤ ਕੌਰ ਦੀ ਅਦਾਲਤ ਵੱਲੋਂ ਮੌਤ ਤਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।