Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 21, 2014

August 21, 2014

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੀ ਜ਼ਿੰਦਗ਼ੀ ਸੱਚੀ ਕਹਾਣੀ ‘ਤੇ ਅਧਾਰਤਿ ਫਿਲਮ “ਕੌਮ ਦੇ ਹੀਰੇ” ‘ਤੇ ਮੋਦੀ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਇਸ ਫਿਲਮ ਵਿੱਚ ਉਨ੍ਹਾਂ ਨੇ ਉਸ ਸਮੇ ਦੀਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜੂਨ 1984 ਵਿੱਚ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ‘ਤੇ ਫੌਜੀ ਹਮਲਾ ਕਰਵਾਉਣ ਬਦਲੇ ਗੋਲੀਆਂ ਨਾਲ ਮਾਰ ਮੁਕਾਇਆ ਸੀ।
ਅੱਜ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਦੀ ਇਨਸਾਫ ਲਈ ਆਸ ਦੀ ਆਖਰੀ ਕਿਰਨ ਉਦੋਂ ਖਤਮ ਹੋ ਗਈ ਜਦੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਜਿਸ ਵਿੱਚ, ਜਿਸ ਵਿਚ ਭੀੜ ਨੇ ਉੱਤਰੀ ਦਿੱਲੀ ਵਿਚ ਗੁਰਦੁਆਰਾ ਪੁਲਬਨਗਾਸ਼ ਨੂੰ ਅੱਗ ਲਾ ਕੇ ਤਿੰਨ ਵਿਅਕਤੀਆਂ ਨੂੰ ਮਾਰ ਦਿੱਤਾ ਸੀ ਦੇ ਇਕੋ ਇਕ ਦੋਸ਼ੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਈਸੜੂ ਦੀ ਰੈਲੀ ਵਿੱਚ ਉਨ੍ਹਾਂ ‘ਤੇ ਜੁੱਤੀ ਸੁੱਟਣ ਦੀ ਘਟਨਾ ਨੂੰ ਡੂੰਘੀ ਰਾਜਸੀ ਸਾਜ਼ਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜਸੀ ਪਾਰਟੀੌਆਂ ਨੂੰ ਆਪਣੇ ਰਾਜਸੀ ਵਿਰੋਧੀਆਂ ਦਾ ਸਾਹਮਣਾ ਕਰਨ ਲਈ ਇੰਨੇ ਨੀਵੇਂ ਪੱਧਰ ‘ਤੇ ਡਿੱਗਣ ਤੋਂ ਰੁਕਣਾ ਚਾਹੀਦਾ ਹੈ।
ਵਿਵਾਦਾਂ ਕਾਰਣ ਹਮੇਸ਼ਾਂ ਚਰਚਾ ਵਿੱਚ ਰਹਿਣ ਵਾਲੇ ਤਖਤ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਲ ਸਿੰਘ ਨੇ ਵਿਸ਼ਵ ਹਿੰਦੂ ਪਰੀਸ਼ਦ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਕੇ ਇੱਕ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ।ਬੀਤੇ ਦਿਨ ਮੁੰਬਈ ਵਿਖੇ ਆਰ ਐਸ ਐਸ ਮੁਖੀ ਮੋਹਨ ਭਾਗਵਤ ਨਾਲ ਤਖਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਵਿਸ਼ਵ ਹਿੰਦੂ ਪ੍ਰਸ਼ਦ ਦੀ ਸਥਾਪਨਾ ਦੀ ਗੋਲਡਨ ਜੁਬਲੀ ਮੌਕੇ ਹੋਏ ਸਮਾਗਮਾਂ ਵਿੱਚ ਪੁੱਜਣਾ ਸਿੱਖ ਪੰਥ ਲਈ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਗਿਆ ਹੈ।
ਸਿੱਖ ਖਿਡਾਰੀ ਜੋ ਕਿ ਆਪਣੀ ਵੱਖਰੀ ਪਛਾਣ ਅਤੇ ਦਸਤਾਰ ਕਰਕੇ ਕਈ ਵਾਰ ਭੇਦਭਾਵ ਦਾ ਸ਼ਿਕਾਰ ਹੋ ਜਾਂਦੇ ਹਨ।ਇਸ ਭੇਦਭਾਵ ਨੂੰ ਖਤਮ ਕਰਨ ਲਈ ਅਮਰੀਕੀ ਸੰਸਦ ਮੈਂਬਰ ਸਿੱਖ ਖਿਡਾਰੀਆਂ ਦੀ ਪਿੱਠ ‘ਤੇ ਆ ਖੜੇ ਹੋਏ ਹਨ।ਅਮਰੀਕਾ ਵਿਚ ਸੰਸਦ ਮੈਂਬਰਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਬਾਸਕਿਟਬਾਲ ਮਹਾਂਸੰਘ (ਫੀਬਾ) ਨੂੰ ਭੇਦਭਾਵ ਖਤਮ ਕੀਤੇ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਖਿਡਾਰੀਆਂ ਦੇ ਪੱਗੜੀ ਪਹਿਣ ਕੇ ਖੇਡਣ ‘ਤੇ ਲਾਈ ਪਾਬੰਦੀ ਨੂੰ ਖਤਮ ਕੀਤਾ ਜਾਵੇ।
ਮੋਦੀ ਦੀ ਅਗਵਾਈ ਵਿੱਚ ਜਦੌਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਬਣੀ ਹੈ, ਵਿਸ਼ਵ ਹਿੰਦੂ ਪ੍ਰੀਸ਼ਦ, ਆਰ. ਐੱਸ. ਐੱਸ ਅਤੇ ਸ਼ਿਵ ਸੈਨਾ ਵਰਗੀਆਂ ਕੱਟੜਪੰਥੀ ਜੱਥੇਬੰਦੀਆਂ ਕਿਸੇ ਨਾ ਕਿਸੇ ਤਰਾਂ ਘੱਟ ਗਿਣਤੀਆਂ ਵਿਰੁੱਧ ਜ਼ਹਿਰ ਖਿਲਾਰਦੀਆਂ ਹੀ ਰਹਿੰਦੀਆਂ ਹਨ।
ਅਮਰੀਕਾ ਵਿੱਚ ਇਕ 29 ਸਾਲਾ ਸਿੱਖ ਸੰਦੀਪ ਸਿੰਘ ਉੱਤੇ ਹਮਲਾ ਕਰਨ ਵਾਲੇ ਇਕ 55 ਸਾਲਾ ਵਿਅਕਤੀ ਖ਼ਿਲਾਫ਼ ਨਸਲੀ ਤੇ ਨਫ਼ਰਤੀ ਜੁਰਮਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋਸ਼ੀ ਕਰਾਰ ਦਿੱਤੇ ਜਾਣ ਉੱਤੇ ਉਸ ਨੂੰ 25 ਸਾਲ ਤੱਕ ਕੈਦ ਹੋ ਸਕਦੀ ਹੈ।
ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 14 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚ ਸੀ, ਅੱਜ ਹੰਝੂਆਂ ਭਰੀਆਂ ਅੱਖਾਂ ਨਾਲ ਕੈਦ ‘ਚੋਂ ਬਾਹਰ ਆ ਗਈ। ਉਸ ਨੂੰ ਇੰਫਾਲ ਦੇ ਪਰੋਮਪਤ ਵਿਖੇ ਸਥਿਤ ਇਕ ਹਸਪਤਾਲ ਦੇ ਇਕ ਕਮਰੇ ਨੂੰ ਆਰਜ਼ੀ ਜੇਲ ਬਣਾ ਕੇ ਕੈਦ ਰਖਿਆ ਜਾ ਰਿਹਾ ਸੀ ।
ਪਿੰਡ ਜਗਾ ਰਾਮ ਤੀਰਥ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋਫ਼ੈਸਰ ਬਲਜਿੰਦਰ ਕੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਵਿੱਚ ਤਕਰਾਰ ਹੋਣ ’ਤੇ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ। ਪਿੰਡ ਜਗਾ ਰਾਮ ਤੀਰਥ ‘ਆਪ’ ਦੀ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋਫ਼ੈਸਰ ਬਲਜਿੰਦਰ ਕੌਰ ਦਾ ਜੱਦੀ ਪਿੰਡ ਹੈ।
ਪੰਜਾਬ ਕਾਂਗਰਸ ਵੱਲੌਂ ਫਿਲ਼ਮ “ਕੌਮ ਦੇ ਹੀਰੇ” ਤੇ ਪਾਬੰਦੀ ਦੀ ਮੰਗ ਕਰਨ ਤੋਂ ਬਾਅਦ ਹੁਣ ਸ਼ਿਵ ਸੈਨਾ ਅਤੇ ਭਾਜਪਾ ਵੱਲੋਂ ਵੀ ਫਿਲਮ ਦੀ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਮੁਜ਼ਾਹਰੇ ਕਰਨ ਦੀ ਧਮਕੀ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।