Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 14, 2014

August 14, 2014

ਉੱਘੇ ਵਕੀਲ਼ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਿੰਵਦਰ ਸਿੰਘ ਫੂਲਕਾ ਨੇ ਬਾਦਲ ਦਲ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਅਣਸੁਲਝੇ 237 ਕੇਸਾਂ ਨੂੰ ਦੁਬਾਰਾ ਖੋਲਕੇ ਜਾਂਚ ਕਰਵਾਉਣ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਕੀਤੇ ਵਾਧੇ ਨੂੰ ਯਾਦ ਕਰਵਾਇਆ ਹੈ।
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਉਬਾਮਾ ਨੂੰ ਭਾਰਤ ਦੇ ਵਿਵਾਦਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਿਤ ਅਮਰੀਕਾ ਫੇਰੀ ਨੂੰ ਰੱਦ ਕਰਨ ਲਈ ਪਾਈ ਆਨ ਲਾਈਨ ਪਟੀਸ਼ਨ ‘ਤੇ ਦਸਤਖਤ ਕਰਨ ਵਾਲਿਆਂ ਦੀ ਗਿਣਤੀ 100,000 ਦਾ ਅੰਕੜਾ ਪਾਰ ਕਰ ਗਈ ਹੈ। ਜਿਸਦਾ ਮਤਲਬ ਹੈ ਕਿ ਵਾਈਟ ਹਾਉਸ ਵੱਲੋਂ ਇਸ ਮੁੱਦ ‘ਤੇ ਜੁਆਬ ਦੇਣ ਦੀ ਜਰੂਰਤ ਹੈ।
ਨਵ-ਗਠਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਗੁਰਦੁਆਰਾ ਨਾਡਾ ਸਾਹਿਬ ਵਿਚਲਾ ਕਰੋੜਾਂ ਰੁਪਏ ਦਾ ਸੋਨਾ ਖੁਰਦ-ਬੁਰਦ ਕਰਨ ਦਾ ਦੋਸ਼ ਲਾਉਦਿਆਂ, ਇਸਦੀ ਜਾਂਚ ਦੀ ਮੰਗ ਕੀਤੀ ਹੈ।
ਭਾਰਤ ਵਿੱਚ ਮੋਦੀ ਸਰਕਾਰ ਦੇ ਗਠਨ ਤੋਂ ਬਾਅਦ ਫਿਰਕੂ ਹਿੰਸਾਂ ਵਿੱਚ ਹੋਏ ਵਾਧੇ ‘ਤੇ ਅੱਜ ਲੋਕ ਸਭਾ ਵਿੱਚ ਭਰਵੀਂ ਬਹਿਸ ਹੋਈ। ਫਿਰਕੂ ਹਿੰਸਾ ਬਾਰੇ ਕਾਂਗਰਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮੋਦੀ ਸਰਕਾਰ ਦੀ ਅਲੋਚਨਾ ਤੋਂ ਬਾਅਦ ਸਦਨ ‘ਚ ਕਾਂਗਰਸ ਆਗੂ ਮਲਿਕ ਅਰਜਨ ਖੜਗੇ ਨੇ ਕਿਹਾ ਕਿ ਕੁਝ ਪਾਰਟੀਆਂ ਫਿਰਕੂ ਹਿੰਸਾ ਨੂੰ ਬੜ੍ਹਾਵਾ ਦੇ ਰਹੀਆਂ ਹਨ।
ਦਲ ਖਾਲਸਾ ਜਥੇਬੰਦੀ ਦੀ ੩੬ਵੀਂ ਵਰੇਗੰਢ ਮੌਕੇ ਆਜ਼ਾਦੀ ਇੱਕੋ-ਇੱਕ ਰਾਹ’ ਵਿਸ਼ੇ ਤੇ ਆਯੋਜਿਤ ਕਾਨਫਰੰਸ ਦੌਰਾਨ ਪਾਰਟੀ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਰੀਝ ਹੈ ਕਿ ਉਹਨਾਂ ਨੂੰ ਵੀ ਦੂਜੀਆਂ ਆਜ਼ਾਦ ਕੌਮਾਂ ਦੇ ਬਰਾਬਰ ਦਾ ਰੁਤਬਾ ਹਾਸਲ ਹੋਵੇ, ਉਹ ਵੀ ਆਪਣੀ ਕੌਮ ਦੀ ਕਿਸਮਤ ਦੇ ਫੈਸਲੇ ਆਪ ਕਰਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।