Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 19, 2014

August 19, 2014

ਕਸ਼ਮੀਰੀ ਆਗੂਆਂ ਦੀ ਪਾਕਿ ਹਾਈ ਕਮਿਸ਼ਨ ਨਾਲ ਮੁਲਾਕਾਤ ਦੀ ਵਜ਼ਾ ਕਰਕੇ ਭਾਰਤ ਵੱਲੋਂ ਗੱਲਬਾਤ ਰੱਦ ਕਰਨੀ ਅਮਨ ਲਈ ਵੱਡਾ ਝਟਕਾ ਹੈ। ਇਹ ਪ੍ਰਤੀਕ੍ਰਿਆ ਗੱਲਬਾਤ ਰੱਦ ਹੋਣ ‘ਤੇ ਪਾਕਿਸਤਾਨ ਮੀਡੀਆਂ ਵੱਲੋਂ ਜਾਹਿਰ ਕੀਤੀ ਗਈ।
ਕਸ਼ਮੀਰ ਸਮੇਤ ਹੋਰ ਨਾਜ਼ੁਕ ਮੁੱਦਿਆਂ ‘ਤੇ ਗੱਲ ਕਰਨ ਭਾਰਤ ਅਤੇ ਪਾਕਿਸਤਨ ਦੇ ਸਕੱਤਰ ਪੱਧਰ ਦੀ ਮੀਟਿੰਗ ਰੱਦ ਹੋਣ ਤੋਂ ਬਾਅਦ ਵੀ ਕਸ਼ਮੀਰੀ ਅਜ਼ਾਦੀ ਲਈ ਸ਼ਾਤਮਈ ਢੰਗ ਨਲ ਸੰਘਰਸ਼ ਕਰ ਰਹੇ ਮੀਰਵਾਈਜ ਉਮਰ ਫ਼ਾਰੂਕ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ।
ਸਹਾਰਨਪੁਰ ਵਿੱਚ ਹੋਈ ਫਿਰਕੂ ਹਿੰਸਾ ਆਰਥਿਕ ਨੁਕਸਾਨ ਤੋਂ ਪੀੜਤ ਸਿੱਖਾਂ ਦੀ ਮੱਦਦ ਦਾ ਐਲਾਨ ਕਰਦਿਆਂ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਮ੍ਰਿਤਸਰ ਨੇ ਫਿਰਕੂ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਹਿੰਸਾ ਨੂੰ ਭੜਕਾਉਣ ਤੇ ਫਿਰਕਿਆਂ ਵਿੱਚ ਪਾੜ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
“ਸਾਡਾ ਖੁਆਬ ਨਵਾਂ ਪੰਜਾਬ” ਦਾ ਨਾਅਰਾ ਬੁਲੰਦ ਕਰਦਿਆਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਿਆਂ, ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ‘ਤੇ ਜ਼ਬਰਦਸਤ ਰੋਕ ਲਾਉਣ ਲਈ ਆਪਣੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਉਮੀਦਵਾਰ ਬੀਬੀ ਬਲਜਿੰਦਰ ਕੌਰ ਨੂੰ ਵੋਟਾਂ ਪਾਉਣ ਦੀ ਅਪੀਲ ਰਾਹੀਂ ਉਹਨਾ ਸੱਦਾ ਦਿੱਤਾ ਕਿ ਲਹੂ ਪੀਣੀਆਂ ਜੋਕਾਂ ਦੀ ਪ੍ਰਤੀਨਿਧਤਾ ਕਰਨ ਵਾਲੀਆਂ ਦੋਵਾਂ ਧਿਰਾਂ ਨੂੰ ਕਰਾਰੀ ਹਾਰ ਦਿੱਤੀ ਜਾਵੇ।
ਸਿੱਖ ਸੰਘਰਸ਼ ਦੌਰਾਨ ਸਿੱਖਾਂ ‘ਤੇ ਵਹਿਸ਼ੀਅਤ ਭਰੇ ਜੁਲਮ ਕਰਨ ਵਾਲੇ ਬਦਨਾਮ ਪੁਲੀਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਉਮਰ ਕੈਦ ਦੀ ਸਜ਼ਾ ਨੂੰ ਸੂਬਾ ਸਰਕਾਰ ਵੱਲੋਂ ਘੱਟ ਕਰ ਕੇ ਉਸ ਨੂੰ ਰਿਹਾਅ ਕੀਤੇ ਜਾਣ ਸਮੁੱਚੇ ਸਿੱਖ ਹਲਕਿਆਂ ਵੱਲੋਂ ਕਰੜਾ ਵਿਰੋਧ ਹੋ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।